10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗਿੱਲ ਵੈੱਲਫ਼ੇਅਰ ਸੁਸਾਇਟੀ ਨੇ ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਦੇ ਵਰਕਰਾਂ ਨਾਲ ਮਨਾਈ ਦੀਵਾਲੀ

ਸ਼ਾਹਕੋਟ, 9 ਨਵੰਬਰ (ਦਲਜੀਤ ਸਿੰਘ ਸਚਦੇਵਾ)- ਗਿੱਲ ਵੈੱਲਫ਼ੇਅਰ ਚੈਰੀਟੇਬਲ ਸੁਸਾਇਟੀ ਵਲੋਂ ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਪਿੰਡ ਕੰਨੀਆਂ ਕਲਾਂ (ਸ਼ਾਹਕੋਟ) ਵਿਖੇ ਪਹੁੰਚ ਕੇ ਉੱਥੇ ਸੇਵਾਵਾਂ ਨਿਭਾਅ ਰਹੇ ਵਰਕਰਾਂ ਨਾਲ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਸੁਸਾਇਟੀ ਦੇ ਸਰਪ੍ਰਸਤ ਰਾਜ ਗਿੱਲ ਯੂ. ਕੇ, ਲਖਵੀਰ ਸਿੰਘ ਗਿੱਲ ਯੂ.

Ad Position 21
No active advertisement
ਅਜੀਤ ਡੈਸਕ 10-11-2026
ਸ਼ਾਹਕੋਟ, 9 ਨਵੰਬਰ (ਦਲਜੀਤ ਸਿੰਘ ਸਚਦੇਵਾ)- ਗਿੱਲ ਵੈੱਲਫ਼ੇਅਰ ਚੈਰੀਟੇਬਲ ਸੁਸਾਇਟੀ ਵਲੋਂ ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਪਿੰਡ ਕੰਨੀਆਂ ਕਲਾਂ (ਸ਼ਾਹਕੋਟ) ਵਿਖੇ ਪਹੁੰਚ ਕੇ ਉੱਥੇ ਸੇਵਾਵਾਂ ਨਿਭਾਅ ਰਹੇ ਵਰਕਰਾਂ ਨਾਲ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਸੁਸਾਇਟੀ ਦੇ ਸਰਪ੍ਰਸਤ ਰਾਜ ਗਿੱਲ ਯੂ.ਕੇ, ਲਖਵੀਰ ਸਿੰਘ ਗਿੱਲ ਯੂ.ਕੇ ਤੇ ਪ੍ਰਧਾਨ ਅਮਰਜੀਤ ਸਿੰਘ ਮੰਗੂ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਸੁਰਿੰਦਰਜੀਤ ਸਿੰਘ ਚੱਠਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਜਗਤਾਰ ਸਿੰਘ ਤਾਰੀ ਕੋਟਲਾ ਸਾਬਕਾ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਢੰਡੋਵਾਲ, ਗਿੱਲ ਵੈੱਲਫ਼ੇਅਰ ਸੁਸਾਇਟੀ ਦੇ ਖ਼ਜ਼ਾਨਚੀ ਲਖਵੀਰ ਸਿੰਘ ਲੱਖੀ ਗਿੱਲ ਤੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਜਿੰਦੂ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਸੁਸਾਇਟੀ ਦੇ ਨੁਮਾਇੰਦਿਆਂ ਵਲੋਂ ਗਊਸ਼ਾਲਾ ਦੇ ਵਰਕਰਾਂ ਨੂੰ 5-5 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਮਠਿਆਈਆਂ ਵੰਡ ਕੇ ਉਨ੍ਹਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਸੁਰਿੰਦਰਜੀਤ ਸਿੰਘ ਚੱਠਾ ਨੇ ਕਿਹਾ ਕਿ ਗਿੱਲ ਵੈੱਲਫ਼ੇਅਰ ਸੁਸਾਇਟੀ ਵਲੋਂ ਹਰ ਸਾਲ ਦੀਵਾਲੀ ਦਾ ਤਿਉਹਾਰ ਗਊਸ਼ਾਲਾ ਦੇ ਵਰਕਰਾਂ ਨਾਲ ਮਨਾਇਆ ਜਾਂਦਾ ਹੈ, ਤਾਂ ਜੋ ਦਿਨ-ਰਾਤ ਸੇਵਾ ’ਚ ਜੁਟੇ ਰਹਿਣ ਵਾਲੇ ਇਨ੍ਹਾਂ ਕਰਮਚਾਰੀਆਂ ਨੂੰ ਵੀ ਤਿਉਹਾਰ ਦੀਆਂ ਖੁਸ਼ੀਆਂ ’ਚ ਸ਼ਾਮਿਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਗਊਸ਼ਾਲਾ ਦੀ ਹਾਲਤ ਕਾਫ਼ੀ ਖ਼ਸਤਾ ਸੀ, ਪਰ ਰਾਜ ਗਿੱਲ ਯੂ.ਕੇ ਵਲੋਂ ਗਊਸ਼ਾਲਾ ਨੂੰ ਗੋਦ ਲੈਣ ਤੋਂ ਬਾਅਦ ਇਸ ਦੀ ਨੁਹਾਰ ਬਦਲਣ ਤੇ ਸੁਧਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਖ਼ਜ਼ਾਨਚੀ ਲੱਖੀ ਗਿੱਲ ਨੇ ਕਿਹਾ ਕਿ ਸੰਸਥਾ ਭਵਿੱਖ ’ਚ ਵੀ ਸਮਾਜ ਸੇਵਾ ਦੇ ਕਾਰਜਾਂ ’ਚ ਵੱਧ-ਚੜ੍ਹ ਕੇ ਯੋਗਦਾਨ ਪਾਉਂਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਬਾਜਵਾ ਕਲਾਂ ’ਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ’ਚ ਵਿਅਕਤੀ ਦੀ ਮੌਤ ਅਗਲੀ ਖ਼ਬਰ ਮਨਜੀਤ ਸਿੰਘ ਇੰਸਪੈਕਟਰ ਨਮਿਤ ਪਾਠ ਦਾ ਭੋਗ 14 ਨੂੰ
Ad Position 24