08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪਰਾਲੀ ਸਾੜਨਾ ਧਰਤੀ, ਆਪਣੇ ਬੱਚਿਆਂ ਦੀ ਸਿਹਤ ਤੇ ਭਵਿੱਖ ਨਾਲ ਖਿਲਵਾੜ- ਆਦਿੱਤਿਆ ਗੁਪਤਾ

ਸ਼ਾਹਕੋਟ, 9 ਨਵੰਬਰ (ਸੁਖਦੀਪ ਸਿੰਘ)-ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਾਹਕੋਟ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ। ਸ਼ਾਹਕੋਟ ਸਬ-ਡਵੀਜ਼ਨ ਦੇ ਐਸ.

Ad Position 21
No active advertisement
ਅਜੀਤ ਡੈਸਕ 10-11-2026
ਸ਼ਾਹਕੋਟ, 9 ਨਵੰਬਰ (ਸੁਖਦੀਪ ਸਿੰਘ)-ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਾਹਕੋਟ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ। ਸ਼ਾਹਕੋਟ ਸਬ-ਡਵੀਜ਼ਨ ਦੇ ਐਸ.ਡੀ.ਐਮ. ਆਦਿੱਤਿਆ ਗੁਪਤਾ ਤੇ ਡੀ.ਐਸ.ਪੀ. ਸਰਵਨ ਸਿੰਘ ਬੱਲ ਵਲੋਂ ਸਾਂਝੇ ਤੌਰ ’ਤੇ ਵੱਖ-ਵੱਖ ਪਿੰਡਾਂ ਲਈ ਪੁਲਿਸ ਪਾਰਟੀ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਇੰਨ੍ਹਾਂ ਟੀਮਾਂ ਵਲੋਂ ਪਿੰਡਾਂ ’ਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਮੌਕੇ ’ਤੇ ਹੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਜਿੱਥੇ ਅੱਗ ਲੱਗੀ ਮਿਲਦੀ ਹੈ, ਉਸ ਨੂੰ ਮੌਕੇ ’ਤੇ ਬੁਝਾਇਆ ਜਾ ਰਿਹਾ ਹੈ। ਐਸ.ਡੀ.ਐਮ. ਅਤੇ ਡੀ.ਐਸ.ਪੀ. ਵਲੋਂ ਖੁਦ ਵੀ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਆਦਿੱਤਿਆ ਗੁਪਤਾ ਨੇ ਕਿਹਾ ਸਾਡਾ ਮਕਸਦ ਕਿਸੇ ਕਿਸਾਨ ਵੀਰ ਨੂੰ ਤੰਗ ਕਰਨਾ ਨਹੀਂ, ਸਗੋਂ ਉਸ ਨੂੰ ਸਹੀ ਰਸਤਾ ਦਿਖਾਉਣਾ ਹੈ। ਪਰਾਲੀ ਸਾੜਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹੀ ਨਹੀਂ, ਸਗੋਂ ਆਪਣੀ ਹੀ ਧਰਤੀ , ਆਪਣੇ ਹੀ ਬੱਚਿਆਂ ਦੀ ਸਿਹਤ ਤੇ ਆਪਣੇ ਹੀ ਭਵਿੱਖ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਅਸੀਂ ਹਰ ਪਿੰਡ ’ਚ ਟੀਮਾਂ ਲਗਾ ਦਿੱਤੀਆਂ ਹਨ। ਜਿੱਥੇ ਲੋੜ ਹੋਵੇਗੀ, ਉੱਥੇ ਸਰਕਾਰ ਵਲੋਂ ਮਸ਼ੀਨਰੀ ਤੇ ਸਹਾਇਤਾ ਵੀ ਦਿੱਤੀ ਜਾਵੇਗੀ। ਪਰ ਜੇਕਰ ਕੋਈ ਜਾਣ-ਬੁੱਝ ਕੇ ਪਰਾਲੀ ਨੂੰ ਅੱਗ ਲਗਾਏਗਾ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕਰਨ ਦਾ ਫ਼ੈਸਲਾ ਨਿੰਦਣਯੋਗ- ਜਥੇਦਾਰ ਹਰਜਿੰਦਰ ਸਿੰਘ ਲੱਲੀਆਂ ਅਗਲੀ ਖ਼ਬਰ ਫਿਲੌਰ ਦੇ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ
Ad Position 24