10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਫ਼ਰਦ ਕੇਂਦਰ ਮੁਲਾਜ਼ਮਾਂ ਨੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਮਨਾਈ ‘ਕਾਲੀ ਦੀਵਾਲੀ’

ਸ਼ਾਹਕੋਟ, 9 ਨਵੰਬਰ (ਸੁਖਦੀਪ ਸਿੰਘ)- ‘ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ‘ਕਾਲੀ ਦਿਵਾਲੀ’ ਮਨਾਈ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਨਾਨਕ ਰਾਮ, ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ, ਮੀਤ ਪ੍ਰਧਾਨ ਚਰਨਜੀਤ ਬੱਧਣ, ਜਨਰਲ ਸਕੱਤਰ ਦੇਵਾਂਸ਼ੂ ਪੁਰੀ, ਖਜ਼ਾਨਚੀ ਅਮਰਜੀਤ ਆਦਿ ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਬੀਤੀ 6 ਨਵੰਬਰ ਨੂੰ ਕੀਤੀ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਅਤੇ ਵੱਡੀਆਂ ਰਾਹਤਾਂ ਦੇਣ ਦਾ ਪੂਰਾ ਭਰੋਸਾ ਦਿੱਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 10-11-2026
ਸ਼ਾਹਕੋਟ, 9 ਨਵੰਬਰ (ਸੁਖਦੀਪ ਸਿੰਘ)- ‘ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ‘ਕਾਲੀ ਦਿਵਾਲੀ’ ਮਨਾਈ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਨਾਨਕ ਰਾਮ, ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ, ਮੀਤ ਪ੍ਰਧਾਨ ਚਰਨਜੀਤ ਬੱਧਣ, ਜਨਰਲ ਸਕੱਤਰ ਦੇਵਾਂਸ਼ੂ ਪੁਰੀ, ਖਜ਼ਾਨਚੀ ਅਮਰਜੀਤ ਆਦਿ ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਬੀਤੀ 6 ਨਵੰਬਰ ਨੂੰ ਕੀਤੀ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਅਤੇ ਵੱਡੀਆਂ ਰਾਹਤਾਂ ਦੇਣ ਦਾ ਪੂਰਾ ਭਰੋਸਾ ਦਿੱਤਾ ਗਿਆ ਸੀ। ਪਰ ਹਕੀਕਤ ’ਚ ਸਰਕਾਰ ਆਪਣੇ ਇਸ ਵਾਅਦੇ ਤੋਂ ਮੁੱਕਰ ਗਈ ਹੈ। ਸਰਕਾਰ ਦੀ ਇਸ ਬੇਰੁਖ਼ੀ ਤੇ ਧੋਖੇ ਕਾਰਨ ਸਮੂਹ ਮੁਲਾਜ਼ਮਾਂ ’ਚ ਭਾਰੀ ਰੋਸ ਹੈ, ਜਿਸ ਦੇ ਸਿੱਟੇ ਵਜੋਂ ਤਿਉਹਾਰ ਦੀਆਂ ਖ਼ੁਸ਼ੀਆਂ ਤਿਆਗ ਕੇ ਕਾਲੀ ਦੀਵਾਲੀ ਮਨਾਉਣ ਦਾ ਸਖ਼ਤ ਕਦਮ ਚੁੱਕਣਾ ਪਿਆ ਹੈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਟਾਲਮਟੋਲ ਅਤੇ ਲਾਅਰੇਬਾਜ਼ੀ ਦੀ ਨੀਤੀ ਬੰਦ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ 12 ਨਵੰਬਰ ਨੂੰ ਤੈਅ ਹੋਈ ਅਗਲੀ ਮੀਟਿੰਗ ’ਚ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਪੱਕਾ ਅਤੇ ਸਥਾਈ ਹੱਲ ਕੱਢੇਗੀ। ਜੇਕਰ ਇਸ ਮੀਟਿੰਗ ’ਚ ਵੀ ਕੋਈ ਠੋਸ ਫ਼ੈਸਲਾ ਨਾ ਆਇਆ ਤਾਂ 14 ਨਵੰਬਰ ਨੂੰ ਧੂਰੀ ਵਿਖੇ ਇਤਿਹਾਸਕ ਤੇ ਵਿਸ਼ਾਲ ਇਕੱਠ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਬਾਜਵਾ ਕਲਾਂ ’ਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ’ਚ ਵਿਅਕਤੀ ਦੀ ਮੌਤ
Ad Position 24