07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸ੍ਰੀ ਹਨੂੰਮਤ ਇੰਸਟੀਚਿਊਟ ਵਿਖੇ ਮਨਾਇਆ ਦੀਵਾਲੀ ਫੈਸਟ-2026

ਗੁਰਾਇਆ, 7 ਨਵੰਬਰ (ਬਲਵਿੰਦਰ ਸਿੰਘ)-ਸ੍ਰੀ ਹਨੂੰਮਤ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਸ਼ਿਮਟ) ਵਿਖੇ ਦੀਵਾਲੀ ਦਾ ਤਿਉਹਾਰ ‘ਦੀਵਾਲੀ ਫੈਸਟ-2026’ ਮਨਾਇਆ। ਸੰਸਥਾ ਦੇ ਅਕਾਦਮਿਕ ਗਰਾਊਂਡ ਵਿਖੇ ਆਯੋਜਿਤ ਇਸ ਸਮਾਗਮ ਵਿਚ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਰੌਸ਼ਨੀਆਂ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ।

Ad Position 21
No active advertisement
ਅਜੀਤ ਡੈਸਕ 08-11-2026
ਗੁਰਾਇਆ, 7 ਨਵੰਬਰ (ਬਲਵਿੰਦਰ ਸਿੰਘ)-ਸ੍ਰੀ ਹਨੂੰਮਤ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਸ਼ਿਮਟ) ਵਿਖੇ ਦੀਵਾਲੀ ਦਾ ਤਿਉਹਾਰ ‘ਦੀਵਾਲੀ ਫੈਸਟ-2026’ ਮਨਾਇਆ। ਸੰਸਥਾ ਦੇ ਅਕਾਦਮਿਕ ਗਰਾਊਂਡ ਵਿਖੇ ਆਯੋਜਿਤ ਇਸ ਸਮਾਗਮ ਵਿਚ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਰੌਸ਼ਨੀਆਂ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਕੈਂਪਸ ਨੂੰ ਰੰਗ-ਬਿਰੰਗੀਆਂ ਲਾਈਟਾਂ ਅਤੇ ਰਵਾਇਤੀ ਸਜਾਵਟ ਨਾਲ ਖ਼ੂਬਸੂਰਤ ਢੰਗ ਨਾਲ ਸਜਾਇਆ, ਜਿਸ ਨਾਲ ਸਮੁੱਚੇ ਮਾਹੌਲ ਵਿੱਚ ਤਿਉਹਾਰੀ ਰੌਣਕ ਦੇਖਣ ਨੂੰ ਮਿਲੀ। ਸਮਾਗਮ ਦੌਰਾਨ ਵੱਖ-ਵੱਖ ਸਟਾਲ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਡੀ. ਜੇ. ਸੈਸ਼ਨ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਵਿਦਿਆਰਥੀਆਂ ਨੇ ਸੰਗੀਤ ਦੀਆਂ ਧੁਨਾਂ ’ਤੇ ਖ਼ੂਬ ਅਨੰਦ ਮਾਣਿਆ ਅਤੇ ਪੂਰੇ ਉਤਸ਼ਾਹ ਨਾਲ ਤਿਉਹਾਰ ਦਾ ਜਸ਼ਨ ਮਨਾਇਆ। ਪ੍ਰਿੰਸੀਪਲ ਪ੍ਰੋ. (ਡਾ.) ਪਲਵਿੰਦਰ ਕੁਮਾਰ ਨੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸ. ਚਾਨਣ ਸਿੰਘ ਚੰਦੀ ਸਪੋਰਟਸ ਕਲੱਬ ਕਾਸੂਪੁਰ ਵਲੋਂ ਹਰੀ ਦੀਵਾਲੀ ਮਨਾਉਣ ਦੀ ਅਪੀਲ ਅਗਲੀ ਖ਼ਬਰ ਸ਼ਿਵ ਜੋਤੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦੀਵਾਲੀ ਮਨਾਈ
Ad Position 24