ਨਿਕਾਸੀ ਨਾਲੇ ਨੂੰ ਲੋਕਾਂ ਨੇ ਬਣਾਇਆ ਕੂੜੇ ਦਾ ਡੰਪ ਗੰਦਗੀ ਕਾਰਨ ਇਲਾਕੇ ਵਿਚ ਫੈਲ ਰਹੀ ਬਦਬੂ
ਬਿਮਾਰੀਆਂ ਫੈਲਣ ਦਾ ਖ਼ਤਰਾ
ਜਲੰਧਰ, 10 ਨਵੰਬਰ (ਮੋਹਿਤ ਸਿੰਘ)- ਲੰਮਾ ਪਿੰਡ ਤੋਂ ਸੂਰਿਆ ਐਨਕਲੇਵ ਜਾਣ ਵਾਲੀ ਸੜਕ ਦੇ ਕਿਨਾਰੇ ਬਣੇ ਨਿਕਾਸੀ ਨਾਲਿਆਂ ਦੀ ਸਫ਼ਾਈ ਤੇ ਸਾਂਭ-ਸੰਭਾਲ ਨੂੰ ਲੈ ਕੇ ਸਬੰਧਤ ਵਿਭਾਗਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਇਸ ਦੀ ਇਕ ਮਿਸਾਲ ਸੜਕ ਕਿਨਾਰੇ ਬਣੇ ਨਿਕਾਸੀ ਨਾਲੇ ਦੀ ਤਸਵੀਰ ਵਿਚ ਦੇਖਣ ਨੂੰ ਮਿਲ ਰਹੀ ਹੈ, ਜਿੱਥੇ ਲੋਕਾਂ ਵਲੋਂ ਨਾਲੇ ਨੂੰ ਹੀ ਕੂੜੇ ਦਾ ਡੰਪ ਬਣਾ ਦਿੱਤਾ ਗਿਆ ਹੈ।
ਸ
ਸਫ਼ਾਈ ਪ੍ਰਬੰਧਾਂ ਦੀ ਪੋਲ ਖੋਲ ਰਹੇ ਨਿਕਾਸੀ ਨਾਲੇ ਦੀ ਤਰਸਯੋਗ ਹਾਲਤ। ਤਸਵੀਰ : ਮੋਹਿਤ ਸਿੰਘ
11-11-2026
ਜਲੰਧਰ, 10 ਨਵੰਬਰ (ਮੋਹਿਤ ਸਿੰਘ)- ਲੰਮਾ ਪਿੰਡ ਤੋਂ ਸੂਰਿਆ ਐਨਕਲੇਵ ਜਾਣ ਵਾਲੀ ਸੜਕ ਦੇ ਕਿਨਾਰੇ ਬਣੇ ਨਿਕਾਸੀ ਨਾਲਿਆਂ ਦੀ ਸਫ਼ਾਈ ਤੇ ਸਾਂਭ-ਸੰਭਾਲ ਨੂੰ ਲੈ ਕੇ ਸਬੰਧਤ ਵਿਭਾਗਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਇਸ ਦੀ ਇਕ ਮਿਸਾਲ ਸੜਕ ਕਿਨਾਰੇ ਬਣੇ ਨਿਕਾਸੀ ਨਾਲੇ ਦੀ ਤਸਵੀਰ ਵਿਚ ਦੇਖਣ ਨੂੰ ਮਿਲ ਰਹੀ ਹੈ, ਜਿੱਥੇ ਲੋਕਾਂ ਵਲੋਂ ਨਾਲੇ ਨੂੰ ਹੀ ਕੂੜੇ ਦਾ ਡੰਪ ਬਣਾ ਦਿੱਤਾ ਗਿਆ ਹੈ। ਨਾਲੇ ਦੇ ਆਲੇ-ਦੁਆਲੇ ਪਲਾਸਟਿਕ ਦੇ ਲਿਫ਼ਾਫ਼ੇ, ਕਾਗਜ਼, ਖਾਣ-ਪੀਣ ਦੀਆਂ ਵਸਤਾਂ ਦੇ ਰੈਪਰ ਤੇ ਹੋਰ ਗੰਦਗੀ ਦੇ ਢੇਰ ਲੱਗੇ ਹੋਏ ਹਨ। ਹਾਲਾਤ ਇਹ ਹਨ ਕਿ ਨਿਕਾਸੀ ਪਾਣੀ ਦੀ ਨਿਕਾਸੀ ਲਈ ਬਣਾਇਆ ਗਿਆ ਨਾਲਾ ਕੂੜੇ ਨਾਲ ਭਰਿਆ ਦਿਖਾਈ ਦੇ ਰਿਹਾ ਹੈ। ਨਾਲੇ ਦੇ ਮੂੰਹ ਅੱਗੇ ਵੀ ਵੱਡੀ ਮਾਤਰਾ ’ਚ ਕੂੜਾ ਇਕੱਠਾ ਹੋਇਆ ਪਿਆ ਹੈ, ਜਿਸ ਕਾਰਨ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਨਾਲੇ ਦੇ ਆਲੇ-ਦੁਆਲੇ ਫੈਲੀ ਗੰਦਗੀ ਸੜਕ ਦੀ ਸੁੰਦਰਤਾ ਨੂੰ ਵੀ ਗ੍ਰਹਿਣ ਲਗਾ ਰਹੀ ਹੈ। ਸੜਕ ਦੇ ਇਕ ਪਾਸੇ ਆਵਾਜਾਈ ਲਗਾਤਾਰ ਜਾਰੀ ਰਹਿੰਦੀ ਹੈ ਤੇ ਦੂਜੇ ਪਾਸੇ ਗੰਦਗੀ ਦੇ ਢੇਰ ਲੋਕਾਂ ਦਾ ਧਿਆਨ ਖਿੱਚ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਨਿਕਾਸੀ ਪਾਣੀ ਦੀ ਸਹੀ ਵਿਵਸਥਾ ਲਈ ਬਣਾਈ ਗਈ ਥਾਂ ਨੂੰ ਲੋਕਾਂ ਵਲੋਂ ਕੂੜਾ ਸੁੱਟਣ ਲਈ ਵਰਤਿਆ ਜਾ ਰਿਹਾ ਹੈ। ਜੇਕਰ ਸਮੇਂ ਸਿਰ ਇਸ ਕੂੜੇ ਨੂੰ ਨਾ ਚੁਕਵਾਇਆ ਗਿਆ ਤਾਂ ਨਾਲਾ ਪੂਰੀ ਤਰ੍ਹਾਂ ਜਾਮ ਹੋ ਸਕਦਾ ਹੈ, ਜਿਸ ਕਾਰਨ ਬਰਸਾਤ ਦੇ ਦਿਨਾਂ ਵਿਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ। ਇਸ ਤਰ੍ਹਾਂ ਦੀ ਗੰਦਗੀ ਕਾਰਨ ਮੱਖੀਆਂ ਤੇ ਮੱਛਰ ਪੈਦਾ ਹੋਣ ਦੇ ਨਾਲ-ਨਾਲ ਬਦਬੂ ਫੈਲਣ ਅਤੇ ਵੱਖ-ਵੱਖ ਬਿਮਾਰੀਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਇਲਾਕੇ ’ਚੋਂ ਲੰਘਣ ਵਾਲੇ ਰਾਹਗੀਰਾਂ ਨੂੰ ਵੀ ਗੰਦਗੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਨਗਰ ਨਿਗਮ ਦੇ ਸਬੰਧਤ ਅਧਿਕਾਰੀ ਇਸ ਸਮੱਸਿਆ ਵੱਲ ਕਦੋਂ ਧਿਆਨ ਦਿੰਦੇ ਹਨ। ਲੋੜ ਹੈ ਕਿ ਨਾਲੇ ’ਚੋਂ ਕੂੜਾ ਤੁਰੰਤ ਚੁਕਵਾਇਆ ਜਾਵੇ ਤੇ ਇੱਥੇ ਨਿਯਮਤ ਸਫ਼ਾਈ ਦੇ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਹੀ ਲੋਕਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਨਿਕਾਸੀ ਨਾਲਿਆਂ ਵਿਚ ਕੂੜਾ ਸੁੱਟਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।