ਯੂਨੀਵਰਸਿਟੀ ਕਾਲਜ ਜੰਡਿਆਲਾ ’ਚ ਦੀਵਾਲੀ ਮੌਕੇ ਕਰਵਾਏ ਰੰਗੋਲੀ ਮੁਕਾਬਲੇ
ਜੰਡਿਆਲਾ ਮੰਜਕੀ, 9 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਦੇ ਮਨੋਬਲ ਨੂੰ ਅੱਗੇ ਵਧਾਉਣ ਲਈ ਰੰਗੋਲੀ ਤੇ ਦੀਵਾ ਮੇਕਿੰਗ ਮੁਕਾਬਲੇ ਕਰਵਾਏ ਗਿਆ।
ਜੰਡਿਆਲਾ ਮੰਜਕੀ, 9 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਦੇ ਮਨੋਬਲ ਨੂੰ ਅੱਗੇ ਵਧਾਉਣ ਲਈ ਰੰਗੋਲੀ ਤੇ ਦੀਵਾ ਮੇਕਿੰਗ ਮੁਕਾਬਲੇ ਕਰਵਾਏ ਗਿਆ। ਵਿਦਿਆਰਥੀਆਂ ਵਲੋਂ ਖ਼ੂਬਸੂਰਤ ਰੰਗੋਲੀ ਦੇ ਡਿਜ਼ਾਇਨ ਤੇ ਦੀਵਿਆਂ ਨੂੰ ਬਹੁਤ ਹੀ ਸੁੰਦਰ ਮਨਮੋਹਕ ਢੰਗ ਨਾਲ ਸਜਾਇਆ ਗਿਆ। ਕਾਲਜ ਇੰਚਾਰਜ ਜੌਹਲ ਨੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੇ ਇਤਿਹਾਸਿਕ ਪੱਖ ਤੋਂ ਜਾਣੂ ਕਰਵਾਇਆ ਤੇ ਵਾਤਾਵਰਨ ਪ੍ਰਤੀ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਰੰਗੋਲੀ ਤੇ ਦੀਵਾ ਮੇਕਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ ਤੇ ਸਭ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਦੌਰਾਨ ਕਾਲਜ ਦੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਰਹੇ।