07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦਿਵਿਆ ਜਯੋਤੀ ਪਬਲਿਕ ਸਕੂਲ ’ਚ ਦੀਵਾਲੀ ਮੌਕੇ ਕਰਵਾਈਆਂ ਵੱਖ-ਵੱਖ ਗਤੀਵਿਧੀਆਂ

ਸ਼ਾਹਕੋਟ, 7 ਨਵੰਬਰ (ਦਲਜੀਤ ਸਿੰਘ ਸਚਦੇਵਾ)- ਦਿਵਿਆ ਜਯੋਤੀ ਪਬਲਿਕ ਹਾਈ ਸਕੂਲ ਸ਼ਾਹਕੋਟ ’ਚ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਰੰਗੋਲੀ ਮੇਕਿੰਗ, ਵੇਸਟ ਮਟੀਰੀਅਲ ਦੀ ਵਰਤੋਂ ਤੇ ਸੇਫ਼ ਦੀਵਾਲੀ ਗ੍ਰੀਟਿੰਗ ਕਾਰਡ ਬਣਾਉਣ ਵਰਗੀਆਂ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 08-11-2026
ਸ਼ਾਹਕੋਟ, 7 ਨਵੰਬਰ (ਦਲਜੀਤ ਸਿੰਘ ਸਚਦੇਵਾ)- ਦਿਵਿਆ ਜਯੋਤੀ ਪਬਲਿਕ ਹਾਈ ਸਕੂਲ ਸ਼ਾਹਕੋਟ ’ਚ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਰੰਗੋਲੀ ਮੇਕਿੰਗ, ਵੇਸਟ ਮਟੀਰੀਅਲ ਦੀ ਵਰਤੋਂ ਤੇ ਸੇਫ਼ ਦੀਵਾਲੀ ਗ੍ਰੀਟਿੰਗ ਕਾਰਡ ਬਣਾਉਣ ਵਰਗੀਆਂ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਡਿੰਪਲ ਗੋਇਲ ਤੇ ਕੋਆਰਡੀਨੇਟਰ ਮੈਡਮ ਮਾਨਸੀ ਬਾਂਸਲ ਨੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ‘ਸਵੱਛ ਦੀਵਾਲੀ’ ਮਨਾਉਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਹਰ ਖੇਤਰ ਵਿਚ ਅੱਗੇ ਲਿਜਾਣ ਦੇ ਨਾਲ-ਨਾਲ ਉਨ੍ਹਾਂ ਵਿਚ ਚੰਗੇ ਸਸਕਾਰ ਤੇ ਨੈਤਿਕ ਵਿਚਾਰ ਪੈਦਾ ਕਰਨਾ ਹੈ। ਇਸ ਮੌਕੇ ਮਾਸਟਰ ਪ੍ਰਭਜੀਤ ਸਿੰਘ, ਸਿਮੀ ਕੁਮਰਾ, ਪੂਨਮ ਭੱਲਾ, ਸ਼ਰਨਜੀਤ ਕੌਰ, ਰਮਨਦੀਪ ਕੌਰ, ਅਜਿੰਦਰ ਕੌਰ, ਇਸ਼ਦੀਪ ਕੌਰ, ਅੰਸ਼ੂ ਜੈਸਵਾਲ, ਨਵਨੀਤ ਕੌਰ, ਸੰਗੀਤਾ, ਲਵੀਤਾ, ਪਰਮਿੰਦਰ ਕੌਰ, ਕਵਿਤਾ, ਜੋਤੀ, ਰਾਜਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਮੌਕੇ ਪਵਿੱਤਰ ਨਗਰੀ ਤੇ ਆਸ-ਪਾਸ ਦੇ ਪਿੰਡਾਂ ਵਿਚ ਨਕਲੀ ਮਠਿਆਈਆਂ ਦੀ ਭਰਮਾਰ ਫੂਡ ਸੇਫ਼ਟੀ ਟੀਮਾਂ ਸੈਂਪਲ ਭਰਨ ਤੱਕ... ਅਗਲੀ ਖ਼ਬਰ ਚੇਅਰਮੈਨ ਸਵਿੰਦਰ ਸਿੰਘ ਸੋਨੂੰ ਵਲੋਂ ਨੰਗਲ ਅੰਬੀਆਂ ਸਕੂਲ ਵਿਖੇ ਨਵੇਂ ਬਣੇ ਸਮਾਰਟ ਕਲਾਸਰੂਮ ਦਾ ­ਉਦਘਾਟਨ
Ad Position 24