05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸ਼ਾਹਕੋਟ-ਨਕੋਦਰ ਮੰਡਲ ਦੀ ਮੀਟਿੰਗ ’ਚ ਵੱਖ-ਵੱਖ ਮੁੱਦਿਆਂ ’ਤੇ ਚਰਚਾ

ਸ਼ਾਹਕੋਟ, 5 ਨਵੰਬਰ (ਨਗਿੰਦਰ ਸਿੰਘ ਬਾਂਸਲ)- ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੰਡਲ ਸ਼ਾਹਕੋਟ-ਨਕੋਦਰ ਦੀ ਮੀਟਿੰਗ ਪ੍ਰਧਾਨ ਜਸਵੰਤ ਰਾਏ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਐਸੋਸੀਏਸ਼ਨ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 06-11-2026
ਸ਼ਾਹਕੋਟ, 5 ਨਵੰਬਰ (ਨਗਿੰਦਰ ਸਿੰਘ ਬਾਂਸਲ)- ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੰਡਲ ਸ਼ਾਹਕੋਟ-ਨਕੋਦਰ ਦੀ ਮੀਟਿੰਗ ਪ੍ਰਧਾਨ ਜਸਵੰਤ ਰਾਏ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਐਸੋਸੀਏਸ਼ਨ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਨੇ 13 ਨਵੰਬਰ ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ। ਇਸ ਮੌਕੇ ਪ੍ਰਧਾਨ ਜਸਵੰਤ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਰਹਿੰਦੇ 13 ਫ਼ੀਸਦੀ ਡੀ.ਏ. ‘ਚੋਂ ਸਿਰਫ਼ 3 ਫ਼ੀਸਦੀ ਡੀ.ਏ. ਦੇਣ ਦੇ ਫ਼ੈਸਲੇ ਨਾਲ ਪੈਨਸ਼ਨਰਜ਼ ਐਸੋਸੀਏਸ਼ਨ ਸਹਿਮਤ ਨਹੀ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆ ਨੇ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੇ ਬਾਵਜ਼ੂਦ ਸਰਕਾਰ ਵਲੋਂ ਡੀ.ਏ. ਰੋਕਣ ਸਬੰਧੀ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਪੁਰਜ਼ੋਰ ਨਿਖੇਧੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਨੇ ਜੇਕਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੈਨਸ਼ਨਰਾਂ ਵਲੋਂ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਜਸਵੰਤ ਰਾਏ, ਹਰਮੇਸ਼ ਲਾਲ, ਮੋਹਨ ਲਾਲ ਸਕੱਤਰ, ਰਾਮ ਮੂਰਤੀ, ਬਿਹਾਰੀ ਲਾਲ, ਸੀਨੀਅਰ ਮੀਤ ਪ੍ਰਧਾਨ ਸੰਤੋਖ ਸਿੰਘ ਨਾਹਲ, ਅਮਰ ਸਿੰਘ ਖ਼ਜ਼ਾਨਚੀ, ਬੂਟਾ ਸਿੰਘ ਸੀਨੀਅਰ ਮੀਤ ਪ੍ਰਧਾਨ, ਰਾਮ ਲੁਭਾਇਆ, ਨਿਰਮਲ ਸਿੰਘ ਚੰਦੀ, ਬੂਟਾ ਸਿੰਘ ਸ਼ਾਹਪੁਰ, ਮੀਨਾ ਕੁਮਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਈ.ਟੀ.ਆਈ. ਦੇ ਕੱਚੇ ਇੰਸਟਰੱਕਟਰਾਂ ਨੇ ਮੰਗਾਂ ਨਾ ਮੰਨੇ ਜਾਣ ਕਰਕੇ ‘ਕਾਲੀ ਦਿਵਾਲੀ’ ਮਨਾਉਣ ਦਾ ਕੀਤਾ ਐਲਾਨ ਅਗਲੀ ਖ਼ਬਰ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਸੜ ਕੇ ਸੁਆਹ ਟਰਾਲੀ ਮਾਲਕ ਨੇ 7 ਲੱਖ...
Ad Position 24