06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਹਲਕਾ ਫਿਲੌਰ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਬਸਪਾ ਨੇ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ

ਫਿਲੌਰ, 5 ਨਵੰਬਰ (ਵਿਪਨ ਗੈਰੀ)-ਵਿਧਾਨ ਸਭਾ ਹਲਕਾ ਫਿਲੌਰ ਤੋਂ ਬਹੁਜਨ ਸਮਾਜ ਪਾਰਟੀ ਦੀ ਟੀਮ ਨੇ ਹਲਕਾ ਇੰਚਾਰਜ ਖੁਸ਼ੀ ਰਾਮ ਦੀ ਅਗਵਾਈ ’ਚ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਐੱਸ. ਡੀ.

Ad Position 21
No active advertisement
ਅਜੀਤ ਡੈਸਕ 06-11-2026
ਫਿਲੌਰ, 5 ਨਵੰਬਰ (ਵਿਪਨ ਗੈਰੀ)-ਵਿਧਾਨ ਸਭਾ ਹਲਕਾ ਫਿਲੌਰ ਤੋਂ ਬਹੁਜਨ ਸਮਾਜ ਪਾਰਟੀ ਦੀ ਟੀਮ ਨੇ ਹਲਕਾ ਇੰਚਾਰਜ ਖੁਸ਼ੀ ਰਾਮ ਦੀ ਅਗਵਾਈ ’ਚ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਐੱਸ.ਡੀ.ਐੱਮ. ਫਿਲੌਰ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ’ਚ ਧਾਰਮਿਕ ਤੇ ਜਨਤਕ ਸਥਾਨਾਂ ਨੇੜੇ ਸ਼ਰਾਬ ਦੇ ਠੇਕੇ ਬੰਦ ਕਰਵਾਉਣ, ਸਤਲੁਜ ਦਰਿਆ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ’ਚ ਨਾਜਾਇਜ਼ ਮਾਈਨਿੰਗ ’ਤੇ ਰੋਕ ਲਗਾਉਣ ਤੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਮਨਰੇਗਾ ਅਧੀਨ ਰਜਿਸਟਰਡ ਮਜ਼ਦੂਰਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਕੰਮ ਦੇਣ ਅਤੇ ਬਕਾਇਆ ਮਜ਼ਦੂਰੀ ਸਮੇਂ ਸਿਰ ਜਾਰੀ ਕਰਨ ਦੀ ਮੰਗ ਵੀ ਉਠਾਈ ਗਈ। ਖੁਸ਼ੀ ਰਾਮ ਨੇ ਇਲਾਕੇ ’ਚ ਵਧ ਰਹੀਆਂ ਚੋਰੀਆਂ ਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਗਸ਼ਤ ਵਧਾਉਣ, ਨਸ਼ਾ ਤਸਕਰੀ ਤੇ ਨਸ਼ਿਆਂ ਦੀਆਂ ਗਤੀਵਿਧੀਆਂ ’ਤੇ ਸਖ਼ਤੀ ਨਾਲ ਰੋਕ ਲਗਾਉਣ ਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਫਿਲੌਰ ਸ਼ਹਿਰ ’ਚ ਭਾਰੀ ਟਿੱਪਰਾਂ ਕਾਰਨ ਪੈਦਾ ਹੋ ਰਹੀ ਆਵਾਜਾਈ ਦੀ ਸਮੱਸਿਆ ਦਾ ਢੁੱਕਵਾਂ ਹੱਲ ਕਰਨ ਅਤੇ ਲੋਕਾਂ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੀ ਲੋੜ ਵੀ ਦੱਸੀ।ਮੰਗ ਪੱਤਰ ਵਿੱਚ ਸਰਕਾਰੀ ਸਕੂਲਾਂ ਅੰਦਰ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਪੂਰੀਆਂ ਕਰਨ, ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਅਤੇ ਫਿਲੌਰ ਸ਼ਹਿਰ ਤੇ ਪਿੰਡਾਂ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਮੰਗ ਵੀ ਸ਼ਾਮਲ ਕੀਤੀ ਗਈ। ਇਸ ਦੇ ਨਾਲ ਹੀ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਸਮਾਂਬੱਧ ਨਿਪਟਾਰਾ ਕਰਨ ਲਈ ਸਬੰਧਿਤ ਵਿਭਾਗਾਂ ਨੂੰ ਜ਼ਿੰਮੇਵਾਰ ਬਣਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਸੁਸ਼ੀਲ ਵਿਰਦੀ, ਸੰਦੀਪ ਕੌਰ, ਨੱਛਤਰੋ, ਜਗਦੀਸ਼ ਕੁਮਾਰ, ਮੱਖਣ ਫਲਪੋਤਾ, ਸੁੱਚਾ ਰਾਮ, ਕੁਲਵਿੰਦਰ ਕੌਰ, ਬਲਜਿੰਦਰ ਰਾਜੂ, ਅਨੀਤਾ ਪਾਲ, ਕੁਲਵੰਤ ਸਿੰਘ ਤੱਖਰ, ਬੁੱਧ ਪ੍ਰਕਾਸ਼ ਜਸਪਾਲ ਜੱਸੀ, ਨਿਰਮਲ ਰੁੜਕਾ, ਕੁਲਵੀਰ ਅੱਟੀ, ਵਿਨੈ ਅੱਪਰਾ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਕੰਦਪੁਰ ਤੋਂ ਦੁਸਾਂਝ ਕਲਾਂ ਰੋਡ ’ਤੇ ਓਵਰਲੋਡ ਟਿੱਪਰਾਂ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ ਅਗਲੀ ਖ਼ਬਰ ਹਲਕਾ ਨਕੋਦਰ ਦੇ ਨੂਰਮਹਿਲ ਵਿਖੇ ਯੂਥ ਅਕਾਲੀ ਦਲ ਦੀ ਯੂਥ ਮਿਲਣੀ
Ad Position 24