ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਗੁਰਮਤਿ ਸਮਾਗਮ
ਚੁਗਿੱਟੀ/ਜੰਡੂਸਿੰਘਾ,10 ਨਵੰਬਰ (ਨਰਿੰਦਰ ਲਾਗੂ)-ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕੌਰ ਬਸ਼ੀਰਪੁਰਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੰਦੀਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਹਿਰਾਸ ਸਾਹਿਬ ਜੀ ਦਾ ਪਾਠ ਕੀਤਾ ਗਿਆ, ਉਪਰੰਤ ਹਾਜ਼ਰੀਨ ਵਲੋਂ ਗੁਰਬਾਣੀ ਸ਼ਬਦਾਂ ਦਾ ਗਾਇਨ ਕਰਦੇ ਹੋਏ ਸਤਿਨਾਮ ਵਾਹਿਗੁਰੂ ਦਾ ਜਾਪ ਬੜੀ ਸ਼ਰਧਾ ਨਾਲ ਕੀਤਾ ਗਿਆ।
ਚੁਗਿੱਟੀ/ਜੰਡੂਸਿੰਘਾ,10 ਨਵੰਬਰ (ਨਰਿੰਦਰ ਲਾਗੂ)-ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕੌਰ ਬਸ਼ੀਰਪੁਰਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੰਦੀਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਹਿਰਾਸ ਸਾਹਿਬ ਜੀ ਦਾ ਪਾਠ ਕੀਤਾ ਗਿਆ, ਉਪਰੰਤ ਹਾਜ਼ਰੀਨ ਵਲੋਂ ਗੁਰਬਾਣੀ ਸ਼ਬਦਾਂ ਦਾ ਗਾਇਨ ਕਰਦੇ ਹੋਏ ਸਤਿਨਾਮ ਵਾਹਿਗੁਰੂ ਦਾ ਜਾਪ ਬੜੀ ਸ਼ਰਧਾ ਨਾਲ ਕੀਤਾ ਗਿਆ। ਇਸ ਦੌਰਾਨ ਇਕੱਤਰ ਹੋਈਆਂ ਸੰਗਤਾਂ ਨਾਲ ਉਕਤ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬੀਬਾ ਸੁਖਵਿੰਦਰ ਕੌਰ ਵਲੋਂ ਰੂਹਾਨੀ ਪ੍ਰਵਚਨਾਂ ਦੀ ਸਾਂਝ ਪਾਈ ਗਈ। ਸਮਾਪਤੀ ‘ਤੇ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਮਠਿਆਈਆਂ ਦਾ ਲੰਗਰ ਵਰਤਾਇਆ ਗਿਆ। ਇਸ ਮੌਕੇ ਜਸਪਾਲ ਕੌਰ, ਸੁਰਿੰਦਰ ਕੌਰ, ਨਿਸ਼ਾਨ ਸਿੰਘ, ਕੋਮਲ, ਸੁਖਮਨਦੀਪ ਸਿੰਘ,ਸਾਹਿਬ ਪ੍ਰੀਤ ਸਿੰਘ, ਪੂਜਾ, ਮੰਜੂ, ਪੂਨਮ, ਮਧੂ, ਦਵਿੰਦਰ ਸਿੰਘ, ਸ਼ੈਰੀ ਸਿੰਘ, ਰੌਕੀ,ਪ੍ਰੇਮ ਯਾਦਵ, ਕੁਲਦੀਪ ਸਿੰਘ ਨੰਦੀ ਤੇ ਓਮਾ ਆਦਿ ਹਾਜ਼ਰ ਸਨ।