ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਬੰਦੀ ਛੋੜ ਦਿਵਸ ਸੰਬੰਧੀ ਸਮਾਗਮ ਕੱਲ੍ਹ
ਜਲੰਧਰ, 6 ਨਵੰਬਰ (ਐੱਮ. ਐੱਸ.
ਜਲੰਧਰ, 6 ਨਵੰਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਨੌਵੀਂ ਪਾਤਿਸ਼ਾਹੀ, ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਿਖੇ ਬੰਦੀ ਛੋੜ ਦਿਵਸ (ਦੀਵਾਲੀ) ਦੇ ਦਿਹਾੜੇ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁੱਕਰਾਲ ਤੇ ਸਕੱਤਰ ਕੰਵਲਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ 8 ਨਵੰਬਰ ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 9.30 ਵਜੇ ਤੱਕ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਦੌਰਾਨ ਪੰਥ ਪ੍ਰਿਸੱਧ ਕਵੀ ਰਛਪਾਲ ਸਿੰਘ ਪਾਲ (ਪੰਜਾਬ ਦੇ ਰਫ਼ੀ) ਆਪਣੀਆਂ ਰਚਨਾਵਾਂ ਜ਼ਰੀਏ ਸੰਗਤ ਨੂੰ ਸਿੱਖ ਇਤਿਹਾਸ ਸਰਵਣ ਕਰਵਾਉਣਗੇ। ਭਾਈ ਗੁਰਪਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਤੇ ਭਾਈ ਤਜਿੰਦਰ ਸਿੰਘ ‘ਕਰਾਊਨ’ ਦੇ ਜਥੇ ਕੀਰਤਨ ਦੁਆਰਾ ਹਾਜ਼ਰੀ ਲਗਵਾਉਣਗੇ। ਇਸ ਤੋਂ ਇਲਾਵਾ ਗਿਆਨੀ ਬਲਜੀਤ ਸਿੰਘ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਪ੍ਰਬੰਧਕਾਂ ਨੇ ਸੰਗਤ ਨੂੰ ਸਮਾਗਮਾਂ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।