06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਲਾਇਲਪੁਰ ਖ਼ਾਲਸਾ ਕਾਲਜ ਨੇ ਯੂਨੀਵਰਸਿਟੀ ਦੇ ਜ਼ੋਨਲ ਯੁਵਕ ਮੇਲੇ ’ਚ ਜਿੱਤੀ ਰੱਨਰਅਪ ਟਰਾਫੀ

ਜਲੰਧਰ, 5 ਨਵੰਬਰ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਮੇਲੇ ਦੇ ‘ਸੀ’ ਜ਼ੋਨ ਦੀ ਫਸਟ ਰੱਨਰਅਪ ਟਰਾਫੀ ਜਿੱਤ ਕੇ ਇਕ ਰਿਕਾਰਡ ਕਾਇਮ ਕੀਤਾ ਹੈ। ਕਾਲਜ ਨੇ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲੈਂਦਿਆਂ 93 ਅੰਕ ਪ੍ਰਾਪਤ ਕਰਕੇ ਇਹ ਟਰਾਫੀ ਜਿੱਤੀ ਹੈ।

Ad Position 21
No active advertisement
ਅਜੀਤ ਡੈਸਕ 06-11-2026
ਜਲੰਧਰ, 5 ਨਵੰਬਰ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਮੇਲੇ ਦੇ ‘ਸੀ’ ਜ਼ੋਨ ਦੀ ਫਸਟ ਰੱਨਰਅਪ ਟਰਾਫੀ ਜਿੱਤ ਕੇ ਇਕ ਰਿਕਾਰਡ ਕਾਇਮ ਕੀਤਾ ਹੈ। ਕਾਲਜ ਨੇ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲੈਂਦਿਆਂ 93 ਅੰਕ ਪ੍ਰਾਪਤ ਕਰਕੇ ਇਹ ਟਰਾਫੀ ਜਿੱਤੀ ਹੈ। ਕਾਲਜ ਦੀ ਇਸ ਪ੍ਰਾਪਤੀ ’ਤੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਤੇ ਵਾਈਸ ਪ੍ਰੈਜ਼ੀਡੈਂਟ ਦੀਪਇੰਦਰ ਸਿੰਘ ਪੁਰੇਵਾਲ ਤੇ ਜਸਪਾਲ ਸਿੰਘ ਵੜੈਚ ਜੁਆਇੰਟ ਸੈਕਟਰੀ ਨੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਤੇ ਡੀਨ ਕਲਚਰਲ ਅਫੇਅਰਜ਼ ਡਾ. ਪਲਵਿੰਦਰ ਸਿੰਘ ਬੋਲੀਨਾ ਸਮੁੱਚੀ ਟੀਮ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਕਿਹਾ ਕਿ ਸਰਦਾਰਨੀ ਬਲਬੀਰ ਕੌਰ ਦੀ ਯੋਗ ਅਗਵਾਈ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੀ ਕਾਲਜ ਪੜ੍ਹਾਈ ਦੇ ਨਾਲ-ਨਾਲ ਕਲਚਰਲ ਖੇਤਰ ਵਿੱਚ ਵੀ ਪ੍ਰਾਪਤੀਆਂ ਕਰ ਰਿਹਾ ਹੈ। ਡਾ. ਪਲਵਿੰਦਰ ਸਿੰਘ ਨੇ ਦੱਸਿਆ ਕਿ ਯੁਵਕ ਮੇਲੇ ’ਚ ਲਾਇਲਪੁਰ ਖ਼ਾਲਸਾ ਕਾਲਜ ਨੇ 8 ਆਈਟਮਾਂ ’ਚ ਪਹਿਲਾ ਸਥਾਨ, 13 ’ਚ ਦੂਜਾ ਸਥਾਨ ਤੇ 6 ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਇਹ ਟ੍ਰਾਫੀ ਆਪਣੇ ਨਾਂ ਕੀਤੀ ਹੈ। ਉਨ੍ਹਾਂ ਕਿਹਾ ਕਿ ਟੀਮਾਂ ਦੇ ਅਧਿਆਪਕ ਇੰਚਾਰਜ ਸਾਹਿਬਾਨ ਜਿਨ੍ਹਾਂ ’ਚ ਵਿਸ਼ੇਸ਼ ਤੌਰ ਤੇ ਪ੍ਰੋ. ਸੁਖਦੇਵ ਸਿੰਘ, ਡਾ. ਅਜੀਤਪਾਲ ਸਿੰਘ, ਪ੍ਰੋ. ਸਤਪਾਲ ਸਿੰਘ, ਡਾ. ਸਰਬਜੀਤ ਸਿੰਘ, ਡਾ. ਹਰਜਿੰਦਰ ਕੌਰ, ਡਾ. ਰਵਨੀਤ ਕੌਰ, ਡਾ. ਮੰਜੂ ਜੋਸ਼ੀ, ਪ੍ਰੋ. ਮਨਦੀਪ ਸਿੰਘ ਭਾਟੀਆ, ਪ੍ਰੋ. ਨਵਨੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਸੰਦੀਪ ਸਿੰਘ, ਪ੍ਰੋ. ਜਸਦੀਪ ਸਿੰਘ, ਪ੍ਰੋ. ਕਮਲਪ੍ਰੀਤ ਕੌਰ, ਪ੍ਰੋ. ਲਿਵਪ੍ਰੀਤ, ਪ੍ਰੋ. ਕਿਰਨ ਅਮਰ, ਪ੍ਰੋ. ਮਯੂਰੀ, ਪ੍ਰੋ. ਸੋਨੀਆ, ਪ੍ਰੋ. ਪ੍ਰੀਤੀ, ਪ੍ਰੋ. ਸੰਜੈ ਸ਼ਾਦ, ਪ੍ਰੋ. ਭਾਗਵਤ ਕੁਮਾਰ, ਪ੍ਰੋ. ਨਰੇਸ਼ ਕੁਮਾਰ, ਪ੍ਰੋ. ਸਪਨਾ ਸੈਣੀ, ਪ੍ਰੋ. ਕਾਰਤਿਕ, ਪ੍ਰੋ. ਰਾਖੀ ਤਲਵਾਰ ਅਤੇ ਹੋਰ ਸਟਾਫ ਮੈਂਬਰ ਦੀ ਸਖਤ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਸਦਕਾ ਹੀ ਅਸੀਂ ਇਹ ਟ੍ਰਾਫੀ ਜਿੱਤ ਸਕੇ ਹਾਂ।
Ad Position 22
No active advertisement
ਪਿਛਲੀ ਖ਼ਬਰ ਪਟਾਕਾ ਮਾਰਕੀਟ ’ਚ ਸੁਰੱਖਿਆ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ ਅਗਲੀ ਖ਼ਬਰ ਨਾਰੀ ਨਿਕੇਤਨ ਵਿਖੇ ਕਰਾਊਨ ਲਾਇਨਜ਼ ਕਲੱਬ ਨੇ ਮਨਾਈ ਦੀਵਾਲੀ
Ad Position 24