06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਵਿਧਾਇਕ ਸ਼ੇਰੋਵਾਲੀਆ ਵਲੋਂ ਸ਼ਾਹਕੋਟ ਹਲਕੇ ਤੋਂ ਹਜ਼ਾਰਾਂ ਦੀ ਗਿਣਤੀ ’ਚ ਰੈਲੀ ’ਚ ਪਹੁੰਚੇ ਕਾਂਗਰਸੀ ਵਰਕਰਾਂ ਦਾ ਧੰਨਵਾਦ

ਮਲਸੀਆਂ, 5 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਹਲਕੇ ਦੇ ਵਿਧਾਇਕ ਤੇ ਕਾਂਗਰਸ ਜਲੰਧਰ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ’ਚ ਸ਼ਾਹਕੋਟ ਹਲਕੇ ਤੋਂ ਹਜ਼ਾਰਾਂ ਦੀ ਗਿਣਤੀ ’ਚ ਸ਼ਮੂਲੀਅਤ ਕਰਨ ਵਾਲੇ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਸ਼ੇਰੋਵਾਲੀਆ ਨੇ ਕਿਹਾ ਕਿ ਕਾਂਗਰਸੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਜੋ ਹਰ ਔਖੇ ਸਮੇਂ ’ਚ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ।

Ad Position 21
No active advertisement
ਵਿਧਾਇਕ ਲਾਡੀ ਸ਼ੇਰੋਵਾਲੀਆ 06-11-2026
ਮਲਸੀਆਂ, 5 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਹਲਕੇ ਦੇ ਵਿਧਾਇਕ ਤੇ ਕਾਂਗਰਸ ਜਲੰਧਰ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ’ਚ ਸ਼ਾਹਕੋਟ ਹਲਕੇ ਤੋਂ ਹਜ਼ਾਰਾਂ ਦੀ ਗਿਣਤੀ ’ਚ ਸ਼ਮੂਲੀਅਤ ਕਰਨ ਵਾਲੇ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਸ਼ੇਰੋਵਾਲੀਆ ਨੇ ਕਿਹਾ ਕਿ ਕਾਂਗਰਸੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਜੋ ਹਰ ਔਖੇ ਸਮੇਂ ’ਚ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ। ਵਰਕਰਾਂ ਦੀ ਮਿਹਨਤ, ਲਗਨ ਤੇ ਸਮਰਪਣ ਸਦਕਾ ਹੀ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ। ਰੈਲੀ ’ਚ ਸ਼ਾਮਲ ਹੋਣ ਲਈ ਵਰਕਰਾਂ ਨੇ ਜਿਸ ਉਤਸ਼ਾਹ ਤੇ ਇਕਜੁੱਟਤਾ ਦਾ ਪ੍ਰਦਰਸ਼ਨ ਕੀਤਾ ਹੈ, ਉਸ ਲਈ ਉਹ ਸਮੂਹ ਵਰਕਰਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਰੈਲੀ ’ਚ ਹੋਏ ਬੇਮਿਸਾਲ ਇਕੱਠ ਨੇ ਇਹ ਸਾਬਿਤ ਕੀਤਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਬਹੁਤ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਮੂਹ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਨਾਲ ਇਕਜੁੱਟ ਹੋ ਕੇ ਚੋਣ ਮੈਦਾਨ ’ਚ ਉਤਰੇਗੀ ਤੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ।
Ad Position 22
No active advertisement
ਪਿਛਲੀ ਖ਼ਬਰ ਰੈੱਡ ਰਿਬਨ ਕਲੱਬ ਸ਼ਾਹਕੋਟ ਵਲੋਂ ਲੋਕਾਂ ਨੂੰ ‘ਹਰੀ ਦੀਵਾਲੀ’ ਮਨਾਉਣ ਦੀ ਅਪੀਲ ਅਗਲੀ ਖ਼ਬਰ ਮਾਨਵਤਾ ਦੀ ਮਿਸਾਲ: ਪਿੰਡ ਬਡਾਲਾ ਦਾ ਗੁਰਪ੍ਰੀਤ ਸਿੰਘ ਗੋਪੀ ਨਿਸ਼ਕਾਮ ਸੇਵਾ ਨਾਲ ਜਿੱਤ ਰਿਹਾ ਲੋਕਾਂ ਦੇ ਦਿਲ ਮਰੀਜ਼ਾਂ ਲ...
Ad Position 24