07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦੀਵਾਲੀ ਨੂੰ ਲੈ ਕੇ ਨਗਰ ਨਿਗਮ ਵਲੋਂ ਸਫ਼ਾਈ ਦੇ ਵਿਸ਼ੇਸ਼ ਪ੍ਰਬੰਧ, ਕੂੜਾ ਚੁੱਕਣ ਦੀ ਸਮਰੱਥਾ ਵਧਾਈ

ਜਲੰਧਰ, 7 ਨਵੰਬਰ (ਸ਼ਿਵ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਵਲੋਂ ਸ਼ਹਿਰ ਵਿਚ ਸਾਫ਼-ਸਫ਼ਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਤਿਉਹਾਰ ਦੇ ਦਿਨਾਂ ਦੌਰਾਨ ਸ਼ਹਿਰ ਵਿਚ ਆਮ ਦਿਨਾਂ ਦੇ ਮੁਕਾਬਲੇ ਕੂੜੇ ਦੀ ਮਾਤਰਾ ਵਧਣ ਦੇ ਮੱਦੇਨਜ਼ਰ ਨਗਰ ਨਿਗਮ ਨੇ ਕੂੜਾ ਚੁੱਕਣ ਦੀ ਸਮਰੱਥਾ ਵਿਚ ਲਗਪਗ 25 ਫ਼ੀਸਦੀ ਤੱਕ ਵਾਧਾ ਕੀਤਾ ਹੈ।

Ad Position 21
No active advertisement
ਨਗਰ ਨਿਗਮ ਦੀਆਂ ਗੱਡੀਆਂ ਕੂੜਾ ਇਕੱਤਰ ਕਰਦੀਆਂ ਹੋਈਆਂ। ਮੇਅਰ ਵਨੀਤ ਧੀਰ ਕਮਿਸ਼ਨਰ ਸੁਰਿੰਦਰ ਸਿੰਘ 08-11-2026
ਜਲੰਧਰ, 7 ਨਵੰਬਰ (ਸ਼ਿਵ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਵਲੋਂ ਸ਼ਹਿਰ ਵਿਚ ਸਾਫ਼-ਸਫ਼ਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਤਿਉਹਾਰ ਦੇ ਦਿਨਾਂ ਦੌਰਾਨ ਸ਼ਹਿਰ ਵਿਚ ਆਮ ਦਿਨਾਂ ਦੇ ਮੁਕਾਬਲੇ ਕੂੜੇ ਦੀ ਮਾਤਰਾ ਵਧਣ ਦੇ ਮੱਦੇਨਜ਼ਰ ਨਗਰ ਨਿਗਮ ਨੇ ਕੂੜਾ ਚੁੱਕਣ ਦੀ ਸਮਰੱਥਾ ਵਿਚ ਲਗਪਗ 25 ਫ਼ੀਸਦੀ ਤੱਕ ਵਾਧਾ ਕੀਤਾ ਹੈ। ਨਿਗਮ ਵਲੋਂ ਦੀਵਾਲੀ ਤੋਂ ਇਕ ਹਫ਼ਤਾ ਪਹਿਲਾਂ ਤੇ ਇਕ ਹਫ਼ਤਾ ਬਾਅਦ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਨਗਰ ਨਿਗਮ ਦੇ ਅਧਿਕਾਰੀਆਂ ਅਨੁਸਾਰ ਸ਼ਹਿਰ ਵਾਸੀਆਂ ਵਲੋਂ ਆਪਣੇ ਘਰਾਂ ਤੇ ਵਪਾਰਕ ਅਦਾਰਿਆਂ ਦੀ ਸਫ਼ਾਈ ਦਾ ਕੰਮ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਗਿਆ ਸੀ, ਜਿਸ ਕਾਰਨ ਇਨ੍ਹਾਂ ਦਿਨਾਂ ਵਿਚ ਕੂੜੇ ਦੀ ਮਾਤਰਾ ਵਿਚ ਕਾਫ਼ੀ ਵਾਧਾ ਹੋਇਆ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਨਿਗਮ ਵਲੋਂ ਕੂੜਾ ਚੁੱਕਣ ਲਈ ਵਾਧੂ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਦੀਵਾਲੀ ਵਾਲੇ ਦਿਨ ਵੀ ਸ਼ਹਿਰ ਵਿਚ ਸਫ਼ਾਈ ਦਾ ਕੰਮ ਲਗਾਤਾਰ ਜਾਰੀ ਰਹੇਗਾ। ਦੀਵਾਲੀ ਵਾਲੀ ਰਾਤ ਪਟਾਕੇ ਚਲਾਉਣ ਤੋਂ ਬਾਅਦ ਸੜਕਾਂ, ਗਲੀਆਂ ਤੇ ਬਾਜ਼ਾਰਾਂ ਵਿਚ ਵੱਡੀ ਮਾਤਰਾ ਵਿਚ ਕੂੜਾ ਇਕੱਠਾ ਹੋ ਜਾਂਦਾ ਹੈ। ਇਸ ਕੂੜੇ ਨੂੰ ਸਮੇਂ ਸਿਰ ਚੁੱਕਣ ਲਈ ਨਗਰ ਨਿਗਮ ਦੀਆਂ ਗੱਡੀਆਂ ਵਿਸ਼ੇਸ਼ ਤੌਰ ‘ਤੇ ਕੰਮ ਕਰਨਗੀਆਂ। ਇਸ ਤੋਂ ਇਲਾਵਾ ਦੀਵਾਲੀ ਤੋਂ ਬਾਅਦ ਪੰਜ ਤੋਂ ਛੇ ਦਿਨਾਂ ਤੱਕ ਵੀ ਸਫ਼ਾਈ ਮੁਹਿੰਮ ਜਾਰੀ ਰਹੇਗੀ, ਤਾਂ ਜੋ ਸ਼ਹਿਰ ਵਿਚੋਂ ਨਿਕਲਣ ਵਾਲੇ ਵਾਧੂ ਕੂੜੇ ਨੂੰ ਬਿਨਾਂ ਕਿਸੇ ਦੇਰੀ ਦੇ ਵਰਿਆਣਾ ਡੰਪ ਤੱਕ ਪਹੁੰਚਾਇਆ ਜਾ ਸਕੇ। ਮੇਅਰ ਵਨੀਤ ਧੀਰ ਤੇ ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਪਹਿਲਾਂ ਹੀ ਸ਼ਹਿਰ ਦੀ ਸਾਫ਼-ਸਫ਼ਾਈ ਨੂੰ ਲੈ ਕੇ ਗੰਭੀਰਤਾ ਦਿਖਾ ਰਹੇ ਹਨ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਕਈ ਵਾਰ ਹਦਾਇਤਾਂ ਵੀ ਜਾਰੀ ਕਰ ਚੁੱਕੇ ਹਨ। ਉਨ੍ਹਾਂ ਵਲੋਂ ਸੰਬੰਧਤ ਸਿਹਤ ਸ਼ਾਖਾ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਸ਼ਹਿਰ ਦੇ ਵੱਖ-ਵੱਖ ਡੰਪਾਂ ਤੋਂ ਕੂੜਾ ਸਮੇਂ ਸਿਰ ਚੁਕਵਾਇਆ ਜਾਵੇ, ਤਾਂ ਜੋ ਕੂੜੇ ਦੇ ਢੇਰ ਨਾ ਲੱਗਣ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਨਗਰ ਨਿਗਮ ਵਲੋਂ ਦੀਵਾਲੀ ਦੇ ਮੱਦੇਨਜ਼ਰ ਸਫ਼ਾਈ ਕਰਮਚਾਰੀਆਂ ਤੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਨਿਗਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਤਿਉਹਾਰ ਦੌਰਾਨ ਅਤੇ ਉਸ ਤੋਂ ਬਾਅਦ ਵੀ ਸ਼ਹਿਰ ਦੀਆਂ ਸੜਕਾਂ, ਗਲੀਆਂ ਅਤੇ ਬਾਜ਼ਾਰ ਸਾਫ਼-ਸੁਥਰੇ ਰਹਿਣ ਅਤੇ ਕੂੜੇ ਦੀ ਸਮੱਸਿਆ ਕਾਰਨ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਜਲੰਧਰ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਸੂਬੇਦਾਰ ਬਲਵੀਰ ਸਿੰਘ ਬੈਹਣੀਵਾਲ ਦਾ ਦਿਹਾਂਤ, ਅੰਤਿਮ ਸੰਸਕਾਰ 11 ਨੂੰ
Ad Position 24