10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਭਰਤ ਕਾਕੜੀਆ ਪੰਜਾਬ ਭਾਜਪਾ ਟਰੇਡ ਸੈੱਲ ਦਾ ਸੂਬਾ ਸਹਿ-ਕਨਵੀਨਰ ਨਿਯੁਕਤ

ਜਲੰਧਰ, 9 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਵਲੋਂ ਜਲੰਧਰ ਦੇ ਸੀਨੀਅਰ ਆਗੂ ਤੇ ਟ੍ਰੇਡ ਵਿੰਗ ਦੇ ਕਨਵੀਨਰ ਭਰਤ ਕਾਕੜੀਆਂ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਭਾਜਪਾ ਦੇ ਟ੍ਰੇਡ ਸੈੱਲ ਦਾ ਸੂਬਾ ਸਹਿ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਭਰਤ ਕਾਕੜੀਆ ਜਲੰਧਰ ’ਚ ਟ੍ਰੇਡ ਵਿੰਗ ਦੇ ਕਨਵੀਨਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ।

Ad Position 21
No active advertisement
ਭਰਤ ਕਾਕੜੀਆ 10-11-2026
ਜਲੰਧਰ, 9 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਵਲੋਂ ਜਲੰਧਰ ਦੇ ਸੀਨੀਅਰ ਆਗੂ ਤੇ ਟ੍ਰੇਡ ਵਿੰਗ ਦੇ ਕਨਵੀਨਰ ਭਰਤ ਕਾਕੜੀਆਂ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਭਾਜਪਾ ਦੇ ਟ੍ਰੇਡ ਸੈੱਲ ਦਾ ਸੂਬਾ ਸਹਿ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਭਰਤ ਕਾਕੜੀਆ ਜਲੰਧਰ ’ਚ ਟ੍ਰੇਡ ਵਿੰਗ ਦੇ ਕਨਵੀਨਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ। ਉਹ ਲੰਬੇ ਸਮੇਂ ਤੋਂ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਠਾਉਂਦੇ ਆ ਰਹੇ ਹਨ। ਇਸ ਨਿਯੁਕਤੀ ‘ਤੇ ਭਰਤ ਕਾਕੜੀਆਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੇ ਪੰਜਾਬ ਭਾਜਪਾ ਦੇ ਸੂਬਾ ਕਨਵੀਨਰ ਰਜਿੰਦਰ ਸਿੰਘ ਮਰਵਾਹਾ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਪੰਜਾਬ ਵਿਚ ਵਪਾਰ ਤੇ ਸਨਅਤੀ ਖੇਤਰ ਨੂੰ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਭਰਤ ਕਾਕੜੀਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਪਾਰੀਆਂ ਤੇ ਸਨਅਤਕਾਰਾਂ ਦੇ ਹਿੱਤਾਂ ਨੂੰ ਧਿਆਨ ’ਚ ਰੱਖ ਕੇ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਟ੍ਰੇਡ ਸੈੱਲ ਦੇ ਮਾਧਿਅਮ ਰਾਹੀਂ ਵਪਾਰੀਆਂ ਤੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਲੀਡਰਸ਼ਿਪ ਅਤੇ ਸਰਕਾਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸੜਕਾਂ ਦੀ ਸਫ਼ਾਈ ਲਈ 4.69 ਕਰੋੜ ਖਰਚੇਗਾ ਨਗਰ ਨਿਗਮ, ਖਰੀਦੀਆਂ ਜਾਣਗੀਆਂ ਕੂੜਾ ਚੁੱਕਣ ਵਾਲੀਆਂ 6 ਮਸ਼ੀਨਾਂ ਅਗਲੀ ਖ਼ਬਰ ਗੁਰਦੁਆਰਾ ਸੰਤਗੜ੍ਹ ਟਿੱਬੀ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ
Ad Position 24