10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਭਾਈ ਲਾਲੋ ਜੀ ਵਿਖੇ ਵਿਸ਼ਵਕਰਮਾ ਦਿਵਸ ਸੰਬੰਧੀ ਕਰਵਾਏ ਗੁਰਮਤਿ ਸਮਾਗਮ ਅਮਰਜੀਤ ਸਿੰਘ ਕਿਸ਼ਨਪੁਰਾ ਸਮੇਤ ਵੱਖ-ਵੱਖ ਰਾਜਨੀਤਕ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਜਲੰਧਰ, 9 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 10-11-2026
ਜਲੰਧਰ, 9 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਭਾਈ ਲਾਲੋ ਜੀ, ਕਿਸ਼ਨਪੁਰਾ, ਹੁਸ਼ਿਆਰਪੁਰ ਰੋਡ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਜੀ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਭਾਈ ਅਵਤਾਰ ਸਿੰਘ, ਭਾਈ ਫਤਿਹ ਸਿੰਘ ਤੇ ਭਾਈ ਅਵਤਾਰ ਸਿੰਘ ਭਾਰੋਵਾਲੀ ਦੇ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਸਮਾਗਮ ਦੌਰਾਨ ਉੱਘੇ ਸਮਾਜ ਸੇਵਕ ਅਮਰਜੀਤ ਸਿੰਘ ਕਿਸ਼ਨਪੁਰਾ ਨੇ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ, ਉਨ੍ਹਾਂ ਦੀ ਮਹਾਨ ਸ਼ਖ਼ਸੀਅਤ ਤੇ ਸਮਾਜ ਨੂੰ ਦਿੱਤੀ ਸਿੱਖਿਆ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਨੂੰ ਬ੍ਰਹਿਮੰਡ ਦੇ ਦੈਵੀ ਸ਼ਿਲਪਕਾਰ ਤੇ ਹੁਨਰਮੰਦ ਕਾਰੀਗਰਾਂ ਤੇ ਦਸਤਕਾਰਾਂ ਦੇ ਪ੍ਰੇਰਨਾ ਸਰੋਤ ਵਜੋਂ ਜਾਣਿਆ ਜਾਂਦਾ ਹੈ। ਸ. ਕਿਸ਼ਨਪੁਰਾ ਨੇ ਸਮਾਗਮ ’ਚ ਪਹੁੰਚੀ ਸਮੂਹ ਸੰਗਤ, ਰਾਜਨੀਤਿਕ ਆਗੂਆਂ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੇਅਰ ਵਨੀਤ ਧੀਰ, ਸਾਬਕਾ ਵਿਧਾਇਕ ਕ੍ਰਿਸ਼ਨ ਦੇਵ ਭੰਡਾਰੀ, ਵਿਧਾਇਕ ਬਾਵਾ ਹੈਨਰੀ, ਗੁਰਚਰਨ ਸਿੰਘ ਚੰਨੀ, ਕੌਂਸਲਰ ਬਾਲ ਕਿਸ਼ਨ ਬਾਲੀ, ਕੌਂਸਲਰ ਪਰਮਜੀਤ ਸਿੰਘ ਪੰਮਾ, ਕੌਂਸਲਰ ਡਾ. ਗੁਰਚਰਨ ਸਿੰਘ, ਰਜਿੰਦਰ ਸਿੰਘ ਰੀਹਲ (ਡਾਇਰੈਕਟਰ, ਪੰਜਾਬ ਸਰਕਾਰ), ਅਮਰਜੀਤ ਸਿੰਘ ਬਰਨੀ, ਅਮਰਜੀਤ ਸਿੰਘ ਅਮਰੀ, ਜਸਵਿੰਦਰ ਸਿੰਘ ਜੱਸਾ, ਗੁਰਦੇਵ ਸਿੰਘ (ਗੋਲਡੀ ਭਾਟੀਆ), ਜਰਨੈਲ ਸਿੰਘ ਗੜ੍ਹਦੀਵਾਲ, ਕੁਲਵਿੰਦਰ ਸਿੰਘ ਚੀਮਾ, ਸੁਰਜੀਤ ਸਿੰਘ ਨੀਲਾਮਹਿਲ, ਮਨਿੰਦਰ ਸਿੰਘ ਗੁੰਬਰ, ਰਾਜਵੰਤ ਸਿੰਘ ਸੋਖਾ, ਪਵਨ ਹੰਸ (ਵਾਈਸ ਚੇਅਰਮੈਨ, ਖਾਦੀ ਬੋਰਡ), ਹਰਵਿੰਦਰ ਸਿੰਘ ਜੱਬਲ, ਭੁਪਿੰਦਰ ਸਿੰਘ, ਤਰਲੋਚਨ ਸਿੰਘ, ਅਜੀਤ ਟਿੰਬਰ, ਅਰਵਿੰਦਰ ਸਿੰਘ ਬੱਬੂ, ਸੁਰਿੰਦਰ ਸਿੰਘ ਭੋਗਲ, ਤੇਜਵੀਰ ਸਿੰਘ ਬਾਂਸਲ, ਅਮਰੀਕ ਸਿੰਘ ਵਿਰਦੀ, ਭੁਪਿੰਦਰ ਸਿੰਘ ਵਿਰਦੀ, ਹਰਜੀਤ ਸਿੰਘ ਜੰਡੂਸਿੰਘਾ, ਅਰਵਿੰਦਰ ਸਿੰਘ ਪ੍ਰਿਥਵੀ ਨਗਰ, ਹਰਗੋਬਿੰਦਰ ਸਿੰਘ ਡਿੰਪਲ, ਰਵਿੰਦਰ ਸਿੰਘ ਸਵੀਟੀ, ਜਰਨੈਲ ਸਿੰਘ ਹਨੀ, ਬਲਜੀਤ ਸਿੰਘ (ਸਿੱਖ ਮਿਸ਼ਨਰੀ ਕਾਲਜ), ਜਸਵੀਰ ਸਿੰਘ ਫਲੋਰਾ, ਹਰਦੇਵ ਸਿੰਘ ਦੇਬੀ, ਤਰਲੋਚਨ ਸਿੰਘ ਲੱਕੀ, ਚਰਨਜੀਤ ਸਿੰਘ ਬਿੱਟਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨੱਲ੍ਹ ਵਿਖੇ ‘ਵਿਸ਼ਵਕਰਮਾ ਦਿਵਸ’ ਨੂੰ ਸਮਰਪਿਤ ‘ਸੱਭਿਆਚਾਰਕ ਮੇਲਾ’ ਕਰਵਾਇਆ ਅਗਲੀ ਖ਼ਬਰ ਲੰਮਾ ਪਿੰਡ ਚੌਕ ਤੋਂ ਰਾਮਾ ਮੰਡੀ ਤੱਕ ਸਰਵਿਸ ਲਾਈਨ ਦੀ ਖਸਤਾ ਹਾਲਤ ਬਣੀ ਲੋਕਾਂ ਲਈ ਸਿਰਦਰਦੀ ਟੁੱਟੀ ਸੜਕ ਤੇ ਉੱਡਦੀ ਧੂੜ...
Ad Position 24