ਮੇਅਰ ਤੇ ਡਿਪਟੀ ਕਮਿਸ਼ਨਰ ਵਲੋਂ ਨਗਰ ਨਿਗਮ ਨੂੰ ਸ਼ਰਧਾਲੂਆਂ ਲਈ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
ਜਲੰਧਰ, 6 ਨਵੰਬਰ (ਸ਼ਿਵ)-ਮੇਅਰ ਵਿਨੀਤ ਧੀਰ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ 14 ਤੋਂ 16 ਨਵੰਬਰ ਤੱਕ ਹੋਣ ਵਾਲੀ ਛਠ ਪੂਜਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੇਅਰ ਤੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਸਤ ਦੋਆਬ ਨਹਿਰ ’ਤੇ ਸਥਿਤ ਵੱਖ-ਵੱਖ ਘਾਟਾਂ ਨੂੰ ਇਸ ਪਵਿੱਤਰ ਮੌਕੇ ਲਈ ਪੂਰੀ ਤਰ੍ਹਾਂ ਤਿਆਰ ਰੱਖਿਆ ਜਾਵੇ ਤੇ ਉੱਥੇ ਸਫ਼ਾਈ ਯਕੀਨੀ ਬਣਾਈ ਜਾਵੇ।
ਜਲੰਧਰ, 6 ਨਵੰਬਰ (ਸ਼ਿਵ)-ਮੇਅਰ ਵਿਨੀਤ ਧੀਰ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ 14 ਤੋਂ 16 ਨਵੰਬਰ ਤੱਕ ਹੋਣ ਵਾਲੀ ਛਠ ਪੂਜਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੇਅਰ ਤੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਸਤ ਦੋਆਬ ਨਹਿਰ ’ਤੇ ਸਥਿਤ ਵੱਖ-ਵੱਖ ਘਾਟਾਂ ਨੂੰ ਇਸ ਪਵਿੱਤਰ ਮੌਕੇ ਲਈ ਪੂਰੀ ਤਰ੍ਹਾਂ ਤਿਆਰ ਰੱਖਿਆ ਜਾਵੇ ਤੇ ਉੱਥੇ ਸਫ਼ਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ, ਪੁਲਿਸ ਵਿਭਾਗ ਨੂੰ ਸ਼ਰਧਾਲੂਆਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ, ਤਾਂ ਜੋ ਉਹ ਬਿਨਾਂ ਕਿਸੇ ਦਿੱਕਤ ਦੇ ਇਸ ਧਾਰਮਿਕ ਉਤਸਵ ਮਨਾ ਸਕਣ। ਉਨ੍ਹਾਂ ਨੇ ਨਗਰ ਨਿਗਮ ਨੂੰ ਸਫਾਈ ਕਾਰਜਾਂ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਧੀਰ ਤੇ ਸ੍ਰੀ ਵਾਲੀਆ ਨੇ ਸ਼ਰਧਾਲੂਆਂ ਨੂੰ ਧਾਰਮਿਕ ਰਸਮਾਂ ਨਿਭਾਉਣ ਲਈ ਸਨਮਾਨਯੋਗ ਅਤੇ ਸੁਰੱਖਿਅਤ ਮਾਹੌਲ ਦੇਣ ਦੀ ਆਪਣੀ ਵਚਨਬੱਧਤਾ ਦੁਹਰਾਈ ਤੇ ਭਾਈਚਾਰੇ ਲਈ ‘ਛਠ ਪੂਜਾ’ ਦੇ ਸੱਭਿਆਚਾਰਕ ਮਹੱਤਵ ‘ਤੇ ਜ਼ੋਰ ਦਿੱਤਾ।