ਜਲੰਧਰ ਜ਼ੋਨ ਦੇ 70 ਸ਼ਰਾਬ ਗਰੁੱਪਾਂ ਨੇ 253.85 ਕਰੋੜ ਰੁਪਏ ਦੀ ਲਾਇਸੈਂਸ ਫੀਸ ਜਮ੍ਹਾਂ ਕਰਵਾਈ
ਜਲੰਧਰ, 10 ਨਵੰਬਰ (ਸ਼ਿਵ)-ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਜਲੰਧਰ ਸਰਕਲ ਦੇ 70 ਗਰੁੱਪਾਂ ਵਲੋਂ ਅੱਜ ਅਕਤੂਬਰ ਮਹੀਨੇ ਦੀ ਬਣਦੀ 253. 85 ਕਰੋੜ ਰੁਪਏ ਦੀ ਲਾਇਸੈਂਸ ਫੀਸ ਦੀ ਕਿਸ਼ਤ ਜਮ੍ਹਾਂ ਕਰਵਾਈ ਗਈ।
ਜਲੰਧਰ, 10 ਨਵੰਬਰ (ਸ਼ਿਵ)-ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਜਲੰਧਰ ਸਰਕਲ ਦੇ 70 ਗਰੁੱਪਾਂ ਵਲੋਂ ਅੱਜ ਅਕਤੂਬਰ ਮਹੀਨੇ ਦੀ ਬਣਦੀ 253.85 ਕਰੋੜ ਰੁਪਏ ਦੀ ਲਾਇਸੈਂਸ ਫੀਸ ਦੀ ਕਿਸ਼ਤ ਜਮ੍ਹਾਂ ਕਰਵਾਈ ਗਈ। ਇਸ ਮੌਕੇ ਆਬਕਾਰੀ ਵਿਭਾਗ ਦੇ ਡੀ.ਈ.ਟੀ.ਸੀ. ਰਣਜੀਤ ਸਿੰਘ, ਸਹਾਇਕ ਕਮਿਸ਼ਨਰ ਅਸ਼ੋਕ ਕੁਮਾਰ, ਈ.ਟੀ.ਓ. ਜਸਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਲੰਧਰ ਸਰਕਲ ਦੇ 70 ਸ਼ਰਾਬ ਗਰੁੱਪਾਂ ਵਲੋਂ ਸਮੇਂ ਸਿਰ ਬਣਦੀ ਲਾਇਸੈਂਸ ਫੀਸ ਜਮ੍ਹਾਂ ਕਰਵਾਈ ਗਈ ਹੈ। ਇਸ ਮੌਕੇ ਉੱਚ ਅਧਿਕਾਰੀਆਂ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਨਾਜਾਇਜ਼ ਸ਼ਰਾਬ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਨਿਗਰਾਨੀ ਰੱਖੀ ਜਾਵੇ ਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ। ਇਸ ਵਾਰ ਤਿਉਹਾਰੀ ਸੀਜ਼ਨ ਸ਼ਰਾਬ ਕਾਰੋਬਾਰੀਆਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਇਆ ਹੈ। ਵਿਦੇਸ਼ੀ ਸ਼ਰਾਬ ’ਤੇ ਦਰਾਮਦ ਡਿਊਟੀ ਘਟਣ ਕਾਰਨ ਇਸ ਦੀਆਂ ਕੀਮਤਾਂ ਵਿਚ ਕਮੀ ਆਈ ਹੈ, ਜਿਸ ਦੇ ਚਲਦਿਆਂ ਵਿਦੇਸ਼ੀ ਸ਼ਰਾਬ ਦੀ ਵਿਕਰੀ ਵਿਚ ਵੀ ਤੇਜ਼ੀ ਦੇਖਣ ਨੂੰ ਮਿਲੀ ਹੈ। ਤਿਉਹਾਰੀ ਸੀਜ਼ਨ ਦੌਰਾਨ ਹੋਈ ਚੰਗੀ ਵਿਕਰੀ ਨਾਲ ਜਿੱਥੇ ਸ਼ਰਾਬ ਕਾਰੋਬਾਰੀਆਂ ਨੂੰ ਫਾਇਦਾ ਹੋਇਆ ਹੈ, ਉੱਥੇ ਹੀ ਜੀ.ਐੱਸ.ਟੀ. ਤੇ ਆਬਕਾਰੀ ਵਿਭਾਗ ਦੇ ਮਾਲੀਏ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ।