ਨਸ਼ਿਆਂ ਕਾਰਨ ਬੁਝੇ ਘਰਾਂ ਦੇ ਚਿਰਾਗਾਂ ਦੀ ਯਾਦ ਵਿਚ ਇਕ ਦੀਵਾ ਜ਼ਰੂਰ ਜਗਾਈਏ-ਅਸ਼ੋਕ ਸਰੀਨ
ਜਲੰਧਰ, 7 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਆਪਣੇ ਜ਼ਿਲ੍ਹੇ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਦੀਵਾਲੀ ਮੌਕੇ ਆਪਣੇ ਘਰਾਂ ਵਿਚ ਇਕ ਦੀਵਾ ਉਨ੍ਹਾਂ ਨੌਜਵਾਨਾਂ ਦੀ ਯਾਦ ਵਿਚ ਜ਼ਰੂਰ ਜਗਾਇਆ ਜਾਵੇ, ਜਿਨ੍ਹਾਂ ਦੀਆਂ ਜ਼ਿੰਦਗੀਆਂ ਨਸ਼ਿਆਂ ਦੀ ਭੇਟ ਚੜ੍ਹ ਗਈਆਂ। ਇਸ ਮੌਕੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਜਾਵੇ ਕਿ ਪੰਜਾਬ ਵਿਚੋਂ ਨਸ਼ਿਆਂ ਦਾ ਹਨੇਰਾ ਦੂਰ ਹੋਵੇ ਅਤੇ ਭਵਿੱਖ ਵਿਚ ਕਿਸੇ ਵੀ ਮਾਂ ਦੀ ਗੋਦ ਨਸ਼ਿਆਂ ਕਾਰਨ ਸੁੰਨੀ ਨਾ ਹੋਵੇ।
ਅ
ਅਸ਼ੋਕ ਸਰੀਨ ਹਿੱਕੀ
08-11-2026
ਜਲੰਧਰ, 7 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਆਪਣੇ ਜ਼ਿਲ੍ਹੇ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਦੀਵਾਲੀ ਮੌਕੇ ਆਪਣੇ ਘਰਾਂ ਵਿਚ ਇਕ ਦੀਵਾ ਉਨ੍ਹਾਂ ਨੌਜਵਾਨਾਂ ਦੀ ਯਾਦ ਵਿਚ ਜ਼ਰੂਰ ਜਗਾਇਆ ਜਾਵੇ, ਜਿਨ੍ਹਾਂ ਦੀਆਂ ਜ਼ਿੰਦਗੀਆਂ ਨਸ਼ਿਆਂ ਦੀ ਭੇਟ ਚੜ੍ਹ ਗਈਆਂ। ਇਸ ਮੌਕੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਜਾਵੇ ਕਿ ਪੰਜਾਬ ਵਿਚੋਂ ਨਸ਼ਿਆਂ ਦਾ ਹਨੇਰਾ ਦੂਰ ਹੋਵੇ ਅਤੇ ਭਵਿੱਖ ਵਿਚ ਕਿਸੇ ਵੀ ਮਾਂ ਦੀ ਗੋਦ ਨਸ਼ਿਆਂ ਕਾਰਨ ਸੁੰਨੀ ਨਾ ਹੋਵੇ। ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰਾਂ ਵਧਾਈ ਸੰਦੇਸ਼ ਵਿਚ ਭਾਜਪਾ ਆਗੂ ਨੇ ਕਿਹਾ ਪੰਜਾਬ ਅੱਜ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਨਸ਼ਿਆਂ ਨੇ ਸੂਬੇ ਦੇ ਅਨੇਕਾਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕੀਤੀਆਂ ਹਨ ਤੇ ਬਹੁਤ ਸਾਰੇ ਪਰਿਵਾਰਾਂ ਨੂੰ ਅਜਿਹਾ ਦਰਦ ਦਿੱਤਾ ਹੈ, ਜਿਸ ਦੀ ਭਰਪਾਈ ਸੰਭਵ ਨਹੀਂ। ਨਸ਼ਿਆਂ ਕਾਰਨ ਆਪਣੇ ਪੁੱਤਰਾਂ ਨੂੰ ਗੁਆਉਣ ਵਾਲੀਆਂ ਮਾਵਾਂ ਦਾ ਦੁੱਖ ਪੂਰੇ ਪੰਜਾਬ ਦਾ ਦੁੱਖ ਹੈ।