10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੜਕਾਂ ਦੀ ਸਫ਼ਾਈ ਲਈ 4.69 ਕਰੋੜ ਖਰਚੇਗਾ ਨਗਰ ਨਿਗਮ, ਖਰੀਦੀਆਂ ਜਾਣਗੀਆਂ ਕੂੜਾ ਚੁੱਕਣ ਵਾਲੀਆਂ 6 ਮਸ਼ੀਨਾਂ

ਜਲੰਧਰ, 9 ਨਵੰਬਰ (ਸ਼ਿਵ)-ਸ਼ਹਿਰ ਦੀਆਂ ਮੁੱਖ ਸੜਕਾਂ ਦੀ ਸਫਾਈ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਨਗਰ ਨਿਗਮ ਵਲੋਂ ਨਵੀਆਂ ਮਸ਼ੀਨਾਂ ਖਰੀਦਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤਹਿਤ ਨਿਗਮ ਵਲੋਂ 6 ਲਿਟਰ ਪਿੱਕਰ (ਕੂੜਾ ਚੁੱਕਣ ਵਾਲੀਆਂ) ਮਸ਼ੀਨਾਂ ਖਰੀਦਣ ਦੀ ਯੋਜਨਾ ਬਣਾਈ ਗਈ ਹੈ, ਜਿਸ ’ਤੇ ਕਰੀਬ 4.

Ad Position 21
No active advertisement
www.facebook.com sarbmultiplextheater ਇਕ ਡੰਪ ’ਤੇ ਲੱਗੇ ਕੂੜੇ ਦੇ ਢੇਰ। ਤਸਵੀਰ. ਮੁਨੀਸ਼ ਸਿਨੇਮਾ 10-11-2026
ਜਲੰਧਰ, 9 ਨਵੰਬਰ (ਸ਼ਿਵ)-ਸ਼ਹਿਰ ਦੀਆਂ ਮੁੱਖ ਸੜਕਾਂ ਦੀ ਸਫਾਈ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਨਗਰ ਨਿਗਮ ਵਲੋਂ ਨਵੀਆਂ ਮਸ਼ੀਨਾਂ ਖਰੀਦਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤਹਿਤ ਨਿਗਮ ਵਲੋਂ 6 ਲਿਟਰ ਪਿੱਕਰ (ਕੂੜਾ ਚੁੱਕਣ ਵਾਲੀਆਂ) ਮਸ਼ੀਨਾਂ ਖਰੀਦਣ ਦੀ ਯੋਜਨਾ ਬਣਾਈ ਗਈ ਹੈ, ਜਿਸ ’ਤੇ ਕਰੀਬ 4.69 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਨ੍ਹਾਂ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ ਤੇ ਟੈਂਡਰ ’ਚ ਹਿੱਸਾ ਲੈਣ ਵਾਲੇ ਠੇਕੇਦਾਰ ਨੂੰ ਪਹਿਲਾਂ 9.39 ਲੱਖ ਰੁਪਏ ਦੀ ਜਮਾਨਤੀ ਰਕਮ ਜਮ੍ਹਾਂ ਕਰਵਾਉਣੀ ਪਵੇਗੀ। ਨਗਰ ਨਿਗਮ ਵਲੋਂ ਕਈ ਸਾਲ ਪਹਿਲਾਂ ਵੀ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਸਫਾਈ ਲਈ ਰੋਡ ਸਵੀਪਿੰਗ ਮਸ਼ੀਨਾਂ ਦੀ ਖਰੀਦ ਕੀਤੀ ਗਈ ਸੀ। ਉਸ ਸਮੇਂ ਇਨ੍ਹਾਂ ਮਸ਼ੀਨਾਂ ਰਾਹੀਂ ਸੜਕਾਂ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਪਰ ਇਹ ਮਸ਼ੀਨਾਂ ਜ਼ਿਆਦਾ ਸਮਾਂ ਨਹੀਂ ਚੱਲ ਸਕੀਆਂ। ਮਸ਼ੀਨਾਂ ਦੀ ਕਾਰਗੁਜ਼ਾਰੀ ਤੇ ਉਨ੍ਹਾਂ ਦੀ ਵਰਤੋਂ ਨੂੰ ਲੈ ਕੇ ਸਮੇਂ-ਸਮੇਂ ’ਤੇ ਸਵਾਲ ਵੀ ਉੱਠਦੇ ਰਹੇ ਹਨ। ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਮਸ਼ੀਨਾਂ ਨਾਲ ਸਫਾਈ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਜਿਸ ਨੂੰ ਬਾਅਦ ਵਿਚ ਕਾਂਗਰਸ ਦੇ ਕਾਰਜਕਾਲ ਦੌਰਾਨ ਵੀ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪੁਰਾਣੀਆਂ ਮਸ਼ੀਨਾਂ ਦਾ ਕੰਮ ਪ੍ਰਭਾਵਿਤ ਹੋਣ ਤੋਂ ਬਾਅਦ ਕਾਂਗਰਸ ਸਰਕਾਰ ਵਲੋਂ ਨਵੀਂ ਕੰਪਨੀ ਨਾਲ ਸਮਝੌਤਾ ਵੀ ਕੀਤਾ ਗਿਆ ਸੀ, ਤਾਂ ਜੋ ਮਸ਼ੀਨਾਂ ਰਾਹੀਂ ਸੜਕਾਂ ਦੀ ਸਫਾਈ ਕਰਵਾਈ ਜਾ ਸਕੇ। ਹਾਲਾਂਕਿ, ਇਹ ਪ੍ਰਬੰਧ ਵੀ ਲੰਬੇ ਸਮੇਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਨਹੀਂ ਰਹਿ ਸਕਿਆ। ਹੁਣ ਨਗਰ ਨਿਗਮ ਵਲੋਂ ਇਕ ਵਾਰ ਫਿਰ ਮਸ਼ੀਨੀ ਸਫਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਯੋਜਨਾ ਬਣਾਈ ਗਈ ਹੈ। ਨਿਗਮ ਸੂਤਰਾਂ ਦਾ ਕਹਿਣਾ ਹੈ ਕਿ ਨਵੀਆਂ 6 ਲਿਟਰ ਪਿੱਕਰ ਮਸ਼ੀਨਾਂ ਨਾਲ ਸੜਕਾਂ ’ਤੇ ਪਿਆ ਕੂੜਾ ਚੁੱਕਣ ਤੇ ਸਫਾਈ ਦੇ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਕੀਤਾ ਜਾ ਸਕੇਗਾ। ਇਸ ਨਾਲ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ, ਸਗੋਂ ਸਫਾਈ ਕਰਮਚਾਰੀਆਂ ਦੀ ਮਿਹਨਤ ਵੀ ਘਟੇਗੀ ਤੇ ਉਨ੍ਹਾਂ ਨੂੰ ਕਾਫੀ ਰਾਹਤ ਮਿਲੇਗੀ। ਦੇਸ਼ ਦੇ ਕਈ ਹੋਰ ਸ਼ਹਿਰਾਂ ਵਿਚ ਸੜਕਾਂ ਦੀ ਸਫਾਈ ਲਈ ਆਧੁਨਿਕ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਹੁਣ ਜਲੰਧਰ ’ਚ ਵੀ ਕੂੜਾ ਚੁੱਕਣ ਲਈ ਨਵੀਆਂ ਮਸ਼ੀਨਾਂ ਖਰੀਦਣ ਦੀ ਯੋਜਨਾ ਬਣਾਈ ਜਾ ਰਹੀ ਹੈ। ਹਾਲਾਂਕਿ, ਪਿਛਲੇ ਸਮੇਂ ’ਚ ਮਸ਼ੀਨਾਂ ਦੀ ਵਰਤੋਂ ਦੇ ਤਜਰਬੇ ਨੂੰ ਦੇਖਦੇ ਹੋਏ ਇਹ ਦੇਖਣਾ ਮਹੱਤਵਪੂਰਨ ਹੋਵੇਗਾ ਕਿ ਨਵੀਆਂ ਮਸ਼ੀਨਾਂ ਕਿੰਨੀ ਦੇਰ ਤੱਕ ਸਫਲਤਾਪੂਰਵਕ ਕੰਮ ਕਰਦੀਆਂ ਹਨ ਤੇ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਕਿੰਨਾ ਸੁਧਾਰ ਲਿਆਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸਾਰੀ ਰਾਤ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਅੱਗ ਬਝਾਉਣ ’ਚ ਲੱਗੇ ਰਹੇ ਅਗਲੀ ਖ਼ਬਰ ਭਰਤ ਕਾਕੜੀਆ ਪੰਜਾਬ ਭਾਜਪਾ ਟਰੇਡ ਸੈੱਲ ਦਾ ਸੂਬਾ ਸਹਿ-ਕਨਵੀਨਰ ਨਿਯੁਕਤ
Ad Position 24