07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ

ਗੁਰਾਇਆ,7 ਨਵੰਬਰ (ਬਲਵਿੰਦਰ ਸਿੰਘ)-ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮੁਨੀਸ਼ ਸਾਗਰ ਦੀ ਅਗਵਾਈ ਹੇਠ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 08-11-2026
ਗੁਰਾਇਆ,7 ਨਵੰਬਰ (ਬਲਵਿੰਦਰ ਸਿੰਘ)-ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮੁਨੀਸ਼ ਸਾਗਰ ਦੀ ਅਗਵਾਈ ਹੇਠ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਮਮਤਾ ਗੌਤਮ ਨੇ ਲੋਕਾਂ ਨੂੰ ਕੈਂਸਰ ਦੀ ਬਿਮਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ ਤੰਬਾਕੂ, ਬੀੜੀ, ਸਿਗਰਟ, ਗੁਟਕਾ ਅਤੇ ਹੋਰ ਨਸ਼ੀਲੇ ਪਦਾਰਥਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਮੂੰਹ, ਛਾਤੀ ਅਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੇ ਮੁੱਢਲੇ ਲੱਛਣਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਰੀਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਸਧਾਰਨ ਗੰਢ, ਨਾ ਠੀਕ ਹੋਣ ਵਾਲਾ ਜ਼ਖ਼ਮ, ਲਗਾਤਾਰ ਖੰਘ ਜਾਂ ਬਿਨਾਂ ਕਾਰਨ ਭਾਰ ਘਟਣ ਵਰਗੇ ਲੱਛਣਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਅਜਿਹੇ ਲੱਛਣ ਦਿਖਾਈ ਦੇਣ ‘ਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਅੱਗ ਲਗਾਉਣ ਵਾਲੇ ਕਿਸਾਨਾਂ ਪ੍ਰਤੀ ਸਖ਼ਤ ਕਾਰਵਾਈ ਅਮਲ ’ ਚ ਲਿਆਂਦੀ ਜਾਵੇਗੀ - ਆਦਿੱਤਿਆ ਗੁਪਤਾ ਅਗਲੀ ਖ਼ਬਰ ਲੋਹੀਆਂ ਦੇ ਜਲੰਧਰ ਪਬਲਿਕ ਸਕੂਲ ਵਿਖੇ ਬੰਦੀ ਛੋੜ ਦਿਵਸ ਮੌਕੇ ਸਮਾਗਮ
Ad Position 24