10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਰੂਪ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ

ਕਿਸ਼ਨਗੜ੍ਹ, 10 ਨਵੰਬਰ (ਹੁਸਨ ਲਾਲ)- ਸਰੂਪ ਪਬਲਿਕ ਸਕੂਲ ਸਰੂਪ ਨਗਰ ਰਾਊਵਾਲੀ ਵਿਖੇ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੇ ਉਤਸ਼ਾਹ ਤੇ ਧੂਮ ਧਾਮ ਨਾਲ ਸਕੂਲ ਦੇ ਚੇਅਰਮੈਨ ਸਰਫਰਾਜ ਸਿੰਘ ਢੇਸੀ ਤੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਚੇਅਰਪਰਸਨ ਉਪਿੰਦਰਜੀਤ ਕੌਰ ਢੇਸੀ ਦੀ ਅਗਵਾਈ ਤੇ ਪ੍ਰਿੰਸੀਪਲ ਨੀਰਜ ਕੇ ਸੰਧੂ ਦੀ ਦੇਖਰੇਖ ਹੇਠ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦੇ ਹੋਏ ਹਰੀ-ਭਰੀ ਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-11-2026
ਕਿਸ਼ਨਗੜ੍ਹ, 10 ਨਵੰਬਰ (ਹੁਸਨ ਲਾਲ)- ਸਰੂਪ ਪਬਲਿਕ ਸਕੂਲ ਸਰੂਪ ਨਗਰ ਰਾਊਵਾਲੀ ਵਿਖੇ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੇ ਉਤਸ਼ਾਹ ਤੇ ਧੂਮ ਧਾਮ ਨਾਲ ਸਕੂਲ ਦੇ ਚੇਅਰਮੈਨ ਸਰਫਰਾਜ ਸਿੰਘ ਢੇਸੀ ਤੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਚੇਅਰਪਰਸਨ ਉਪਿੰਦਰਜੀਤ ਕੌਰ ਢੇਸੀ ਦੀ ਅਗਵਾਈ ਤੇ ਪ੍ਰਿੰਸੀਪਲ ਨੀਰਜ ਕੇ ਸੰਧੂ ਦੀ ਦੇਖਰੇਖ ਹੇਠ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦੇ ਹੋਏ ਹਰੀ-ਭਰੀ ਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ’ਤੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਨੀਰਜ ਕੇ ਸੰਧੂ ਨੇ ਦੱਸਿਆ ਕਿ ਸਮਾਗਮ ਦਾ ਮੁੱਖ ਆਕਰਸ਼ਣ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਅੰਤਰ-ਸਦਨ ਮੁਕਾਬਲੇ ਰਹੇ। ਵੱਖ-ਵੱਖ ਸਦਨਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਮੋਮਬੱਤੀ ਬਣਾਉਣਾ, ਥਾਲੀ ਤੇ ਦੀਵੇ ਸਜਾਉਣਾ, ਤੋਰਣ ਬਣਾਉਣਾ ਤੇ ਰੰਗੋਲੀ ਬਣਾਉਣ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਆਪਣੀ ਕਲਾ, ਰਚਨਾਤਮਕਤਾ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦਾ ਸਮੁੱਚਾ ਵਾਤਾਵਰਣ ਰੰਗ-ਬਿਰੰਗੀਆਂ ਸਜਾਵਟਾਂ ਅਤੇ ਦੀਵਾਲੀ ਦੀ ਰੌਣਕ ਨਾਲ ਭਰ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪਟਾਕਿਆਂ ਤੋਂ ਪਰਹੇਜ਼ ਕਰਨ, ਹਵਾ ਤੇ ਆਵਾਜ਼ ਪ੍ਰਦੂਸ਼ਣ ਘਟਾਉਣ, ਬਿਜਲੀ ਦੀ ਬੱਚਤ ਕਰਨ ਅਤੇ ਵਾਤਾਵਰਨ ਦੀ ਸੁਰੱਖਿਆ ਕਰਨ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਦੀ ਵਾਈਸ ਚੇਅਰਪਰਸਨ ਸ਼੍ਰੀਮਤੀ ਉਪਿੰਦਰਜੀਤ ਕੌਰ ਢੇਸੀ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਮਿਹਨਤ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਸ਼੍ਰੀਮਤੀ ਨੀਰਜ ਕੇ. ਸੰਧੂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਤਿਉਹਾਰਾਂ ਨੂੰ ਖੁਸ਼ੀ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਧਿਆਨ ਵਿੱਚ ਰੱਖ ਕੇ ਮਨਾਉਣਾ ਚਾਹੀਦਾ ਹੈ। ਸਮਾਗਮ ਦੇ ਅੰਤ ’ਚ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਦੀਵਾਲੀ ਦੀ ਅਸਲ ਖੁਸ਼ੀ ਪਟਾਕੇ ਚਲਾਉਣ ਵਿੱਚ ਨਹੀਂ, ਸਗੋਂ ਦੂਜਿਆਂ ਦੇ ਜੀਵਨ ਵਿੱਚ ਖੁਸ਼ੀਆਂ ਦੇ ਦੀਵੇ ਜਗਾਉਣ ਅਤੇ ਆਪਣੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਹੈ।
Ad Position 22
No active advertisement
ਪਿਛਲੀ ਖ਼ਬਰ ਜੰਡੂਸਿੰਘਾ ਵਿਖੇ ਦੀ ਜੰਡਸਿੰਘਾ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਬੋਨਸ ਵੰਡ ਸਮਾਗਮ ਅਗਲੀ ਖ਼ਬਰ ਲੋਹੀਆਂ ਦੇ ਪਿੰਡ ਸਿੱਧੂਪੁਰ ’ਚ ਚੋਰ ਗਰੋਹ ਨੇ 9 ਮੋਟਰਾਂ ਤੋਂ ਤਾਰਾਂ ਲਾਹੀਆਂ
Ad Position 24