10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮਾਸੂਮ ਦੇ ਇਲਾਜ ਲਈ ਇਕੱਠੀ ਕੀਤੀ ਜਾ ਰਹੀ ਰਕਮ ਲੁੱਟ ਕੇ ਫ਼ਰਾਰ ਹੋਏ ਲੁਟੇਰੇ

ਫਿਲੌਰ, 9 ਨਵੰਬਰ (ਵਿਪਨ ਗੈਰੀ)-ਫਿਲੌਰ ਸ਼ਹਿਰ ’ਚ ਲੁੱਟ-ਖੋਹ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨੇ ਲੋਕਾਂ ’ਚ ਡਰ ਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਿੱਥੇ ਇੱਕ ਪਾਸੇ ਇੱਕ ਪਰਿਵਾਰ ਆਪਣੇ ਮਾਸੂਮ ਬੱਚੇ ਦੀ ਜ਼ਿੰਦਗੀ ਬਚਾਉਣ ਲਈ ਲੋਕਾਂ ਅੱਗੇ ਮਦਦ ਦੀ ਗੁਹਾਰ ਲਗਾ ਰਿਹਾ ਹੈ, ਉੱਥੇ ਹੀ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਬੱਚੇ ਦੇ ਇਲਾਜ ਲਈ ਇਕੱਠੀ ਕੀਤੀ ਜਾ ਰਹੀ ਰਕਮ ਵੀ ਲੁੱਟ ਲਈ ਗਈ।

Ad Position 21
No active advertisement
ਅਜੀਤ ਡੈਸਕ 10-11-2026
ਫਿਲੌਰ, 9 ਨਵੰਬਰ (ਵਿਪਨ ਗੈਰੀ)-ਫਿਲੌਰ ਸ਼ਹਿਰ ’ਚ ਲੁੱਟ-ਖੋਹ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨੇ ਲੋਕਾਂ ’ਚ ਡਰ ਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਿੱਥੇ ਇੱਕ ਪਾਸੇ ਇੱਕ ਪਰਿਵਾਰ ਆਪਣੇ ਮਾਸੂਮ ਬੱਚੇ ਦੀ ਜ਼ਿੰਦਗੀ ਬਚਾਉਣ ਲਈ ਲੋਕਾਂ ਅੱਗੇ ਮਦਦ ਦੀ ਗੁਹਾਰ ਲਗਾ ਰਿਹਾ ਹੈ, ਉੱਥੇ ਹੀ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਬੱਚੇ ਦੇ ਇਲਾਜ ਲਈ ਇਕੱਠੀ ਕੀਤੀ ਜਾ ਰਹੀ ਰਕਮ ਵੀ ਲੁੱਟ ਲਈ ਗਈ। ਜਾਣਕਾਰੀ ਅਨੁਸਾਰ ਮਾਸੂਮ ਲਵੀਸ਼ ਕੁਮਾਰ (13) ਪਿਛਲੇ ਕਰੀਬ 25 ਦਿਨਾਂ ਤੋਂ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਹੈ। ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਲੰਬੇ ਸਮੇਂ ਤੋਂ ਚੱਲ ਰਹੇ ਇਲਾਜ ਕਾਰਨ ਪਰਿਵਾਰ ਦੀ ਆਰਥਿਕ ਹਾਲਤ ਬੇਹੱਦ ਕਮਜ਼ੋਰ ਹੋ ਚੁੱਕੀ ਹੈ ਤੇ ਇਲਾਜ ਦਾ ਖਰਚਾ ਚੁੱਕਣਾ ਪਰਿਵਾਰ ਲਈ ਮੁਸ਼ਕਲ ਹੋ ਗਿਆ ਹੈ। ਇਸੇ ਕਾਰਨ ਪਰਿਵਾਰ ਵਲੋਂ ਫਿਲੌਰ ਦੇ ਅੰਬੇਡਕਰ ਚੌਕ ਵਿਖੇ ਬੱਚੇ ਦੇ ਇਲਾਜ ਲਈ ਲੋਕਾਂ ਤੋਂ ਆਰਥਿਕ ਸਹਾਇਤਾ ਇਕੱਠੀ ਕੀਤੀ ਜਾ ਰਹੀ ਸੀ।ਤਾਂ ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀ ਮੌਕੇ ‘ਤੇ ਪਹੁੰਚੇ ਤੇ ਡੋਨੇਸ਼ਨ ਬਾਕਸ ਨੂੰ ਨਿਸ਼ਾਨਾ ਬਣਾਉਂਦਿਆਂ ਉਸ ਨੂੰ ਖੋਹ ਕੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ’ਚ ਕੈਦ ਹੋ ਗਈ ਹੈ। ਇੱਕ ਪਾਸੇ ਪਰਿਵਾਰ ਆਪਣੇ ਬੱਚੇ ਦੇ ਇਲਾਜ ਲਈ ਪਾਈ-ਪਾਈ ਇਕੱਠੀ ਕਰਨ ਵਿਚ ਲੱਗਾ ਹੋਇਆ ਹੈ, ਦੂਜੇ ਪਾਸੇ ਅਜਿਹੀ ਘਟਨਾ ਨੇ ਪਰਿਵਾਰ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਇਸੇ ਦੌਰਾਨ ਲੁੱਟ-ਖੋਹ ਦੀ ਇੱਕ ਹੋਰ ਘਟਨਾ ਵੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕਿਲ੍ਹਾ ਰੋਡ ‘ਤੇ ਪੈਟਰੋਲ ਪੰਪ ਦੇ ਨੇੜੇ ਇੱਕ ਔਰਤ ਦੀ ਵਾਲੀ ਝਪਟ ਲਈ ਗਈ। ਲਗਾਤਾਰ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਕਾਰਨ ਸ਼ਹਿਰ ਵਾਸੀਆਂ ਵਿਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ। ਜ਼ਿਕਰਯੋਗ ਹੈ ਕਿ ਦੀਵਾਲੀ ਦੇ ਤਿਉਹਾਰ ਮੌਕੇ ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਤੇ ਹੋਰ ਜ਼ਿੰਮੇਵਾਰ ਅਧਿਕਾਰੀ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਉਣ ਤੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨ ਵਿਚ ਰੁੱਝੇ ਹੋਏ ਸਨ, ਉੱਥੇ ਹੀ ਸ਼ਹਿਰ ’ਚ ਵਾਪਰੀਆਂ ਇਨ੍ਹਾਂ ਘਟਨਾਵਾਂ ਨੇ ਅਮਨ-ਕਾਨੂੰਨ ਦੀ ਸਥਿਤੀ ਸਬੰ ਧੀ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਸ਼ਹਿਰ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਕੇ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਤੇ ਸ਼ਹਿਰ ਵਿਚ ਪੁਲਿਸ ਗਸ਼ਤ ਤੇਜ਼ ਕਰਕੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਖੇ ਸਰਬੱਤ ਦੇ ਭਲੇ ਲਈ ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਅਗਲੀ ਖ਼ਬਰ ਪਟਾਕੇ ਦੀ ਚੰਗਿਆੜੀ ਨਾਲ ਗੁੱਜਰ ਪਰਿਵਾਰ ਦੀ 45 ਖੇਤਾਂ ਦੀ ਪਰਾਲੀ ਸੜ ਕੇ ਸੁਆਹ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀ ਚੌਕਸ...
Ad Position 24