06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਦੀਵਾਲੀ ਨੂੰ ਲੈ ਕੇ ਫਾਇਰ ਬ੍ਰਿਗੇਡ ਵਿਭਾਗ ਅਲਰਟ 20 ਥਾਵਾਂ ’ਤੇ ਮੁਲਾਜ਼ਮਾਂ ਦੀਆਂ ਲਗਾਈਆਂ ਡਿਊਟੀਆਂ

ਜਲੰਧਰ, 6 ਨਵੰਬਰ (ਸ਼ਿਵ)- ਐਤਵਾਰ ਨੂੰ ਮਨਾਈ ਜਾਣ ਵਾਲੀ ਦੀਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ ਨਗਰ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਫਾਇਰ ਬ੍ਰਿਗੇਡ ਵਿਭਾਗ ਵਲੋਂ ਅੱਗ ਲੱਗਣ ਦੀਆਂ ਸੰਭਾਵਿਤ ਘਟਨਾਵਾਂ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ ਸ਼ਹਿਰ ਦੇ ਵੱਖ-ਵੱਖ ਚੌਕਾਂ, ਸੰਵੇਦਨਸ਼ੀਲ ਥਾਵਾਂ ਤੇ ਭੀੜ-ਭੜੱਕੇ ਵਾਲੇ ਅੰਦਰੂਨੀ ਬਾਜ਼ਾਰਾਂ ਵਿਚ ਕਰੀਬ 20 ਸਾਈਟਾਂ ’ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 07-11-2026
ਜਲੰਧਰ, 6 ਨਵੰਬਰ (ਸ਼ਿਵ)- ਐਤਵਾਰ ਨੂੰ ਮਨਾਈ ਜਾਣ ਵਾਲੀ ਦੀਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ ਨਗਰ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਫਾਇਰ ਬ੍ਰਿਗੇਡ ਵਿਭਾਗ ਵਲੋਂ ਅੱਗ ਲੱਗਣ ਦੀਆਂ ਸੰਭਾਵਿਤ ਘਟਨਾਵਾਂ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ ਸ਼ਹਿਰ ਦੇ ਵੱਖ-ਵੱਖ ਚੌਕਾਂ, ਸੰਵੇਦਨਸ਼ੀਲ ਥਾਵਾਂ ਤੇ ਭੀੜ-ਭੜੱਕੇ ਵਾਲੇ ਅੰਦਰੂਨੀ ਬਾਜ਼ਾਰਾਂ ਵਿਚ ਕਰੀਬ 20 ਸਾਈਟਾਂ ’ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ। ਖਾਸ ਗੱਲ ਇਹ ਹੈ ਕਿ ਸ਼ਹਿਰ ਦੇ ਤੰਗ ਬਾਜ਼ਾਰਾਂ ਅਤੇ ਮੁਹੱਲਿਆਂ ਵਿੱਚ ਅੱਗ ਲੱਗਣ ਦੀ ਕਿਸੇ ਵੀ ਘਟਨਾ ’ਤੇ ਤੁਰੰਤ ਕਾਬੂ ਪਾਉਣ ਲਈ ਛੋਟੀਆਂ ਫਾਇਰ ਬ੍ਰਿਗੇਡ ਗੱਡੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਕੁਝ ਦੂਰੀ ’ਤੇ ਵੱਡੀਆਂ ਫਾਇਰ ਬ੍ਰਿਗੇਡ ਗੱਡੀਆਂ ਵੀ ਮੌਜੂਦ ਰਹਿਣਗੀਆਂ, ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਬਿਨਾਂ ਦੇਰੀ ਦੇ ਕਾਰਵਾਈ ਕੀਤੀ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਐਫ.