07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਡੀ. ਸੀ. ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਤੇ ਬਜ਼ੁਰਗਾਂ ਨਾਲ ਸਾਂਝੀਆਂ ਕੀਤੀਆਂ ਦੀਵਾਲੀ ਦੀਆਂ ਖੁਸ਼ੀਆਂ, ਵੰਡੇ ਤੋਹਫ਼ੇ

ਜਲੰਧਰ, 6 ਨਵੰਬਰ (ਜਤਿੰਦਰ ਪੰਮੀ)–ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਰੈੱਡ ਕਰਾਸ ਸਕੂਲ ਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਸੀਨੀਅਰ ਸਿਟੀਜ਼ਨ ਹੋਮ ਦੇ ਬਜ਼ੁਰਗਾਂ ਨਾਲ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਬੱਚਿਆਂ ਤੇ ਬਜ਼ੁਰਗਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਤੇ ਉਨ੍ਹਾਂ ਨਾਲ ਕੁਝ ਯਾਦਗਾਰੀ ਪਲ ਬਿਤਾਏ।

Ad Position 21
No active advertisement
ਅਜੀਤ ਡੈਸਕ 07-11-2026
ਜਲੰਧਰ, 6 ਨਵੰਬਰ (ਜਤਿੰਦਰ ਪੰਮੀ)–ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਰੈੱਡ ਕਰਾਸ ਸਕੂਲ ਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਸੀਨੀਅਰ ਸਿਟੀਜ਼ਨ ਹੋਮ ਦੇ ਬਜ਼ੁਰਗਾਂ ਨਾਲ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਬੱਚਿਆਂ ਤੇ ਬਜ਼ੁਰਗਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਤੇ ਉਨ੍ਹਾਂ ਨਾਲ ਕੁਝ ਯਾਦਗਾਰੀ ਪਲ ਬਿਤਾਏ। ਉਨ੍ਹਾਂ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਤੋਹਫੇ ਤੇ ਬਜ਼ੁਰਗਾਂ ਨੂੰ ਕੰਬਲ ਭੇਟ ਕੀਤੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਡੀ. ਸੀ. ਵਰਜੀਤ ਵਾਲੀਆ ਨੇ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖੁਸ਼ੀਆਂ ਅਤੇ ਆਪਸੀ ਸਾਂਝ ਦਾ ਤਿਉਹਾਰ ਹੈ, ਜਿਸ ਨੂੰ ਪੂਰੇ ਦੇਸ਼ ਵਿੱਚ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਾਮਨਾ ਕੀਤੀ ਕਿ ਇਹ ਪਵਿੱਤਰ ਤਿਉਹਾਰ ਹਰੇਕ ਦੇ ਜੀਵਨ ਵਿੱਚ ਖੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਅਤੇ ਬਜ਼ੁਰਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ। ਇਨ੍ਹਾਂ ਨਾਲ ਖੁਸ਼ੀਆਂ ਸਾਂਝੀਆਂ ਕਰਨਾ ਅਤੇ ਇਨ੍ਹਾਂ ਨੂੰ ਪਿਆਰ, ਸਤਿਕਾਰ ਦੇਣਾ ਸਾਡੀ ਸਮਾਜਿਕ ਤੇ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰ ਦੀ ਅਸਲ ਖੁਸ਼ੀ ਦੂਜਿਆਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਅਤੇ ਆਪਸੀ ਪਿਆਰ ਤੇ ਸਾਂਝ ਨੂੰ ਮਜ਼ਬੂਤ ਕਰਨ ਵਿੱਚ ਹੈ।
Ad Position 22
No active advertisement
ਪਿਛਲੀ ਖ਼ਬਰ ਧਨਤੇਰਸ ’ਤੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ, ਖਰੀਦਦਾਰੀ ਲਈ ਉਮੜੀ ਲੋਕਾਂ ਦੀ ਭੀੜ, ਕਈ ਅੰਦਰੂਨੀ ਬਾਜ਼ਾਰਾਂ ’ਚ ਲੱਗੇ ਜਾਮ ਅਗਲੀ ਖ਼ਬਰ ਗਾਂਧੀ ਵਨੀਤਾ ਆਸ਼ਰਮ ਦੇ ਬੱਚਿਆਂ ਤੇ ਕੁੜੀਆਂ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ’ਚ ਦੀਵਾਲੀ ਸੰਬੰਧੀ ਲਗਾਈ ਪ੍ਰਦਰਸ਼ਨੀ
Ad Position 24