12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੀ . ਸੀ . ਐੱਸ . ਮੇਨਜ਼ ਪ੍ਰੀਖਿਆ ਨੂੰ ਲੈ ਕੇ ਭਾਜਯੁਮੋ ਵਲੋਂ ਸਰਕਾਰ ਖ਼ਿਲਾਫ਼ ...

ਜਲੰਧਰ, 11 ਨਵੰਬਰ (ਸ਼ਿਵ)- ਪੰਜਾਬ ਪੀ. ਸੀ.

Ad Position 21
No active advertisement
(Ã ਸਫਾ 5 ਦੀ ਬਾਕੀ Æ) 12-11-2026
ਜਲੰਧਰ, 11 ਨਵੰਬਰ (ਸ਼ਿਵ)- ਪੰਜਾਬ ਪੀ. ਸੀ. ਐਸ. ਮੇਨਜ਼ ਪ੍ਰੀਖਿਆ-2025 ਵਿਚ ਕਥਿਤ ਬੇਨਿਯਮੀਆਂ ਦੇ ਵਿਰੋਧ ਵਿਚ ਭਾਜਪਾ ਯੁਵਾ ਮੋਰਚਾ ਜਲੰਧਰ ਸ਼ਹਿਰੀ ਵਲੋਂ ਜ਼ਿਲ੍ਹਾ ਪ੍ਰਧਾਨ ਸਾਹਿਲ ਸ਼ਰਮਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੈਂਕੜੇ ਨੌਜਵਾਨ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਮੁੱਖ ਮੰਤਰੀ ਖਿਲਾਫ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪ ਕੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਾਹਿਲ ਸ਼ਰਮਾ ਨੇ ਕਿਹਾ ਕਿ ਪੰਜਾਬ ਪੀ. ਸੀ. ਐਸ. ਮੇਨਜ਼ ਪ੍ਰੀਖਿਆ-2025 ਦੇ ਨਤੀਜਿਆਂ ਨੂੰ ਲੈ ਕੇ ਕਈ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਇੱਕੋ ਪ੍ਰੀਖਿਆ ਕੇਂਦਰ ਤੋਂ ਵੱਡੀ ਗਿਣਤੀ ’ਚ ਉਮੀਦਵਾਰਾਂ ਦਾ ਚੁਣਿਆ ਜਾਣਾ, ਇੱਕੋ ਪ੍ਰੀਖਿਆ ਹਾਲ ’ਚ ਲੜੀਵਾਰ 10 ਤੋਂ 12 ਉਮੀਦਵਾਰਾਂ ਦੀ ਚੋਣ ਹੋਣਾ ਤੇ ਕੁਝ ਗੈਰ-ਹਾਜ਼ਰ ਉਮੀਦਵਾਰਾਂ ਦੇ ਵੀ ਚੁਣੇ ਜਾਣ ਦੀਆਂ ਸ਼ਿਕਾਇਤਾਂ ਸਾਹਮਣੇ ਆਉਣਾ ਬੇਹੱਦ ਚਿੰਤਾਜਨਕ ਹੈ। ਇਹ ਸਾਰੇ ਮਾਮਲੇ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ‘ਤੇ ਸਵਾਲ ਖੜ੍ਹੇ ਕਰਦੇ ਹਨ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਨੇ ਕਿਹਾ ਕਿ ਭਾਜਪਾ ਯੁਵਾ ਮੋਰਚਾ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕਰੇਗਾ। ਇਸੇ ਮੰਗ ਨੂੰ ਲੈ ਕੇ ਅੱਜ ਪੂਰੇ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰਾਂ ਰਾਹੀਂ ਸਰਕਾਰ ਨੂੰ ਮੰਗ ਪੱਤਰ ਸੌਂਪੇ ਗਏ ਹਨ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਵਿਜ, ਜ਼ਿਲ੍ਹਾ ਇੰਚਾਰਜ ਸੰਜੀਵ ਸ਼ਰਮਾ ਅਤੇ ਸੂਬਾ ਯੁਵਾ ਮੋਰਚਾ ਦੇ ਮੈਂਬਰ ਪੰਕਜ ਜੁਲਕਾ, ਯਜੀਤ ਹੁਰੀਆ ਅਤੇ ਪੰਕਜ ਲੂਥਰਾ, ਸੂਰਿਆ ਮਿਸ਼ਰਾ, ਵਰੁਣ ਦੂਬੇ, ਹਰਪ੍ਰੀਤ ਸਿੰਘ, ਸਾਹਿਲ ਚੋਪੜਾ, ਚਿਰਾਗ ਡੰਗ, ਗੌਤਮ ਲੂਥਰ, ਸ਼ਿਵਮ ਚੋਪੜਾ, ਨਿਤਿਨ ਪਾਠਕ, ਨੀਰਜ ਗੁਪਤਾ, ਸੰਦੀਪ ਕੁਮਾਰ, ਰਾਜਾ, ਅੰਕੁਸ਼ ਅਗਨੀਹੋਤਰੀ, ਗੋਪੀ, ਵਿਸ਼ਾਲ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਸੰਬੰਧੀ ਕਰਵਾਇਆ ਸਮਾਗਮ ਅਗਲੀ ਖ਼ਬਰ ਸਵੱਛਤਾ ਸਰਵੇਖਣ 2025 ਨੂੰ ਲੈ ਕੇ ਜਲੰਧਰ ਦੀ ਸੰਭਾਵਿਤ ਦਰਜਾਬੰਦੀ ’ਤੇ ਸਭ ਦੀਆਂ ਨਜ਼ਰਾਂ ਇਕ -ਦੋ ਦਿਨਾਂ ਵਿਚ ਆਏਗਾ ਜਲੰ...
Ad Position 24