ਬਾਜਵਾ ਕਲਾਂ ’ਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ’ਚ ਵਿਅਕਤੀ ਦੀ ਮੌਤ
ਸ਼ਾਹਕੋਟ, 9 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਵਿਖੇ ਦੇਰ ਸ਼ਾਮ ਸ਼ਾਹਕੋਟ-ਮੋਗਾ ਨੈਸ਼ਨਲ ਹਾਈਵੇਅ ਦੇ ਸਰਵਿਸ ਰੋਡ ’ਤੇ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਜਦ ਕਿ ਦੋ ਨੌਜਵਾਨ ਜ਼ਖ਼ਮੀ ਹੋ ਗਏ। ਟੱਕਰ ਮਾਰਨ ਵਾਲੇ ਨੌਜਵਾਨਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਵੱਡੀ ਗਿਣਤੀ ’ਚ ਪਿੰਡ ਭੋਇਪੁਰ ਦੇ ਲੋਕ ਪਹੁੰਚੇ, ਜਿਨ੍ਹਾਂ ਨੇ ਮੌਕੇ ’ਤੇ ਆਏ ਏ.
ਸ
ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਐੱਸ.ਐੱਚ.ਓ ਸ਼ਾਹਕੋਟ ਸੁਖਵਿੰਦਰ ਪਾਲ ਸੋਢੀ ਨਾਲ, ਏ.ਐੱਸ.ਆਈ ਸਰਵਣ ਸਿੰਘ। ਤਸਵੀਰ : ਦਲਜੀਤ ਸਿੰਘ ਸਚਦੇਵਾ
ਮ੍ਰਿਤਕ ਗੁਰਮੇਜ ਸਿੰਘ ਦੀ ਪੁਰਾਣੀ ਤਸਵੀਰ। ਤਸਵੀਰ : ਦਲਜੀਤ ਸਿੰਘ ਸਚਦੇਵਾ
10-11-2026
ਸ਼ਾਹਕੋਟ, 9 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਵਿਖੇ ਦੇਰ ਸ਼ਾਮ ਸ਼ਾਹਕੋਟ-ਮੋਗਾ ਨੈਸ਼ਨਲ ਹਾਈਵੇਅ ਦੇ ਸਰਵਿਸ ਰੋਡ ’ਤੇ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਜਦ ਕਿ ਦੋ ਨੌਜਵਾਨ ਜ਼ਖ਼ਮੀ ਹੋ ਗਏ। ਟੱਕਰ ਮਾਰਨ ਵਾਲੇ ਨੌਜਵਾਨਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਵੱਡੀ ਗਿਣਤੀ ’ਚ ਪਿੰਡ ਭੋਇਪੁਰ ਦੇ ਲੋਕ ਪਹੁੰਚੇ, ਜਿਨ੍ਹਾਂ ਨੇ ਮੌਕੇ ’ਤੇ ਆਏ ਏ.ਐੱਸ.ਆਈ ਸਰਵਣ ਸਿੰਘ ’ਤੇ ਬਦਸਲੂਕੀ ਕਰਨ ਦੇ ਦੋਸ਼ ਲਗਾਏ। ਐੱਸ.ਐੱਚ.ਓ ਸ਼ਾਹਕੋਟ ਸੁਖਵਿੰਦਰ ਪਾਲ ਸੋਢੀ ਨੇ ਮਾਹੌਲ ਤਣਾਅ ਪੂਰਨ ਹੁੰਦਾ ਦੇਖਦਿਆਂ ਮੌਕੇ ’ਤੇ ਪਹੁੰਚ ਕੇ ਭੜਕੇ ਹੋਏ ਲੋਕਾਂ ਨੂੰ ਸ਼ਾਂਤ ਕਰਵਾਇਆ। ਜਾਣਕਾਰੀ ਅਨੁਸਾਰ ਕਰੀਬ ਸ਼ਾਮ ਸਾਢੇ 7 ਵਜੇ ਗੁਰਮੇਜ ਸਿੰਘ (46) ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਭੋਇਪੁਰ (ਸ਼ਾਹਕੋਟ) ਆਪਣੇ ਸਪਲੈਂਡਰ ਮੋਟਰਸਾਈਕਲ ’ਤੇ ਪਿੰਡ ਵਾਪਸ ਜਾ ਰਿਹਾ ਸੀ। ਜਦੋਂ ਇਹ ਪਿੰਡ ਬਾਜਵਾ ਕਲਾਂ ਵਿਖੇ ਇਕ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈ ਕੇ ਨੈਸ਼ਨਲ ਹਾਈਵੇਅ ਦੀ ਸਰਵਿਸ ਰੋਡ ’ਤੇ ਪਹੁੰਚਿਆ ਤਾਂ ਸਾਹਮਣੇ ਤੋਂ ਪਲੈਟੀਨਾ ਮੋਟਰਸਾਈਕਲ ’ਤੇ ਆ ਰਹੇ 2 ਨੌਜਵਾਨਾਂ ਹਰਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਤੇ ਹਰਪ੍ਰੀਤ ਸਿੰਘ ਪੁੱਤਰ ਸੁੱਚਾ ਸਿੰਘ (ਦੋਵੇਂ ਵਾਸੀ ਪਿੰਡ ਦਾਨੇਵਾਲ) ਨਾਲ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ’ਚ ਗੁਰਮੇਜ ਸਿੰਘ ਭੋਇਪੁੁਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਵਲੋਂ ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਪਹੁੰਚਾਇਆ ਗਿਆ, ਜਿਥੇ ਐਮਰਜੈਂਸੀ ਡਿਊਟੀ ’ਤੇ ਮੌਜੂਦ ਡਾਕਟਰ ਵਲੋਂ ਜਾਂਚ ਕਰਨ ਉਪਰੰਤ ਗੁਰਮੇਜ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਗੁਰਮੇਜ ਸਿੰਘ ਦੀ ਮੌਤ ਦਾ ਪਤਾ ਲੱਗਣ ’ਤੇ ਪਿੰਡ ਭੋਇਪੁਰ ਦੀ ਪੰਚਾਇਤ ਤੇ ਵੱਡੀ ਗਿਣਤੀ ’ਚ ਲੋਕ ਟੱਕਰ ਮਾਰਨ ਵਾਲੇ ਨੌਜਵਾਨਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਪਹੁੰਚੇ। ਮ੍ਰਿਤਕ ਦੇ ਰਿਸ਼ਤੇਦਾਰਾਂ ਤੇ ਲੋਕਾਂ ਨੇ ਦੋਸ਼ ਲਗਾਇਆ ਕਿ ਟੱਕਰ ਮਾਰਨ ਵਾਲੇ ਦੋਵੇਂ ਨੌਜਵਾਨ ਹਾਦਸੇ ਦੇ ਕਰੀਬ ਅੱਧੇ ਘੰਟੇ ਬਾਅਦ ਸਰਕਾਰੀ ਹਸਪਤਾਲ ਵਿਖੇ ਆਪ ਖ਼ੁਦ ਚੱਲ ਕੇ ਅੰਦਰ ਗਏ। ਲੋਕਾਂ ਨੇ ਕਿਹਾ ਕਿ ਜਦੋਂ ਮੌਕੇ ’ਤੇ ਪਹੁੰਚੇ ਏ.ਐੱਸ.ਆਈ ਸਰਵਣ ਸਿੰਘ ਨੂੰ ਨੌਜਵਾਨਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਗਿਆ ਤਾਂ ਏ.ਐੱਸ.ਆਈ ਨੇ ਟਾਲ-ਮਟੋਲ ਦੀ ਨੀਤੀ ਅਪਣਾਈ ਤੇ ਕਿਹਾ ਕਿ ਇਸ ਹਾਦਸੇ ’ਚ ਕਿਸੇ ਦੀ ਵੀ ਗਲਤੀ ਨਹੀਂ ਹੈ। ਲੋਕਾਂ ਨੇ ਇਹ ਵੀ ਦੋਸ਼ ਲਗਾਇਆ ਕਿ ਏ.ਐੱਸ.ਆਈ ਵਲੋਂ ਸਾਡੇ ਨਾਲ ਬਦਸਲੂਕੀ ਕੀਤੀ ਗਈ। ਬਦਸਲੂਕੀ ਕਰਨ ’ਤੇ ਲੋਕ ਭੜਕ ਗਏ। ਮਾਹੌਲ ਗਰਮ ਹੁੰਦਾ ਦੇਖਦਿਆਂ ਐੱਸ.ਐੱਚ.ਓ ਸ਼ਾਹਕੋਟ ਸੁਖਵਿੰਦਰ ਪਾਲ ਸੋਢੀ ਵੀ ਹਸਪਤਾਲ ਪਹੁੰਚ ਗਏ, ਜਿਨ੍ਹਾਂ ਨੇ ਲੋਕਾਂ ਨੂੰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਰਵਾਈ ਕਰਨ ਦਾ ਭਰੋਸਾ ਦਿਵਾਇਆ। ਐੱਸ.ਐੱਚ.ਓ ਵਲੋਂ ਭਰੋਸਾ ਦੇਣ ’ਤੇ ਭੜਕੇ ਲੋਕ ਸ਼ਾਂਤ ਹੋਏ। ਐਮਰਜੈਂਸੀ ਡਿਊਟੀ ’ਤੇ ਮੌਜੂਦ ਡਾਕਟਰ ਨੇ ਕਿਹਾ ਕਿ ਇਸ ਹਾਦਸੇ ਵਿਚ ਜ਼ਖ਼ਮੀ ਹੋਏ ਦੋ ਨੌਜਵਾਨਾਂ ’ਚੋਂ ਹਰਪ੍ਰੀਤ ਸਿੰਘ ਨੂੰ ਰੈਫ਼ਰ ਕੀਤਾ ਜਾ ਰਿਹਾ ਹੈ।