07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਫਾਲਕਨ ਇੰਟਰਨੈਸ਼ਨਲ ਸਕੂਲ ’ਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਸੁਲਤਾਨਪੁਰ ਲੋਧੀ, 7 ਨਵੰਬਰ (ਥਿੰਦ, ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ਅੰਦਰ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਫਾਲਕਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਵਾਲ ਵਿਖੇ ਦੀਵਾਲੀ ਦਾ ਤਿਉਹਾਰ ਬਡ਼ੇ ਉਤਸ਼ਾਹ ਨਾਲ ਸਕੂਲ ਦੇ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋਂ ਅਤੇ ਵਾਈਸ ਪ੍ਰਿੰਸੀਪਲ ਰਵਿੰਦਰਜੀਤ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ। ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਦੀਵਿਆਂ ਵਿਚ ਰੰਗ ਭਰ ਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ, ਜਦਕਿ ਪਹਿਲੀ ਤੋਂ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਦੀਵਾ ਸਜਾਵਟ ਮੁਕਾਬਲੇ ਵਿਚ ਵੱਧ-ਚਡ਼੍ਹ ਕੇ ਭਾਗ ਲਿਆ।

Ad Position 21
No active advertisement
ਫਾਲਕਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਸੰਬੰਧੀ ਸਮਾਗਮ ਮੌਕੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨਾਲ ਕਰਨਲ ਅਜੀਤ ਸਿੰਘ ਢਿੱਲੋਂ। ਤਸਵੀਰ : ਲਾਡੀ ਸਟੂਡੀਓ 08-11-2026
ਸੁਲਤਾਨਪੁਰ ਲੋਧੀ, 7 ਨਵੰਬਰ (ਥਿੰਦ, ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ਅੰਦਰ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਫਾਲਕਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਵਾਲ ਵਿਖੇ ਦੀਵਾਲੀ ਦਾ ਤਿਉਹਾਰ ਬਡ਼ੇ ਉਤਸ਼ਾਹ ਨਾਲ ਸਕੂਲ ਦੇ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋਂ ਅਤੇ ਵਾਈਸ ਪ੍ਰਿੰਸੀਪਲ ਰਵਿੰਦਰਜੀਤ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ। ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਦੀਵਿਆਂ ਵਿਚ ਰੰਗ ਭਰ ਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ, ਜਦਕਿ ਪਹਿਲੀ ਤੋਂ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਦੀਵਾ ਸਜਾਵਟ ਮੁਕਾਬਲੇ ਵਿਚ ਵੱਧ-ਚਡ਼੍ਹ ਕੇ ਭਾਗ ਲਿਆ। ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਾਣੀ ਅਤੇ ਊਰਜਾ ਦੀ ਬੱਚਤ, ਨੌਵੀਂ ਜਮਾਤ ਨੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਬਚਾਅ ਅਤੇ ਦਸਵੀਂ ਜਮਾਤ ਨੇ ਟਿਕਾਊ ਤੇ ਸਿਹਤਮੰਦ ਭੋਜਨ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ ਸਬੰਧੀ ਸੁੰਦਰ ਤੇ ਪ੍ਰਭਾਵਸ਼ਾਲੀ ਪੋਸਟਰ ਤਿਆਰ ਕੀਤੇ। ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੁੱਖ ਲਗਾਉਣ ਦੀ ਮੁਹਿੰਮ ਅਤੇ ਸਫ਼ਾਈ ਗਤੀਵਿਧੀ ਵਿਚ ਭਾਗ ਲੈ ਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਇਸ ਤੋਂ ਇਲਾਵਾ ਸਕੂਲ ਵਿਚ ਇੰਟਰ ਹਾਊਸ ਰੰਗੋਲੀ ਪ੍ਰਤੀਯੋਗਤਾ ਵੀ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਰੰਗਾਂ ਅਤੇ ਸੁੰਦਰ ਡਿਜ਼ਾਈਨਾਂ ਰਾਹੀਂ ਆਪਣੀ ਕਲਾ ਅਤੇ ਸਿਰਜਣਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਹਿਲੀ ਦੀ ਅਨਾਇਆ ਪਹਿਲੇ, ਜਸਲੀਨ ਦੂਜੇ ਅਤੇ ਐਸ਼ਲੀਨ ਕੌਰ ਤੀਜੇ ਸਥਾਨ ’ਤੇ ਰਹੀ ਲ ਜਮਾਤ ਦੂਜੀ ਸੈਕਸ਼ਨ ਏ ਮਨਰਾਜ ਸਿੰਘ ਪਹਿਲੇ, ਸਿਮਰਨਜੀਤ ਕੌਰ ਦੂਜੇ ਅਤੇ ਰਹਿਮਤ ਕੌਰ ਤੀਜੇ ਸਥਾਨ ’ਤੇ ਰਹੀ ਲ ਜਮਾਤ ਦੂਜੀ ਸੈਕਸ਼ਨ ਬੀ ਸੂਰਿਆਂਸ਼ ਪਹਿਲੇ, ਗੁਰਫਤਿਹ ਸਿੰਘ ਦੂਜੇ ਅਤੇ ਕਾਇਰਾ ਕਾਲਰਾ ਤੀਜੇ ਸਥਾਨ ’ਤੇ ਰਹੀ ਲ ਜਮਾਤ ਤੀਜੀ ਵਿਹਾਨ ਗਾਬਾ ਪਹਿਲੇ, ਮਨਕੀਰਤ ਕੌਰ ਦੂਜੇ ਅਤੇ ਗੁਰਫਤਿਹ ਸਿੰਘ ਤੀਜੇ ਸਥਾਨ ’ਤੇ ਰਿਹਾ। ਜਮਾਤ ਚੌਥੀ ਮਨਕੀਰਤ ਕੌਰ ਪਹਿਲੇ, ਅਨੁਕੀਰਤ ਕੌਰ ਦੂਜੇ ਅਤੇ ਸਿਮਰਜੀਤ ਕੌਰ ਤੀਜੇ ਸਥਾਨ ’ਤੇ ਰਹੀ। ਜਮਾਤ ਪੰਜਵੀਂ ਰੋਜ਼ਪ੍ਰੀਤ ਕੌਰ ਪਹਿਲੇ, ਰਿਤਿਕਾ ਦੂਜੇ ਅਤੇ ਸਹਿਜਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ , ਜਮਾਤ ਛੇਵੀਂ ਏਕਮਪ੍ਰੀਤ ਕੌਰ ਪਹਿਲੇ, ਸਮਰਿਧੀ ਦੂਜੇ ਅਤੇ ਹਰਪਾਲ ਕੌਰ ਤੀਜੇ ਸਥਾਨ, ਜਮਾਤ ਸੱਤਵੀਂ ਅਗਮਪ੍ਰੀਤ ਪਹਿਲੇ, ਅਗਮਜੋਤ ਕੌਰ ਦੂਜੇ ਅਤੇ ਅਰਸ਼ਪ੍ਰੀਤ ਸਿੰਘ ਤੀਜੇ ਸਥਾਨ ’ਤੇ ਰਿਹਾ। ਇੰਟਰ ਹਾਊਸ ਰੰਗੋਲੀ ਪ੍ਰਤੀਯੋਗਤਾ ’ਚ ਚੰਦਰਸ਼ੇਖਰ ਆਜ਼ਾਦ ਹਾਊਸ ਤੇ ਕਰਤਾਰ ਸਿੰਘ ਸਰਾਭਾ ਹਾਊਸ ਪਹਿਲੇ, ਊਧਮ ਸਿੰਘ ਹਾਊਸ ਤੇ ਭਗਤ ਸਿੰਘ ਹਾਊਸ ਦੂਜੇ ਸਥਾਨ ’ਤੇ ਰਿਹਾ। ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋਂ ਨੇ ਦਿਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਕਰਨਲ ਢਿੱਲੋਂ ਵਲੋਂ ਸਮੂਹ ਸਟਾਫ ਨੂੰ ਇਸ ਸ਼ੁਭ ਅਵਸਰ ਤੇ ਉਪਹਾਰ ਦੇ ਕੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਐਕਟੀਵਿਟੀ ਇੰਚਾਰਜ ਸ਼ਰਨਜੀਤ ਕੌਰ, ਤਾਨੀਆ ਧੀਰ, ਆਸ਼ਿਮਾ, ਈਸ਼ਾ, ਸਨਮਦੀਪ ਕੌਰ, ਸਿਮਰਨਜੀਤ ਕੌਰ, ਨੀਤਾ ਰਾਣੀ, ਪ੍ਰੀਆ, ਬਲਜੀਤ ਕੌਰ, ਸਰਬਜੀਤ ਕੌਰ, ਪੂਜਾ, ਕਰਮਦੀਪ ਕੌਰ, ਰਾਜਵਿੰਦਰ ਕੌਰ, ਰਜਨੀ ਧੀਰ, ਹਰਸ਼ਿਤਾ, ਪਰਮਿੰਦਰ ਕੌਰ, ਸੁਨੀਲ ਕੁਮਾਰ, ਅਮਨਦੀਪ ਸਿੰਘ, ਐਨਸੀਸੀ ਇਨਚਾਰਜ ਗੁਰਬਚਨ ਸਿੰਘ, ਸਪੋਰਟਸ ਇਨਚਾਰਜ ਜਤਿੰਦਰ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ।
Ad Position 22
No active advertisement
ਅਗਲੀ ਖ਼ਬਰ ਦੀਵਾਲੀ ਮੌਕੇ ਪਵਿੱਤਰ ਨਗਰੀ ਤੇ ਆਸ-ਪਾਸ ਦੇ ਪਿੰਡਾਂ ਵਿਚ ਨਕਲੀ ਮਠਿਆਈਆਂ ਦੀ ਭਰਮਾਰ ਫੂਡ ਸੇਫ਼ਟੀ ਟੀਮਾਂ ਸੈਂਪਲ ਭਰਨ ਤੱਕ...
Ad Position 24