07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੀਚੇਵਾਲ ਸਕੂਲ ਦੇ ਵਿਦਿਆਰਥੀਆਂ ਨੇ ਹਰੀ ਦੀਵਾਲੀ ਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਰੈਲੀ ਕੱਢੀ

ਸ਼ਾਹਕੋਟ, 7 ਨਵੰਬਰ (ਨਗਿੰਦਰ ਸਿੰਘ ਬਾਂਸਲ)-ਸਰਕਾਰੀ ਮਿਡਲ ਸਕੂਲ ਸੀਚੇਵਾਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਮੁਖੀ ਗੌਰਵ ਕੁਮਾਰ ਦੀ ਅਗਵਾਈ ਵਿਚ ਦੀਵਾਲੀ ਦੇ ਤਿਉਹਾਰ ਮੌਕੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ੇਸ਼ ਰੈਲੀ ਕੱਢੀ ਗਈ। ਰੈਲੀ ਦੌਰਾਨ ਸਕੂਲ ਦੇ ਬੱਚਿਆਂ ਨੇ ‘ਹਰੀ ਦੀਵਾਲੀ ਮਨਾਵਾਂਗੇ, ਪਟਾਕੇ ਨਹੀਂ ਚਲਾਵਾਂਗੇ’ ਸਮੇਤ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਦੇ ਸੁਨੇਹਿਆਂ ਵਾਲੇ ਪੋਸਟਰ ਤੇ ਬੈਨਰ ਫੜ੍ਹੇ ਹੋਏ ਸਨ ਅਤੇ ਉਨ੍ਹਾਂ ਵੱਲੋਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 08-11-2026
ਸ਼ਾਹਕੋਟ, 7 ਨਵੰਬਰ (ਨਗਿੰਦਰ ਸਿੰਘ ਬਾਂਸਲ)-ਸਰਕਾਰੀ ਮਿਡਲ ਸਕੂਲ ਸੀਚੇਵਾਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਮੁਖੀ ਗੌਰਵ ਕੁਮਾਰ ਦੀ ਅਗਵਾਈ ਵਿਚ ਦੀਵਾਲੀ ਦੇ ਤਿਉਹਾਰ ਮੌਕੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ੇਸ਼ ਰੈਲੀ ਕੱਢੀ ਗਈ। ਰੈਲੀ ਦੌਰਾਨ ਸਕੂਲ ਦੇ ਬੱਚਿਆਂ ਨੇ ‘ਹਰੀ ਦੀਵਾਲੀ ਮਨਾਵਾਂਗੇ, ਪਟਾਕੇ ਨਹੀਂ ਚਲਾਵਾਂਗੇ’ ਸਮੇਤ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਦੇ ਸੁਨੇਹਿਆਂ ਵਾਲੇ ਪੋਸਟਰ ਤੇ ਬੈਨਰ ਫੜ੍ਹੇ ਹੋਏ ਸਨ ਅਤੇ ਉਨ੍ਹਾਂ ਵੱਲੋਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ। ਸਕੂਲ ਅਧਿਆਪਕ ਜਸਪ੍ਰੀਤ ਸਿੰਘ ਅਤੇ ਕਰਮਦੀਪ ਸਿੰਘ ਦੀ ਦੇਖ ਰੇਖ ਹੇਠ ਕੱਢੀ ਗਈ ਇਸ ਜਾਗਰੂਕਤਾ ਰੈਲੀ ਵਿਚ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਰਾਮ, ਮਾਤਾ ਸੀਤਾ, ਲਕਸ਼ਮਣ, ਹਨੂੰਮਾਨ ਅਤੇ ਰਾਵਣ ਦੀ ਵੇਸ਼ਭੂਸ਼ਾ ਵਿਚ ਸ਼ਾਮਿਲ ਹੋ ਕੇ ਸਭ ਦਾ ਧਿਆਨ ਖਿੱਚਿਆ। ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਜੋਂ ਪਹੁੰਚੇ ਬਲਾਕ ਰਿਸੋਰਸ ਪਰਸਨ ਸ਼ਾਹਕੋਟ ਡਾ. ਪਰਵਿੰਦਰ ਬਰਾੜ ਅਤੇ ਬੈਕਫਿੰਕੋ ਪੰਜਾਬ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਨੇ ਬੱਚਿਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸਕੂਲ ਮੁਖੀ ਗੌਰਵ ਕੁਮਾਰ ਨੇ ਸਾਰਿਆਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਹਰ ਸਾਲ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਪ੍ਰੇਰਨਾ ਨਾਲ ਜਾਗਰੂਕਤਾ ਰੈਲੀ ਕੱਢੀ ਜਾਂਦੀ ਹੈ। ਇਸ ਮੌਕੇ ‘ਨਾਨਕ ਹੱਟ’ ਵੱਲੋਂ ਰੈਲੀ ਵਿਚ ਸ਼ਾਮਿਲ ਬੱਚਿਆਂ ਨੂੰ ਮਠਿਆਈਆਂ ਅਤੇ ਫ਼ਲ ਵੰਡੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਕੰਚਨ, ਸਰਬਜੀਤ ਕੌਰ, ਸੰਦੀਪ ਕੌਰ, ਸੀ.ਐੱਚ.ਟੀ. ਬਲਜੀਤ ਕੌਰ, ਕੁਲਜੀਤ ਕੌਰ, ਸੰਤੋਸ਼, ਕਰਮਦੀਪ ਸਿੰਘ ਸਚਦੇਵਾ, ਜਸਪ੍ਰੀਤ ਸਿੰਘ, ਰਾਜੇਸ਼ ਕੁਮਾਰ, ਈ.ਟੀ.ਟੀ. ਅਧਿਆਪਕ ਸੰਦੀਪ, ਆਸ਼ਾ, ਕਮਲ, ਪਰਮਜੀਤ ਕੌਰ ਸਮੇਤ ਸਮੁੱਚਾ ਸਕੂਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪਾਣੀ ਪੀਣ ਵਾਲੀ ਥਾਂ ਦੇ ਆਲੇ-ਦੁਆਲੇ ਫੈਲੀ ਗੰਦਗੀ, ਸਫ਼ਾਈ ਪ੍ਰਬੰਧਾਂ ਦੀ ਖੁੱਲ੍ਹੀ ਪੋਲ ਅਗਲੀ ਖ਼ਬਰ ਜਥੇ: ਕਲਿਆਣ ਤੇ ਟੁਰਨਾ ਵਲੋਂ ਧਾਰਮਿਕ ਗੀਤ ‘ਧੰਨ ਧੰਨ ਬਾਬਾ ਸੁਖਚੈਨ ਦਾਸ’ ਦਾ ਪੋਸਟਰ ਰਿਲੀਜ਼
Ad Position 24