10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਚੰਦੂਮਾਜਰਾ ਦੀ ਟਿੱਪਣੀ ’ਤੇ ਮਹਿੰਦਰ ਪਾਲ ਸਿੰਘ ਬਿਨਾਕਾ ਦੀ ਸਖ਼ਤ ਪ੍ਰਤੀਕਿਰਿਆ ਕਿਹਾ, ਧਾਰਮਿਕ ਪਰੰਪਰਾਵਾਂ ਦਾ ਸਤਿਕਾਰ ਕਾਇਮ ਰੱਖਣਾ ਜ਼ਰੂਰੀ

ਜਲੰਧਰ, 9 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਮਹਿੰਦਰ ਪਾਲ ਸਿੰਘ ਬਿਨਾਕਾ ਨੇ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀ ਗਈ ਟਿੱਪਣੀ ’ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਸਿਆਸੀ ਮਤਭੇਦਾਂ ਦੇ ਬਾਵਜੂਦ ਧਾਰਮਿਕ ਪਰੰਪਰਾਵਾਂ ਤੇ ਗੁਰਮਤਿ ਵਿਚਾਰਧਾਰਾ ਦਾ ਸਤਿਕਾਰ ਬਣਿਆ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਆਗੂ ਨੂੰ ਸਿਆਸੀ ਫੈਸਲਿਆਂ ਨਾਲ ਅਸਹਿਮਤੀ ਪ੍ਰਗਟਾਉਣ ਦਾ ਪੂਰਾ ਹੱਕ ਹੈ, ਪਰ ਧਾਰਮਿਕ ਸ਼ਖ਼ਸੀਅਤਾਂ ਦੀ ਭੂਮਿਕਾ ਤੇ ਸਿੱਖ ਧਾਰਮਿਕ ਪਰੰਪਰਾਵਾਂ ਬਾਰੇ ਗੱਲ ਕਰਦਿਆਂ ਸੰਜਮ ਅਤੇ ਸਤਿਕਾਰ ਦੀ ਭਾਵਨਾ ਕਾਇਮ ਰੱਖਣੀ ਜ਼ਰੂਰੀ ਹੈ।

Ad Position 21
No active advertisement
ਮਹਿੰਦਰ ਪਾਲ ਸਿੰਘ ਬਿਨਾਕਾ 10-11-2026
ਜਲੰਧਰ, 9 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਮਹਿੰਦਰ ਪਾਲ ਸਿੰਘ ਬਿਨਾਕਾ ਨੇ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀ ਗਈ ਟਿੱਪਣੀ ’ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਸਿਆਸੀ ਮਤਭੇਦਾਂ ਦੇ ਬਾਵਜੂਦ ਧਾਰਮਿਕ ਪਰੰਪਰਾਵਾਂ ਤੇ ਗੁਰਮਤਿ ਵਿਚਾਰਧਾਰਾ ਦਾ ਸਤਿਕਾਰ ਬਣਿਆ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਆਗੂ ਨੂੰ ਸਿਆਸੀ ਫੈਸਲਿਆਂ ਨਾਲ ਅਸਹਿਮਤੀ ਪ੍ਰਗਟਾਉਣ ਦਾ ਪੂਰਾ ਹੱਕ ਹੈ, ਪਰ ਧਾਰਮਿਕ ਸ਼ਖ਼ਸੀਅਤਾਂ ਦੀ ਭੂਮਿਕਾ ਤੇ ਸਿੱਖ ਧਾਰਮਿਕ ਪਰੰਪਰਾਵਾਂ ਬਾਰੇ ਗੱਲ ਕਰਦਿਆਂ ਸੰਜਮ ਅਤੇ ਸਤਿਕਾਰ ਦੀ ਭਾਵਨਾ ਕਾਇਮ ਰੱਖਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਕਥਾ ਸੰਗਤ ਤੱਕ ਗੁਰਮਤਿ ਵਿਚਾਰਧਾਰਾ ਪਹੁੰਚਾਉਣ ਦੀ ਇੱਕ ਮਹਾਨ ਪਰੰਪਰਾ ਹੈ, ਜਿਸ ਦਾ ਸਤਿਕਾਰ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਮਹਿੰਦਰ ਪਾਲ ਸਿੰਘ ਬਿਨਾਕਾ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਲੰਬੇ ਸਮੇਂ ਤੋਂ ਪੰਥਕ ਸਿਆਸਤ ਨਾਲ ਜੁੜੇ ਰਹੇ ਹਨ ਅਤੇ ਪਹਿਲਾਂ ਵੀ ਗਿਆਨੀ ਹਰਪ੍ਰੀਤ ਸਿੰਘ ਨਾਲ ਮਿਲ ਕੇ ਪੰਥਕ ਰਾਜਨੀਤੀ ਅਤੇ ਅਕਾਲੀ ਦਲ ਦੀ ਪੁਨਰ ਸੁਰਜੀਤੀ ਸਬੰਧੀ ਕੰਮ ਕਰਦੇ ਰਹੇ ਹਨ। ਇਸ ਲਈ ਸਿਆਸੀ ਮਤਭੇਦਾਂ ਦੇ ਬਾਵਜੂਦ ਆਪਸੀ ਸਤਿਕਾਰ ਅਤੇ ਪੰਥਕ ਮਰਿਆਦਾ ਨੂੰ ਨੋ ਕਾਇਮ ਰੱਖਣਾ ਬੇਹਦ ਜਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸਕੂਲੀ ਬੱਚਿਆਂ ਨਾਲ ਸਾਂਝੀਆਂ ਕੀਤੀਆਂ ਦਿਵਾਲੀ ਦੀਆਂ ਖੁਸ਼ੀਆਂ ਅਗਲੀ ਖ਼ਬਰ ਭਾਜਪਾ ਦਫ਼ਤਰ ਵਿਖੇ ਦੀਵਾਲੀ ਮੌਕੇ ਵਰਕਰ ਪਰਿਵਾਰ ਮਿਲਣ ਸਮਾਗਮ ਕਰਵਾਇਆ
Ad Position 24