ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਨਡਾਲਾ, 7 ਨਵੰਬਰ (ਰਘਬਿੰਦਰ ਸਿੰਘ)–ਆਮ ਆਦਮੀ ਪਾਰਟੀ ਦੇ ਹਲਕਾ ਭੁਲੱਥ ਤੋਂ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਦਿੱਲੀ ਵਿਖੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੀਵਾਲੀ ਦੇ ਤਿਉਹਾਰ ਦੀ ਮੁਬਾਰਕਾਂ ਦਿੱਤੀ।
ਨਡਾਲਾ, 7 ਨਵੰਬਰ (ਰਘਬਿੰਦਰ ਸਿੰਘ)–ਆਮ ਆਦਮੀ ਪਾਰਟੀ ਦੇ ਹਲਕਾ ਭੁਲੱਥ ਤੋਂ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਦਿੱਲੀ ਵਿਖੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੀਵਾਲੀ ਦੇ ਤਿਉਹਾਰ ਦੀ ਮੁਬਾਰਕਾਂ ਦਿੱਤੀ। ਇਸ ਦੌਰਾਨ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਹਲਕਾ ਭੁਲੱਥ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ-ਚਰਚਾ ਕੀਤੀ। ਇਸ ਮੁਲਾਕਾਤ ਦੌਰਾਨ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦੇਣ ਸਬੰਧੀ ਵੀ ਚਰਚਾ ਹੋਈ। ਐਡਵੋਕੇਟ ਘੁੰਮਣ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ।