07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਲੋਹੀਆਂ ਦੇ ਐੱਨ. ਐੱਸ. ਕਾਨਵੈਂਟ ਹਾਈ ਸਕੂਲ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਸੰਬੰਧੀ ਸਮਾਗਮ

ਲੋਹੀਆਂ ਖਾਸ, 7 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਲੋਹੀਆਂ ਦੇ ਐੱਨ. ਐੱਸ.

Ad Position 21
No active advertisement
ਅਜੀਤ ਡੈਸਕ 08-11-2026
ਲੋਹੀਆਂ ਖਾਸ, 7 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਲੋਹੀਆਂ ਦੇ ਐੱਨ. ਐੱਸ. ਕਾਨਵੈਂਟ ਹਾਈ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਤੇ ਬੰਦੀ ਛੋੜ ਦਿਵਸ ਦੇ ਸੰਬੰਧੀ ਸਮਾਗਮ ਕਰਵਾਇਆ| ਸਕੂਲ ਪ੍ਰਬੰਧਕੀ ਕਮੇਟੀ, ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ਼ਰਧਾ ਨਾਲ ਮਨਾਏ ਗਏ। ਸਮਾਗਮ ਮੌਕੇ ਸਕੂਲ ਕੈਂਪਸ ਨੂੰ ਰੰਗ-ਬਿਰੰਗੀਆਂ ਲਾਈਟਾਂ, ਫੁੱਲਾਂ ਤੇ ਸੁੰਦਰ ਰੰਗੋਲੀਆਂ ਨਾਲ ਸਜਾਇਆ ਗਿਆ ਸੀ| ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਪਵਿੱਤਰ ਸ਼ਬਦ ਗਾਇਨ ਕਰਕੇ ਕੀਤੀ ਗਈ| ਇਸ ਤੋਂ ਬਾਅਦ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨੇ ਬੱਚੇ ਰਵਾਇਤੀ ਤੇ ਰੰਗ-ਬਿਰੰਗੇ ਪਹਿਰਾਵਿਆਂ ਵਿਚ ਸਜ ਕੇ ਸਕੂਲ ਪਹੁੰਚੇ, ਜਿਨ੍ਹਾਂ ਨੇ ਸਾਰਿਆਂ ਦਾ ਮਨ ਮੋਹ ਲਿਆ| ਸਕੂਲ ਵਿਚ ਵਿਦਿਆਰਥੀਆਂ ਦੇ ਸੁੰਦਰ ਦੀਵੇ ਸਜਾਉਣ, ਮੋਮਬੱਤੀਆਂ ਦੀ ਸਜਾਵਟ, ਗ੍ਰੀਟਿੰਗ ਕਾਰਡ ਬਣਾਉਣ ਤੇ ਰੰਗੋਲੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ| ਇਸ ਦੇ ਨਾਲ ਹੀ ਬੱਚਿਆਂ ਵੱਲੋਂ ਦੀਵਾਲੀ ਦੇ ਇਤਿਹਾਸ ਨਾਲ ਸੰਬੰਧਤ ਕਵਿਤਾਵਾਂ , ਨਾਟਕ ਤੇ ਦੇਸ਼-ਭਗਤੀ ਦੇ ਗੀਤ ਵੀ ਪੇਸ਼ ਕੀਤੇ ਗਏ| ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਚਰਨਜੀਤ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਤਿਉਹਾਰ ਦੀ ਇਤਿਹਾਸਕ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਨੇ ਬੱਚਿਆਂ ਨੂੰ ਪਟਾਕਿਆਂ ਤੋਂ ਦੂਰ ਰਹਿ ਕੇ ਪ੍ਰਦੂਸ਼ਣ ਰਹਿਤ ‘ਗ੍ਰੀਨ ਦੀਵਾਲੀ’ ਮਨਾਉਣ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ| ਸਮਾਗਮ ਦੇ ਅਖੀਰ ਵਿਚ ਸਕੂਲ ਮੈਨੇਜਮੈਂਟ ਵੱਲੋਂ ਸਾਰੇ ਬੱਚਿਆਂ ਅਤੇ ਸਟਾਫ਼ ਨੂੰ ਮਿਠਾਈਆਂ ਤੇ ਤੋਹਫ਼ੇ ਵੰਡੇ ਗਏ| ਇਸ ਮੌਕੇ ਸਕੂੁਲ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਰੇਨੂੰ ਬਾਲਾ, ਉਪ-ਪ੍ਰਧਾਨ ਸ੍ਰੀ ਸੁਖਦੇਵ ਪਾਲ, ਪ੍ਰਿੰਸੀਪਲ ਚਰਨਜੀਤ ਕੌਰ, ਜੋਧਬੀਰ ਸਿੰਘ, ਅੰਜਨਾ ਰਾਣੀ, ਗੁਰਜੀਤ ਕੌਰ, ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਕਾਕੜ ਕਲਾਂ ਸੈਂਟਰ ਦੇ ਹੈੱਡ ਟੀਚਰ ਜਸਵੀਰ ਸਿੰਘ ਚੌਹਾਨ ਵਲੋਂ ਬੱਚਿਆਂ ਨੂੰ ‘ਹਰੀ ਦੀਵਾਲੀ ਦੇ ਤੋਹਫ਼ੇ’ ਵਜੋਂ ਬੂਟੇ ਵੰਡੇ ਅਗਲੀ ਖ਼ਬਰ ਸ. ਚਾਨਣ ਸਿੰਘ ਚੰਦੀ ਸਪੋਰਟਸ ਕਲੱਬ ਕਾਸੂਪੁਰ ਵਲੋਂ ਹਰੀ ਦੀਵਾਲੀ ਮਨਾਉਣ ਦੀ ਅਪੀਲ
Ad Position 24