07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਭੁਲੱਥ ਵਿਖੇ ਕੱਲ੍ਹ ਸ਼ਰਧਾ ਨਾਲ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਦਿਵਸ

ਭੁਲੱਥ, 7 ਨਵੰਬਰ (ਮਨਜੀਤ ਸਿੰਘ ਰਤਨ)-ਸਿਰਜਣਾ ਤੇ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦਾ ਪਾਵਨ ਦਿਵਸ ਬਾਬਾ ਵਿਸ਼ਵਕਰਮਾ ਮੰਦਰ ਭੋਗਪੁਰ ਰੋਡ ਭੁਲੱਥ ਸ਼ਰਕੀ ਵਿਖੇ ਕੱਲ੍ਹ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਸਭਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੀਆਂ।

Ad Position 21
No active advertisement
ਅਜੀਤ ਡੈਸਕ 08-11-2026
ਭੁਲੱਥ, 7 ਨਵੰਬਰ (ਮਨਜੀਤ ਸਿੰਘ ਰਤਨ)-ਸਿਰਜਣਾ ਤੇ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦਾ ਪਾਵਨ ਦਿਵਸ ਬਾਬਾ ਵਿਸ਼ਵਕਰਮਾ ਮੰਦਰ ਭੋਗਪੁਰ ਰੋਡ ਭੁਲੱਥ ਸ਼ਰਕੀ ਵਿਖੇ ਕੱਲ੍ਹ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਸਭਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੀਆਂ। ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਨਾਲ ਹੋਵੇਗੀ। ਉਪਰੰਤ ਬਾਬਾ ਮਹਿੰਦਰ ਸਿੰਘ ਤੇ ਹੋਰ ਰਾਗੀ ਤੇ ਢਾਡੀ ਜਥੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਨਗੇ। ਉਨ੍ਹਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਦਿਵਸ ਸਾਨੂੰ ਮਿਹਨਤ, ਲਗਨ, ਹੁਨਰ ਤੇ ਇਮਾਨਦਾਰੀ ਨਾਲ ਕਿਰਤ ਕਰਨ ਦਾ ਸੰਦੇਸ਼ ਦਿੰਦਾ ਹੈ। ਇਸ ਦਿਹਾਡ਼ੇ ਮੌਕੇ ਹਰ ਵਰਗ ਦੇ ਲੋਕਾਂ ਵਲੋਂ ਬਾਬਾ ਵਿਸ਼ਵਕਰਮਾ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ ਜਾਵੇਗਾ। ਇਸ ਮੌਕੇ ਸਭਾ ਦੇ ਪ੍ਰਧਾਨ ਸੁੱਚਾ ਸਿੰਘ ਹੰਸਪਾਲ, ਸਕੱਤਰ ਸੰਤੋਖ ਸਿੰਘ ਮਿਸਤਰੀ, ਮਨਜਿੰਦਰ ਸਿੰਘ ਭਾਰਜ, ਜਸਵੀਰ ਸਿੰਘ ਭੋਗਪੁਰ, ਜਨਕ ਸਿੰਘ, ਇੰਦਰਜੀਤ ਸਿੰਘ ਅਖਾਡ਼ਾ ਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਬਜ਼ੁਰਗ ਦੀ ਮੌਤ ਅਗਲੀ ਖ਼ਬਰ ਗੁਰੂ ਘਰ ਨਤਮਸਤਕ ਹੋਏ ਸਕੂਲੀ ਬੱਚੇ ਤੇ ਅਧਿਆਪਕ
Ad Position 24