10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਾਜਪਾ ਨਹੀਂ ਚਾਹੁੰਦੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਜੇਲ੍ਹਾਂ ’ਚੋਂ ਬਾਹਰ ਆਉਣ-ਰਾਮ ਸਿੰਘ

ਚੁਗਿੱਟੀ/ਜੰਡੂਸਿੰਘਾ,10 ਨਵੰਬਰ (ਨਰਿੰਦਰ ਲਾਗੂ)-ਭਾਜਪਾ ਜਾਂ ਕਾਂਗਰਸ ਇਨ੍ਹਾਂ ਪਾਰਟੀਆਂ ਵਲੋਂ ਹਮੇਸ਼ਾ ਹੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕੀਤਾ ਗਿਆ ਹੈ। ਚਾਹੇ ਉਹ ਜੇਲ੍ਹਾਂ ’ਚ ਬੰਦ ਬੰਦੀ ਸਿੰਘ ਹੋਣ, ਪਾਣੀਆਂ ਦਾ ਮਾਮਲਾ ਹੋਵੇ ਜਾਂ ਕਿਸਾਨੀ ਮੰਗਾਂ, ਇਨ੍ਹਾਂ ਦੋਵਾਂ ਪਾਰਟੀਆਂ ਨੇ ਪੰਜਾਬ ਨੂੰ ਵੋਟਾਂ ਲੈਣ ਲਈ ਹੀ ਵਰਤਿਆ ਹੈ।

Ad Position 21
No active advertisement
ਅਜੀਤ ਡੈਸਕ 11-11-2026
ਚੁਗਿੱਟੀ/ਜੰਡੂਸਿੰਘਾ,10 ਨਵੰਬਰ (ਨਰਿੰਦਰ ਲਾਗੂ)-ਭਾਜਪਾ ਜਾਂ ਕਾਂਗਰਸ ਇਨ੍ਹਾਂ ਪਾਰਟੀਆਂ ਵਲੋਂ ਹਮੇਸ਼ਾ ਹੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕੀਤਾ ਗਿਆ ਹੈ। ਚਾਹੇ ਉਹ ਜੇਲ੍ਹਾਂ ’ਚ ਬੰਦ ਬੰਦੀ ਸਿੰਘ ਹੋਣ, ਪਾਣੀਆਂ ਦਾ ਮਾਮਲਾ ਹੋਵੇ ਜਾਂ ਕਿਸਾਨੀ ਮੰਗਾਂ, ਇਨ੍ਹਾਂ ਦੋਵਾਂ ਪਾਰਟੀਆਂ ਨੇ ਪੰਜਾਬ ਨੂੰ ਵੋਟਾਂ ਲੈਣ ਲਈ ਹੀ ਵਰਤਿਆ ਹੈ। ਇਹ ਪ੍ਰਗਟਾਵਾ ਰਾਮ ਸਿੰਘ ਬੋਲੀਨਾ ਸੀਨੀਅਰ ਬਸਪਾ ਆਗੂ ਤੇ ਪ੍ਰਧਾਨ ਪੰਚਾਇਤ ਯੂਨੀਅਨ ਜਲੰਧਰ ਵਲੋਂ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਸਿਰਸੇ ਵਾਲੇ ਸੌਦੇ ਸਾਧ ਨੂੰ ਸਾਲ ’ਚ ਤਿੰਨ ਤੋਂ ਚਾਰ ਵਾਰ ਜ਼ਮਾਨਤ ਮਿਲ ਸਕਦੀ ਹੈ ਤਾਂ ਫਿਰ ਬੰਦੀ ਸਿੰਘਾਂ ਨੂੰ ਕਿਉਂ ਨਹੀਂ। ਉਨ੍ਹਾਂ ਉਪਰ ਵੀ ਉਹੀ ਕਾਨੂੰਨ ਲਾਗੂ ਹੁੰਦਾ ਹੈ। ਜਦੋਂ ਕਿ ਸਜ਼ਾਵਾਂ ਪੂਰੀਆਂ ਹੋਣ ‘ਤੇ ਵੀ ਬਿਨ੍ਹਾਂ ਕਾਰਨ ਜੇਲਾਂ ਵਿੱਚ ਬੰਦ ਹਨ। ਰਾਮ ਸਿੰਘ ਬੋਲੀਨਾ ਨੇ ਆਖਿਆ ਕਿ ਬੰਦੀ ਸਿੰਘਾਂ ਨਾਲ ਸਮੇਂ ਦੀਆਂ ਸਰਕਾਰਾਂ ਵਲੋਂ ਸ਼ਰੇਆਮ ਧੱਕਾ ਕੀਤਾ ਜਾ ਰਿਹਾ ਹੈ ਜੋ ਕਿ ਬੜੀ ਸ਼ਰਮ ਵਾਲੀ ਗੱਲ ਹੈ। ਇਸ ਮੌਕੇ ਉਨ੍ਹਾਂ ਨਾਲ ਸਤਨਾਮ ਸਿੰਘ, ਸੁਨੀਲ ਬਾਘਾ,ਓਮ ਸੁਮਨ, ਵਰਿੰਦਰ ਕੈਂਥ, ਬਲ ਬਲਵਿੰਦਰ ਸਿੰਘ ਤੇ ਹੋਰ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਕਥਾਵਾਚਕ’ ਨੂੰ ਹਾਸੇ ਦਾ ਪਾਤਰ ਬਣਾਉਣ ਵਾਲੇ ਚੰਦੂਮਾਜਰਾ ਨੂੰ ਅਕਾਲ ਤਖ਼ਤ ’ਤੇ ਕੀਤਾ ਜਾਵੇ ਤਲਬ-ਸਿੱਖ ਤਾਲਮੇਲ ਕਮੇਟੀ ਅਗਲੀ ਖ਼ਬਰ ਸਰਕਾਰੀ ਖਰੀਦ ਬੰਦ ਹੋਣ ਨਾਲ ਮੰਡੀਆਂ ’ਚ ਰੁਲਣ ਲੱਗਾ ਝੋਨਾ-ਢਿੱਲੋਂ
Ad Position 24