10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਦੂਨ ਵਰਲਡ ਸਕੂਲ ਮਲਸੀਆਂ ’ਚ ਮਨਾਇਆ ਬੰਦੀ ਛੋੜ ਦਿਵਸ

ਮਲਸੀਆਂ, 10 ਨਵੰਬਰ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ, ਲੋਹੀਆਂ ਰੋਡ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ, ਜਿਸ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 11-11-2026
ਮਲਸੀਆਂ, 10 ਨਵੰਬਰ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ, ਲੋਹੀਆਂ ਰੋਡ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ, ਜਿਸ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਵਿਦਿਆਰਥੀਆਂ ਨੇ ਬੰਦੀ ਛੋੜ ਦਿਵਸ ਦੇ ਇਤਿਹਾਸ ਤੇ ਮਹੱਤਵ ਬਾਰੇ ਭਾਸ਼ਣ ਤੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਬੱਚਿਆਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਤੇ ਗਵਾਲੀਅਰ ਦੇ ਕਿਲ੍ਹੇ ’ਚੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ’ਚ ਉਨ੍ਹਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਸੱਚਾਈ, ਨਿਆਂ, ਬਰਾਬਰੀ ਤੇ ਮਨੁੱਖਤਾ ਦੀ ਸੇਵਾ ਦੇ ਗੁਣ ਅਪਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਅਰਸ਼ਦੀਪ ਘੁੰਮਣ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੇ ਧਾਰਮਿਕ ਤੇ ਇਤਿਹਾਸਕ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਦੇ ਪਿੰਡ ਸਿੱਧੂਪੁਰ ’ਚ ਚੋਰ ਗਰੋਹ ਨੇ 9 ਮੋਟਰਾਂ ਤੋਂ ਤਾਰਾਂ ਲਾਹੀਆਂ ਅਗਲੀ ਖ਼ਬਰ ਡੇਰਾ ਬਾਬਾ ਮੁਰਲੀ ਦਾਸ ਸ਼ਿਵ ਮੰਦਰ ਵਿਖੇ ਗੋਵਰਧਨ ਪੂਜਾ ਤੇ ਅੰਨਕੂਟ ਉਤਸਵ ਮਨਾਇਆ
Ad Position 24