10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਹਾਈਵੇ ’ ਤੇ ਬੇਤਰਤੀਬੇ ਖੜ੍ਹੇ ਟਰੱਕ ਬਣ ਰਹੇ ਹਾਦਸਿਆਂ ਦਾ ਕਾਰਨ , ਪ੍ਰਸ਼ਾਸਨ ਦੀ ਕਾਰਵਾਈ ਦੀ ਉਡੀਕ

ਜਲੰਧਰ, 10 ਨਵੰਬਰ (ਮੋਹਿਤ ਸਿੰਘ)-ਲੰਮਾ ਪਿੰਡ ਤੋਂ ਰਾਮਾ ਮੰਡੀ ਸੜਕ ਕਿਨਾਰੇ ਬੇਤਰਤੀਬੇ ਢੰਗ ਨਾਲ ਖੜ੍ਹੇ ਕੀਤੇ ਜਾ ਰਹੇ ਟਰੱਕ ਤੇ ਹੋਰ ਭਾਰੀ ਵਾਹਨ ਰਾਹਗੀਰਾਂ ਲਈ ਮੁਸੀਬਤ ਬਣਦੇ ਜਾ ਰਹੇ ਹਨ। ਹਾਈਵੇ ’ਤੇ ਆਵਾਜਾਈ ਦੀ ਭਾਰੀ ਭੀੜ ਦੇ ਬਾਵਜੂਦ ਟਰੱਕ ਚਾਲਕਾਂ ਵਲੋਂ ਆਪਣੇ ਵਾਹਨ ਸੜਕ ਦੇ ਕਿਨਾਰੇ ਖੜ੍ਹੇ ਕਰ ਦਿੱਤੇ ਜਾਂਦੇ ਹਨ, ਜਿਸ ਕਾਰਨ ਸੜਕ ਦੀ ਚੌੜਾਈ ਘਟ ਜਾਂਦੀ ਹੈ ਤੇ ਦੂਜੇ ਵਾਹਨਾਂ ਨੂੰ ਲੰਘਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Ad Position 21
No active advertisement
ਸੜਕ ਕਿਨਾਰੇ ਖੜ੍ਹੇ ਭਾਰੀ ਵਾਹਨ ਕਾਰਨ ਪ੍ਰਭਾਵਿਤ ਹੋ ਰਹੀ ਆਵਾਜਾਈ। 11-11-2026
ਜਲੰਧਰ, 10 ਨਵੰਬਰ (ਮੋਹਿਤ ਸਿੰਘ)-ਲੰਮਾ ਪਿੰਡ ਤੋਂ ਰਾਮਾ ਮੰਡੀ ਸੜਕ ਕਿਨਾਰੇ ਬੇਤਰਤੀਬੇ ਢੰਗ ਨਾਲ ਖੜ੍ਹੇ ਕੀਤੇ ਜਾ ਰਹੇ ਟਰੱਕ ਤੇ ਹੋਰ ਭਾਰੀ ਵਾਹਨ ਰਾਹਗੀਰਾਂ ਲਈ ਮੁਸੀਬਤ ਬਣਦੇ ਜਾ ਰਹੇ ਹਨ। ਹਾਈਵੇ ’ਤੇ ਆਵਾਜਾਈ ਦੀ ਭਾਰੀ ਭੀੜ ਦੇ ਬਾਵਜੂਦ ਟਰੱਕ ਚਾਲਕਾਂ ਵਲੋਂ ਆਪਣੇ ਵਾਹਨ ਸੜਕ ਦੇ ਕਿਨਾਰੇ ਖੜ੍ਹੇ ਕਰ ਦਿੱਤੇ ਜਾਂਦੇ ਹਨ, ਜਿਸ ਕਾਰਨ ਸੜਕ ਦੀ ਚੌੜਾਈ ਘਟ ਜਾਂਦੀ ਹੈ ਤੇ ਦੂਜੇ ਵਾਹਨਾਂ ਨੂੰ ਲੰਘਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖ਼ਾਸ ਕਰਕੇ ਰਾਤ ਦੇ ਸਮੇਂ ਤੇ ਧੁੰਦ ਵਾਲੇ ਮੌਸਮ ਵਿਚ ਸੜਕ ਕਿਨਾਰੇ ਖੜ੍ਹੇ ਭਾਰੀ ਵਾਹਨ ਹਾਦਸਿਆਂ ਦਾ ਵੱਡਾ ਕਾਰਨ ਬਣ ਸਕਦੇ ਹਨ। ਦੋਪਹੀਆ ਵਾਹਨ ਚਾਲਕਾਂ ਅਤੇ ਛੋਟੀਆਂ ਕਾਰਾਂ ਲਈ ਇਨ੍ਹਾਂ ਟਰੱਕਾਂ ਦੇ ਨੇੜਿਓਂ ਲੰਘਣਾ ਹੋਰ ਵੀ ਖ਼ਤਰਨਾਕ ਹੋ ਸਕਦਾ ਹੈ। ਕਈ ਵਾਰ ਅੱਗੇ ਜਾ ਰਹੇ ਵਾਹਨ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਪਿੱਛੋਂ ਆ ਰਹੇ ਵਾਹਨਾਂ ਦੀ ਆਪਸ ਵਿਚ ਟੱਕਰ ਹੋਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਸਵਾਲ ਇਹ ਉੱਠਦਾ ਹੈ ਕਿ ਹਾਈਵੇ ’ਤੇ ਆਵਾਜਾਈ ਨੂੰ ਸੁਚਾਰੂ ਰੱਖਣ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਸਬੰਧਤ ਵਿਭਾਗ ਇਸ ਸਮੱਸਿਆ ਵੱਲ ਕਦੋਂ ਧਿਆਨ ਦੇਣਗੇ। ਕੀ ਕਿਸੇ ਵੱਡੇ ਹਾਦਸੇ ਤੋਂ ਬਾਅਦ ਹੀ ਪ੍ਰਸ਼ਾਸਨ ਦੀ ਨੀਂਦ ਖੁੱਲ੍ਹੇਗੀ? ਰਾਹਗੀਰਾਂ ਦੀ ਮੰਗ ਹੈ ਕਿ ਟ੍ਰੈਫਿਕ ਪੁਲਿਸ ਤੇ ਸਬੰਧਤ ਅਧਿਕਾਰੀ ਹਾਈਵੇ ’ਤੇ ਬੇਤਰਤੀਬੇ ਢੰਗ ਨਾਲ ਖੜ੍ਹੇ ਕੀਤੇ ਜਾਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ। ਨਾਲ ਹੀ ਭਾਰੀ ਵਾਹਨਾਂ ਲਈ ਨਿਰਧਾਰਤ ਪਾਰਕਿੰਗ ਸਥਾਨਾਂ ਦੀ ਵਿਵਸਥਾ ਯਕੀਨੀ ਬਣਾਈ ਜਾਵੇ, ਤਾਂ ਜੋ ਸੜਕ ’ਤੇ ਚੱਲਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਖ਼ਤਰੇ ਵਿਚ ਪੈਣ ਤੋਂ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਭਾਟੀਆ ਵਲੋਂ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਲਾਮਬੰਦ ਹੋਣ ਦਾ ਸੱਦਾ ਅਗਲੀ ਖ਼ਬਰ ਗੁਰਦੁਆਰਾ ਡੇਰਾ ਸੰਤਗੜ੍ਹ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਦਿਹਾੜੇ ਸੰਬੰਧੀ ਕਰਵਾਏ ਗੁਰਮਤਿ ਸਮਾਗਮ
Ad Position 24