ਆਈ.ਟੀ.ਆਈ. ਦੇ ਕੱਚੇ ਇੰਸਟਰੱਕਟਰਾਂ ਨੇ ਮੰਗਾਂ ਨਾ ਮੰਨੇ ਜਾਣ ਕਰਕੇ ‘ਕਾਲੀ ਦਿਵਾਲੀ’ ਮਨਾਉਣ ਦਾ ਕੀਤਾ ਐਲਾਨ
ਲੋਹੀਆਂ ਖਾਸ, 5 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਡੀ. ਐਸ.
ਡ
ਡੀ.ਐਸ.ਟੀ./ਸੀ.ਟੀ.ਐਸ. ਇੰਸਟਰਕਟਰ ਯੂਨੀਅਨ ਪੰਜਾਬ ਨਾਲ ਸੰਬੰਧਿਤ ਆਈ.ਟੀ.ਆਈ. ਦੇ ਕੱਚੇ ਇੰਸਟਰਕਟਰਾਂ ਵਲੋਂ ‘ਕਾਲੀ ਦਿਵਾਲੀ’ ਮਨਾਉਣ ਦਾ ਐਲਾਨ ਕਰਦੇ ਯੂਨੀਅਨ ਆਗੂ| ਤਸਵੀਰ : ਅਜੀਤ
06-11-2026
ਲੋਹੀਆਂ ਖਾਸ, 5 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਡੀ.ਐਸ.ਟੀ./ ਸੀ.ਟੀ.ਐਸ. ਇੰਸਟਰਕਟਰ ਯੂਨੀਅਨ ਪੰਜਾਬ ਨਾਲ ਸਬੰਧਤ ਆਈ.ਟੀ.ਆਈ. ਦੇ ਕੱਚੇ ਇੰਸਟਰਕਟਰਾਂ ਨੇ ਇਸ ਵਾਰ ਦੀਵਾਲੀ ਦਾ ਤਿਉਹਾਰ ‘ਕਾਲੀ ਦਿਵਾਲੀ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ| ਯੂਨੀਅਨ ਦੇ ਆਗੂਆਂ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ, ਵਾਇਸ ਪ੍ਰਧਾਨ ਸਿਮਰਨਜੀਤ ਸਿੰਘ, ਸੈਕਟਰੀ ਪ੍ਰਦੀਪ ਸਿੰਘ ਜਨਰਲ ਸੈਕਟਰੀ ਸਵਰਨ ਸਿੰਘ ਤੇ ਪ੍ਰੈਸ ਇੰਚਾਰਜ ਹਰਪ੍ਰੀਤ ਸਿੰਘ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਦੇ ਰੋਸ ਵਜੋਂ ਸੂਬੇ ਦੇ ਸਰਕਾਰੀ ਆਈ.ਟੀ.ਆਈ. ਵਿੱਚ ਸੇਵਾਵਾਂ ਨਿਭਾਅ ਰਹੇ ਕੱਚੇ ਇੰਸਟਰਕਟਰਾਂ ਨੇ ਇਸ ਵਾਰ ਦੀਵਾਲੀ ਦਾ ਤਿਉਹਾਰ ‘ਕਾਲੀ ਦਿਵਾਲੀ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ| ਉਨ੍ਹਾਂ ਕਿਹਾ ਕਿ ਇਹ ਇੰਸਟਰਕਟਰ ਪਿਛਲੇ ਲੰਮੇ ਸਮੇਂ ਤੋਂ ਆਰਥਿਕ ਤੇ ਮਾਨਸਿਕ ਤਾਣੇ-ਬਾਣੇ ਹੇਠ ਕੰਮ ਕਰਨ ਲਈ ਮਜਬੂਰ ਹਨ, ਕਿਉਂਕਿ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਕੋਈ ਠੋਸ ਨੀਤੀ ਲਾਗੂ ਨਹੀਂ ਕੀਤੀ ਗਈ, ਜਿਸ ਕਾਰਨ ਸਮੂਹ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਡੀ.ਐਸ.ਟੀ. ਤੇ ਸੀ.ਟੀ.ਐਸ. ਸਕੀਮ ਤਹਿਤ ਕੰਮ ਕਰ ਰਹੇ ਸਮੂਹ ਇੰਸਟਰਕਟਰਾਂ ਨੂੰ ਬਿਨਾਂ ਸ਼ਰਤ ਵਿਭਾਗ ਅਧੀਨ ਲੈ ਕੇ ਸੇਵਾ ਸੁਰੱਖਿਆ ਦਿੱਤੇ ਜਾਣ ਅਤੇ ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਬੰਦ ਕਰਕੇ ਉਨ੍ਹਾਂ ਨੂੰ ਬਰਾਬਰ ਕੰਮ ਬਦਲੇ ਬਰਾਬਰ ਤਨਖਾਹ ਦਿੱਤੇ ਜਾਣ ਦੀਆਂ ਮੰਗਾਂ ਸ਼ਾਮਲ ਹਨ| ਯੂਨੀਅਨ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਕੋਈ ਹੱਲ ਨਾ ਕੱਢਿਆ, ਤਾਂ ਸੂਬਾ ਭਰ ਦੇ ਇੰਸਟਰਕਟਰ ਆਪਣੇ ਪਰਿਵਾਰਾਂ ਸਮੇਤ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨਗੇ| ਇਸ ਨਾਲ ਪੈਦਾ ਹੋਣ ਵਾਲੇ ਹਲਾਤਾਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਦੀ ਹੋਵੇਗੀ| ਇਸ ਮੌਕੇ ਗੁਰਜੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ, ਮਨਜਿੰਦਰ ਸਿੰਘ ਸਮੇਤ ਹੋਰ ਆਗੂ ਵੀ ਹਾਜਰ ਸਨ|