08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬਿੱਲੀ ਬੜੈਚ ਅਕੈਡਮੀ ’ਚ ਮਨਾਇਆ ਦੀਵਾਲੀ ਦਾ ਤਿਉਹਾਰ

ਮਲਸੀਆਂ, 7 ਨਵੰਬਰ (ਦਲਜੀਤ ਸਿੰਘ ਸਚਦੇਵਾ)-ਸ੍ਰੀ ਗੁਰੂ ਹਰਿਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਸੈਦਰਾਣਾ ਸਾਹਿਬ ਵਿਖੇ ਅਕੈਡਮੀ ਦੇ ਚੇਅਰਮੈਨ ਬਾਬਾ ਗੁਰਮੇਜ ਸਿੰਘ ਤੇ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਧੂਮ-ਧਾਮ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਵਿਦਿਆਰਥੀਆਂ ਵਿਚਾਲੇ ਰੰਗੋਲੀ ਮੁਕਾਬਲੇ, ਥਾਲੀ ਸਜਾਉਣ, ਦੀਵੇ ਸਜਾਉਣ, ਕਲਾਸਾਂ ਨੂੰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 08-11-2026
ਮਲਸੀਆਂ, 7 ਨਵੰਬਰ (ਦਲਜੀਤ ਸਿੰਘ ਸਚਦੇਵਾ)-ਸ੍ਰੀ ਗੁਰੂ ਹਰਿਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਸੈਦਰਾਣਾ ਸਾਹਿਬ ਵਿਖੇ ਅਕੈਡਮੀ ਦੇ ਚੇਅਰਮੈਨ ਬਾਬਾ ਗੁਰਮੇਜ ਸਿੰਘ ਤੇ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਧੂਮ-ਧਾਮ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਵਿਦਿਆਰਥੀਆਂ ਵਿਚਾਲੇ ਰੰਗੋਲੀ ਮੁਕਾਬਲੇ, ਥਾਲੀ ਸਜਾਉਣ, ਦੀਵੇ ਸਜਾਉਣ, ਕਲਾਸਾਂ ਨੂੰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਬਾਬਾ ਜੋਰਾਵਰ ਸਿੰਘ ਹਾਊਸ ਦੀ ਗੁਰਲੀਨ ਕੌਰ ਤੇ ਸੁਖਮਨਪ੍ਰੀਤ ਕੌਰ ਨੇ ਰੰਗੋਲੀ ਮੁਕਾਬਲੇ ’ਚ ਪਹਿਲਾ, ਬਾਬਾ ਫਤਿਹ ਸਿੰਘ ਹਾਊਸ ਦੀ ਹਰਮੀਤ ਕੌਰ ਤੇ ਮਹਿਕਪ੍ਰੀਤ ਕੌਰ ਨੇ ਦੂਜਾ, ਬਾਬਾ ਜੁਝਾਰ ਸਿੰਘ ਹਾਊਸ ਦੀ ਰੁਪੀਤ ਕੌਰ ਤੇ ਜਪੁਜੀ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬਾਬਾ ਅਜੀਤ ਸਿੰਘ ਹਾਊਸ ਦੀ ਸਰਗੁਣ ਕੌਰ ਤੇ ਪਵਨਦੀਪ ਕੌਰ ਨੇ ਥਾਲੀ ਤੇ ਦੀਵੇ ਸਜਾਉਣ ਦੇ ਮੁਕਾਬਲੇ ਵਿਚ ਪਹਿਲਾ, ਬਾਬਾ ਜੁਝਾਰ ਸਿੰਘ ਹਾਊਸ ਦੀ ਸੁਖਪ੍ਰੀਤ ਕੌਰ ਤੇ ਤਨਵੀਰ ਕੌਰ ਗਿੱਲ ਨੇ ਦੂਜਾ ਸਥਾਨ, ਬਾਬਾ ਅਜੀਤ ਸਿੰਘ ਹਾਊਸ ਦੀ ਹਰਕੀਰਤ ਕੌਰ ਤੇ ਸ਼ਰਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸਮੂਹ ਕਮੇਟੀ ਮੈਂਬਰਾਂ ਵਲੋਂ ਅਕੈਡਮੀ ਦੇ ਅਧਿਆਪਕਾਂ ਤੇ ਸਮੂਹ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਤੋਹਫੇ ਵੀ ਦਿੱਤੇ ਗਏ। ਇਸ ਮੌਕੇ ਲਛਮਣ ਸਿੰਘ ਸਾਬਕਾ ਫੌਜੀ, ਮਲਕੀਤ ਸਿੰਘ ਬਿੱਲੀ ਬੜੈਚ ਸਰਪੰਚ, ਅਜੀਤ ਸਿੰਘ, ਦਿਲਬਾਗ ਸਿੰਘ, ਅਜੀਤ ਸਿੰਘ, ਪਰਮਿੰਦਰ ਸਿੰਘ ਬੋਪਾਰਾਏ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੀਮਾ ਬਿਆਨ ਦੇਣ ਤੋਂ ਪਹਿਲਾਂ ਕੇਜਰੀਵਾਲ ਤੇ ਭਗਵੰਤ ਮਾਨ ਨਾਲ ਸਲਾਹ ਕਰ ਲੈਂਦੇ-ਜਥੇ. ਹਰਜਿੰਦਰ ਸਿੰਘ ਲੱਲੀਆਂ ਅਗਲੀ ਖ਼ਬਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤਾ ਪ੍ਰੇਰਿਤ
Ad Position 24