ਓ. (ਸਹਾਇਕ ਮੰਡਲ ਫਾਇਰ ਅਫਸਰ) ਮਨਿੰਦਰ ਸਿੰਘ ਨੇ ਦੱਸਿਆ ਕਿ ਦੀਵਾਲੀ ਦੇ ਮੱਦੇਨਜ਼ਰ ਵਿਭਾਗ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਆਮ ਦਿਨਾਂ ਵਿਚ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਸ਼ਿਫਟਾਂ ਅਨੁਸਾਰ ਡਿਊਟੀ ਕਰਦੇ ਹਨ, ਪਰ ਦੀਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ ਸਾਰੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਡਿਊਟੀ ’ਤੇ ਤਾਇਨਾਤ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਲਈ ਬਕਾਇਦਾ ਡਿਊਟੀ ਰੋਸਟਰ ਵੀ ਜਾਰੀ ਕਰ ਦਿੱਤਾ ਗਿਆ ਹੈ। ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਰਾਜੇਸ਼ ਖੋਖਰ ਦੀ ਅਗਵਾਈ ਵਿਚ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਈ ਥਾਵਾਂ ਦਾ ਜਾਇਜ਼ਾ ਲੈ ਕੇ ਕਈ ਹਦਾਇਤਾਂ ਵੀ ਦਿੱਤੀਆਂ। ਵਿਭਾਗ ਵਲੋਂ ਜਾਰੀ ਡਿਊਟੀ ਸੂਚੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਫਾਇਰ ਟੈਂਡਰ ਤੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਵਿਚ ਚੌਕ ਸੂਦਾਂ, ਜਲੰਧਰ ਕੈਂਟ, ਬਸਤੀ ਅੱਡਾ ਚੌਕ, ਬਸਤੀ ਅੱਡਾ ਚੌਕ ਦਾ ਦੂਜਾ ਪੁਆਇੰਟ, ਜਲੰਧਰ ਕੈਂਟ ਫਾਇਰ ਸਟੇਸ਼ਨ, ਬਬਰੀਕ ਚੌਕ ਅਤੇ ਸਾਰਾ ਬਸਤੀ ਇਲਾਕਾ, ਮਾਡਲ ਟਾਊਨ (ਗੀਤਾ ਮੰਦਰ), ਦਮੋਰੀਆ ਪੁਲ ਸਟੇਸ਼ਨ, ਲੰਬਾ ਪਿੰਡ ਚੌਕ, ਸਰਜੀਕਲ ਫਾਇਰ ਸਟੇਸ਼ਨ, ਟਿੱਕੀਆਂ ਵਾਲਾ ਚੌਕ ਅਤੇ ਕੰਪਨੀ ਬਾਗ ਸ਼ਾਮਲ ਹੈ। ਇਸ ਤੋਂ ਇਲਾਵਾ ਹੈੱਡਕੁਆਰਟਰ ਵਿਖੇ ਵੀ ਕਈ ਫਾਇਰ ਟੈਂਡਰ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਪਟਾਕਾ ਮਾਰਕੀਟ ਵਿਚ ਵੀ ਵਿਸ਼ੇਸ਼ ਤੌਰ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਮੁਲਾਜ਼ਮ ਤਾਇਨਾਤ ਰਹਿਣਗੇ, ਤਾਂ ਜੋ ਪਟਾਕਿਆਂ ਕਾਰਨ ਅੱਗ ਲੱਗਣ ਦੀ ਕਿਸੇ ਵੀ ਸੰਭਾਵਿਤ ਘਟਨਾ ਨੂੰ ਤੁਰੰਤ ਕਾਬੂ ਕੀਤਾ ਜਾ ਸਕੇ। ਵਿਭਾਗ ਵਲੋਂ ਜਾਰੀ ਸੂਚੀ ਵਿਚ ਕੁੱਲ 20 ਡਿਊਟੀ ਪੁਆਇੰਟ ਦਰਜ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੇ ਤਿਉਹਾਰ ਮੌਕੇ ਸ਼ਹਿਰ ਦੀਆਂ ਸੜਕਾਂ ’ਤੇ ਲੱਗੇ ਜਾਮ, ਲੋਕ ਹੋਏ ਖੱਜਲ-ਖੁਆਰ ਅਗਲੀ ਖ਼ਬਰ ਰੇਲਵੇ ਪੁਲਿਸ ਵਲੋਂ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਇਆ ਯਾਤਰੀ ਜਾਗਰੂਕਤਾ ਤੇ ਖੋਜ ਅਭਿਆਨ
Ad Position 24