07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗੁਲਜ਼ਾਰ ਸਿੰਘ ਥਿੰਦ ਵਲੋਂ ਨਗਰ ਪੰਚਾਇਤ ਦੇ ਸਮੂਹ ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫ਼ੇ ਵੰਡੇ

ਸ਼ਾਹਕੋਟ, 7 ਨਵੰਬਰ (ਨਗਿੰਦਰ ਸਿੰਘ ਬਾਂਸਲ)- ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ ਨਗਰ ਪੰਚਾਇਤ ਦੇ ਸਮੂਹ ਮੁਲਾਜ਼ਮਾਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦੇਣ ਲਈ ਉਚੇਚੇ ਤੌਰ ‘ਤੇ ਨਗਰ ਪੰਚਾਇਤ ਦਫ਼ਤਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਸਾਰਿਆਂ ਦੀ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ।

Ad Position 21
No active advertisement
ਅਜੀਤ ਡੈਸਕ 08-11-2026
ਸ਼ਾਹਕੋਟ, 7 ਨਵੰਬਰ (ਨਗਿੰਦਰ ਸਿੰਘ ਬਾਂਸਲ)- ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ ਨਗਰ ਪੰਚਾਇਤ ਦੇ ਸਮੂਹ ਮੁਲਾਜ਼ਮਾਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦੇਣ ਲਈ ਉਚੇਚੇ ਤੌਰ ‘ਤੇ ਨਗਰ ਪੰਚਾਇਤ ਦਫ਼ਤਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਸਾਰਿਆਂ ਦੀ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ। ਉਹਨਾਂ ਨੇ ਮੁਲਾਜ਼ਮਾਂ ਨੂੰ ਤੋਹਫ਼ੇ ਅਤੇ ਮਠਿਆਈਆਂ ਦਿੱਤੀਆਂ ਅਤੇ ਸਾਰਿਆਂ ਨੂੰ ਹਰੀ ਦਿਵਾਲੀ ਮਨਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ ਤੇ ਭਾਈਚਾਰਕ ਸਾਂਝਾਂ ਦਾ ਤਿਉਹਾਰ ਹੈ ਤੇ ਸਾਰਿਆਂ ਨੂੰ ਮਿਲ ਕੇ ਖੁਸ਼ੀਆਂ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਸਮੂਹ ਦਫ਼ਤਰ ਕਰਮਚਾਰੀਆਂ ਵੱਲੋਂ ਪ੍ਰਧਾਨ ਸ. ਥਿੰਦ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਦੀਪ ਸਿੰਘ ਸੋਨੂੰ ਕੰਗ ਪੀ.ਏ. ਹਲਕਾ ਵਿਧਾਇਕ ਲਾਡੀ ਸ਼ੇਰੋਵਾਲੀਆ, ਪਵਨ ਅਗਰਵਾਲ ਸਾਬਕਾ ਪ੍ਰਧਾਨ ਕੱਚਾ ਆੜ੍ਹਤੀਆ ਐਸੋਸੀਏਸ਼ਨ, ਟਿੰਪੀ ਕੁਮਰਾ, ਸੋਨੂੰ ਮਿੱਤਲ, ਰਾਜੇਸ਼ ਗੁਪਤਾ, ਅਮਨਦੀਪ ਸੈਦਪੁਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਨੂੰਮਾਨ ਮੰਦਰ ਵਿਖੇ ‘ਮਹਾਂ ਜਨਮਉਤਸਵ’ ਦੇ ਸੰਬੰਧ ’ਚ ਝੰਡੇ ਦੀ ਰਸਮ 21 ਪਰਿਵਾਰਾਂ ਵਲੋਂ ਚੜ੍ਹਾਏ ਗਏ ਝੰਡੇ ਅਗਲੀ ਖ਼ਬਰ ਪਾਣੀ ਪੀਣ ਵਾਲੀ ਥਾਂ ਦੇ ਆਲੇ-ਦੁਆਲੇ ਫੈਲੀ ਗੰਦਗੀ, ਸਫ਼ਾਈ ਪ੍ਰਬੰਧਾਂ ਦੀ ਖੁੱਲ੍ਹੀ ਪੋਲ
Ad Position 24