ਅੱਗ ਲਗਾਉਣ ਵਾਲੇ ਕਿਸਾਨਾਂ ਪ੍ਰਤੀ ਸਖ਼ਤ ਕਾਰਵਾਈ ਅਮਲ ’ ਚ ਲਿਆਂਦੀ ਜਾਵੇਗੀ - ਆਦਿੱਤਿਆ ਗੁਪਤਾ
ਸ਼ਾਹਕੋਟ, 7 ਨਵੰਬਰ (ਸੁਖਦੀਪ ਸਿੰਘ)- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਾਹਕੋਟ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਇਸ ਸਬੰਧੀ ਐਸ.
ਸ਼ਾਹਕੋਟ, 7 ਨਵੰਬਰ (ਸੁਖਦੀਪ ਸਿੰਘ)- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਾਹਕੋਟ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਇਸ ਸਬੰਧੀ ਐਸ.ਡੀ.ਐਮ ਆਦਿੱਤਿਆ ਗੁਪਤਾ ਅਤੇ ਡੀ.ਐੱਸ.ਪੀ. ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ’ਚ ਪੁਲਿਸ ਪਾਰਟੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਇਹ ਟੀਮਾਂ ਪਿੰਡਾਂ ’ਚ ਲਗਾਤਾਰ ਗਸ਼ਤ ਕਰ ਰਹੀਆਂ ਹਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖ ਰਹੀਆਂ ਹਨ। ਇਸੇ ਤਹਿਤ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਵੱਲੋਂ ਵੀ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਕਿਸਾਨਾਂ ਵੱਲੋਂ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਮੌਕੇ ’ਤੇ ਹੀ ਬੁਝਾਇਆ ਗਿਆ। ਐੱਸ.ਡੀ.ਐੱਮ. ਆਦਿੱਤਿਆ ਗੁਪਤਾ ਨੇ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਮੱਦਦ ਮੁਹੱਈਆ ਕਰਵਾਈ ਜਾਵੇਗੀ।