ਸ. ਚਾਨਣ ਸਿੰਘ ਚੰਦੀ ਸਪੋਰਟਸ ਕਲੱਬ ਕਾਸੂਪੁਰ ਵਲੋਂ ਹਰੀ ਦੀਵਾਲੀ ਮਨਾਉਣ ਦੀ ਅਪੀਲ
ਸ਼ਾਹਕੋਟ, 7 ਨਵੰਬਰ (ਨਗਿੰਦਰ ਸਿੰਘ ਬਾਂਸਲ)-ਸ. ਚਾਨਣ ਸਿੰਘ ਚੰਦੀ ਯਾਦਗਾਰੀ ਸਪੋਰਟਸ ਕਲੱਬ ਕਾਸੂਪੁਰ (ਸ਼ਾਹਕੋਟ) ਦੇ ਪ੍ਰਧਾਨ ਹਰਬੰਸ ਸਿੰਘ ਚੰਦੀ ਤੇ ਜਥੇਬੰਦਕ ਸਕੱਤਰ ਕੰਵਰਜੀਤ ਸਿੰਘ ਚੰਦੀ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਇਸ ਤਿਉਹਾਰ ਮੌਕੇ ਵਾਤਵਰਨ ਦੀ ਸੰਭਾਲ ਪ੍ਰਤੀ ਜ਼ਿੰਮੇਵਾਰ ਹੋਣ ਦਾ ਪ੍ਰਣ ਕਰਨ ਤੇ ਆਤਿਸ਼ਬਾਜ਼ੀ ਰਹਿਤ ਹਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ।
ਹ
ਹਰਬੰਸ ਸਿੰਘ ਚੰਦੀ ਪ੍ਰਧਾਨ ਤੇ ਕੰਵਰਜੀਤ ਸਿੰਘ ਚੰਦੀ ਜਥੇਬੰਦਕ ਸਕੱਤਰ
08-11-2026
ਸ਼ਾਹਕੋਟ, 7 ਨਵੰਬਰ (ਨਗਿੰਦਰ ਸਿੰਘ ਬਾਂਸਲ)-ਸ. ਚਾਨਣ ਸਿੰਘ ਚੰਦੀ ਯਾਦਗਾਰੀ ਸਪੋਰਟਸ ਕਲੱਬ ਕਾਸੂਪੁਰ (ਸ਼ਾਹਕੋਟ) ਦੇ ਪ੍ਰਧਾਨ ਹਰਬੰਸ ਸਿੰਘ ਚੰਦੀ ਤੇ ਜਥੇਬੰਦਕ ਸਕੱਤਰ ਕੰਵਰਜੀਤ ਸਿੰਘ ਚੰਦੀ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਇਸ ਤਿਉਹਾਰ ਮੌਕੇ ਵਾਤਵਰਨ ਦੀ ਸੰਭਾਲ ਪ੍ਰਤੀ ਜ਼ਿੰਮੇਵਾਰ ਹੋਣ ਦਾ ਪ੍ਰਣ ਕਰਨ ਤੇ ਆਤਿਸ਼ਬਾਜ਼ੀ ਰਹਿਤ ਹਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖੁਸ਼ੀਆਂ ਅਤੇ ਰੌਸ਼ਨੀਆਂ ਦੇ ਪ੍ਰਤੀਕ ਇਸ ਤਿਉਹਾਰ ਮੌਕੇ ਹਰ ਵਿਅਕਤੀ ਵੱਧ ਤੋਂ ਵੱਧ ਬੂਟੇ ਲਗਾਵੇ ਤੇ ਉਨ੍ਹਾਂ ਦੀ ਪੂਰੀ ਸਾਂਭ ਸੰਭਾਲ ਕਰਨ ਦਾ ਪ੍ਰਣ ਵੀ ਲਵੇ। ਉਨ੍ਹਾਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਇੱਕ ਗੰਭੀਰ ਸਮੱਸਿਆ ਬਣ ਚੁੱਕੀ ਹੈ, ਜਿਸ ਦੇ ਮੁੱਖ ਕਾਰਨਾਂ ਵਿਚ ਵਾਹਨਾਂ ਤੋਂ ਨਿਕਲਣ ਵਾਲਾ ਧੂਆਂ, ਖੇਤਾਂ ਵਿਚ ਰਹਿੰਦ ਖੂਹੰਦ ਨੂੰ ਲਗਾਈ ਜਾਣ ਵਾਲੀ ਅੱਗ ਹੈ ਤੇ ਤਿਉਹਾਰਾਂ ਮੌਕੇ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ ਇਸ ’ਚ ਹੋਰ ਵਾਧਾ ਕਰਦੀ ਹੈ। ਉਨ੍ਹਾਂ ਕਿਹਾ ਕਿ ਹਵਾ, ਪਾਣੀ ਅਤੇ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਸਾਰਿਆਂ ਨੂੰ ਆਪੋ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ, ਨੌਜਵਾਨਾਂ ਤੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਦੀਵਾਲੀ ਮੌਕੇ ਪਟਾਕਿਆਂ ਨੂੰ ਤਿਆਗ ਕੇ ਵਾਤਾਵਰਨ ਦੀ ਸੰਭਾਲ ਦਾ ਸੰਕਲਪ ਲੈਣ, ਵੱਧ ਤੋਂ ਵੱਧ ਬੂਟੇ ਲਗਾਉ ਣ ਤੇ ਲਗਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ।