08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਕੀਰਤਨ ਦਰਬਾਰ ਤੇ ਚੌਪਹਿਰਾ ਸਮਾਗਮ

ਜਲੰਧਰ, 7 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 08-11-2026
ਜਲੰਧਰ, 7 ਨਵੰਬਰ (ਐੱਮ. ਐੱਸ. ਲੋਹੀਆ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ, ਆਦਰਸ਼ ਨਗਰ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਜਲੰਧਰ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 13ਵਾਂ ਅਲੌਕਿਕ ਕੀਰਤਨ ਦਰਬਾਰ ਤੇ ਚੌਪਹਿਰਾ ਸਮਾਗਮ ਕਰਵਾਇਆ ਅਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ। ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਭਾਈ ਚਮਨਜੀਤ ਸਿੰਘ ‘ਲਾਲ’ (ਦਿੱਲੀ ਵਾਲੇ) ਅਤੇ ਭਾਈ ਕੁਲਵਿੰਦਰ ਸਿੰਘ (ਖਰੜ ਵਾਲਿਆਂ) ਦੇ ਜਥਿਆਂ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾ ਕੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸੁਆਮੀ ਜੀ (ਗੁਰਦੁਆਰਾ ਸ਼ਹੀਦਾਂ ਸਾਹਿਬ, ਅੰਮ੍ਰਿਤਸਰ) ਤੇ ਮਾਤਾ ਵਿਪਨਪ੍ਰੀਤ ਕੌਰ (ਲੁਧਿਆਣੇ ਵਾਲੇ) ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਕੇ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਦੌਰਾਨ ਭਾਈ ਹਰਮਨਪ੍ਰੀਤ ਸਿੰਘ, ਭਾਈ ਚਰਨਜੀਤ ਸਿੰਘ (ਹਜ਼ੂਰੀ ਰਾਗੀ, ਗੁਰਦੁਆਰਾ ਸਾਹਿਬ) ਅਤੇ ਸਾਹਿਬਜ਼ਾਦੇ ਸੇਵਾ ਸੁਸਾਇਟੀ, ਆਦਰਸ਼ ਨਗਰ ਦੇ ਜਥਿਆਂ ਨੇ ਕੀਰਤਨ ਦੁਆਰਾ ਹਾਜ਼ਰੀ ਲਗਵਾਈ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਜਸਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਗੁਰਇਤਿਹਾਸ ਨਾਲ ਜੋੜਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸਰਬਜੀਤ ਸਿੰਘ ਰਾਜਪਾਲ ਤੇ ਹਰਜਿੰਦਰ ਸਿੰਘ ਲਾਡਾ ਨੇ ਸਮਾਗਮ ਦੌਰਾਨ ਹਾਜ਼ਰੀ ਭਰਨ ਵਾਲੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਕੁਲਵਿੰਦਰ ਸਿੰਘ ਥਿਆੜਾ, ਪ੍ਰਭੂ ਸਿੰਘ, ਹਰਜਿੰਦਰ ਸਿੰਘ ਠੇਕੇਦਾਰ, ਐੱਚ. ਪੀ. ਸਿੰਘ ਮੱਕੜ, ਅਮਰਜੀਤ ਸਿੰਘ ਬਸਰਾ, ਰਸ਼ਪਾਲ ਕੌਰ ਥਿਆੜਾ, ਬਲਵਿੰਦਰ ਕੌਰ ਲਾਡਾ, ਗੁਰਿੰਦਰ ਕੌਰ ਗੁੰਬਰ, ਕਮਲਜੀਤ ਕੌਰ, ਜਸਮੀਤ ਸਿੰਘ ਲੋਟਸ, ਜਸਨੀਵ ਸਿੰਘ ਸਾਹਨ ੀ, ਕਰਨਦੀਪ ਸਿੰਘ, ਹਰਪ੍ਰੀਤ ਸਿੰਘ ਛਾਬੜਾ, ਤੇਜਪਾਲ ਸਿੰਘ ਚਾਵਲਾ, ਮਨਪ੍ਰੀਤ ਸਿੰਘ ਖਾਲਸਾ, ਗੁਰਸਿਮਰਨ ਸਿੰਘ, ਸੰਦੀਪ ਸਿੰਘ, ਇਪਨਦੀਪ ਸਿੰਘ, ਹਰਗੁਣ ਸਿੰਘ, ਹਰਪ੍ਰਤਾਪ ਸਿੰਘ, ਗੁਰਸ਼ਾਨ ਸਿੰਘ, ਇਸ਼ਨੂਰ ਸਿੰਘ, ਹਰਨੂਰ ਸਿੰਘ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਚੰਡੀਗੜ੍ਹ ਸ਼ਿਵਾਲਿਕ ਵਲੋਂ ਨੇਤਰਹੀਣ ਵਿਅਕਤੀਆਂ ਨੂੰ ਮੁਹੱਈਆ ਕਰਵਾਈ ਕੰਪਿਊਟਰ ਹਾਰਡਵੇਅਰ ਸਹਾਇਤਾ ਅਗਲੀ ਖ਼ਬਰ ਜਲੰਧਰ ਤੋਂ ਨਕੋਦਰ ਰੋਡ ’ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਭਿਆਨਕ ਅੱਗ
Ad Position 24