ਝੋਨਾ ਵੇਚਣ ਦੇ 15 ਦਿਨ ਬਾਅਦ ਵੀ ਕਿਸਾਨ ਅਦਾਇਗੀ ਨੂੰ ਤਰਸੇ- ਐਡਵੋਕੇਟ ਕੋਹਾੜ
ਸ਼ਾਹਕੋਟ, 5 ਨਵੰਬਰ (ਸੁਖਦੀਪ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਸ਼ਾਹਕੋਟ ਦੇ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਉਨ੍ਹਾਂ ਵਲੋਂ ਕੁੱਝ ਕਿਸਾਨਾਂ ਨਾਲ ਝੋਨੇ ਦੀ ਖ਼ਰੀਦ ਸਬੰਧੀ ਗੱਲਬਾਤ ਕੀਤੀ ਗਈ ਤਾਂ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਝੋਨਾ ਵੇਚਿਆਂ 15 ਦਿਨ ਹੋ ਚੁੱਕੇ ਹਨ, ਪਰ ਇਸ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਅਦਾਇਗੀ ਨਹੀਂ ਹੋਈ। ਐਡਵੋਕੇਟ ਕੋਹਾੜ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਤੇ ਝੋਨੇ ਦੀ ਖ਼ਰੀਦ ਤੋਂ ਬਾਅਦ 24 ਘੰਟਿਆਂ ਦੇ ਅੰਦਰ ਅਦਾਇਗੀ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਸੀ, ਪਰ ਅੱਜ ਕਿਸਾਨਾਂ ਨੂੰ ਆਪਣੀ ਹੀ ਫ਼ਸਲ ਦੀ ਅਦਾਇਗੀ ਲੈਣ ਲਈ ਉਡੀਕ ਕਰਨੀ ਪੈ ਰਹੀ ਹੈ।
ਸ਼ਾਹਕੋਟ, 5 ਨਵੰਬਰ (ਸੁਖਦੀਪ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਸ਼ਾਹਕੋਟ ਦੇ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਉਨ੍ਹਾਂ ਵਲੋਂ ਕੁੱਝ ਕਿਸਾਨਾਂ ਨਾਲ ਝੋਨੇ ਦੀ ਖ਼ਰੀਦ ਸਬੰਧੀ ਗੱਲਬਾਤ ਕੀਤੀ ਗਈ ਤਾਂ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਝੋਨਾ ਵੇਚਿਆਂ 15 ਦਿਨ ਹੋ ਚੁੱਕੇ ਹਨ, ਪਰ ਇਸ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਅਦਾਇਗੀ ਨਹੀਂ ਹੋਈ। ਐਡਵੋਕੇਟ ਕੋਹਾੜ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਤੇ ਝੋਨੇ ਦੀ ਖ਼ਰੀਦ ਤੋਂ ਬਾਅਦ 24 ਘੰਟਿਆਂ ਦੇ ਅੰਦਰ ਅਦਾਇਗੀ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਸੀ, ਪਰ ਅੱਜ ਕਿਸਾਨਾਂ ਨੂੰ ਆਪਣੀ ਹੀ ਫ਼ਸਲ ਦੀ ਅਦਾਇਗੀ ਲੈਣ ਲਈ ਉਡੀਕ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਅਤੇ ਮੰਡੀਆਂ ’ਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਵਿਚਕਾਰ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਾਰਾ ਸਾਲ ਮਿਹਨਤ ਕਰਕੇ ਆਪਣੀ ਫ਼ਸਲ ਤਿਆਰ ਕਰਦਾ ਹੈ ਅਤੇ ਝੋਨੇ ਦੀ ਵਿਕਰੀ ਤੋਂ ਬਾਅਦ ਉਸ ਨੇ ਕਣਕ ਦੀ ਬਿਜਾਈ, ਖੇਤੀਬਾੜੀ ਦੇ ਹੋਰ ਖ਼ਰਚੇ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਪੂਰੀਆਂ ਕਰਨੀਆਂ ਹੁੰਦੀਆਂ ਹਨ।