12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

70 ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਕੁਰਾਸ਼ ਮੁਕਾਬਲਿਆਂ ’ਚ ਜਲੰਧਰ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ

ਜਲੰਧਰ, 11 ਨਵੰਬਰ (ਡਾ ਜਤਿੰਦਰ ਸਾਬੀ)-70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਕੁਰਾਸ਼ ਮੁਕਾਬਲੇ ਅੰਡਰ-14, ਅੰਡਰ-17 ਤੇ ਅੰਡਰ-19 ਸਾਲ ਵਰਗ ਦੇ ਲੜਕਿਆਂ ਲਈ 10 ਨਵੰਬਰ ਤੋਂ 13 ਨਵੰਬਰ ਤੱਕ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਵਿਖੇ ਕਰਵਾਏ ਜਾ ਰਹੇ ਹਨ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 12-11-2026
ਜਲੰਧਰ, 11 ਨਵੰਬਰ (ਡਾ ਜਤਿੰਦਰ ਸਾਬੀ)-70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਕੁਰਾਸ਼ ਮੁਕਾਬਲੇ ਅੰਡਰ-14, ਅੰਡਰ-17 ਤੇ ਅੰਡਰ-19 ਸਾਲ ਵਰਗ ਦੇ ਲੜਕਿਆਂ ਲਈ 10 ਨਵੰਬਰ ਤੋਂ 13 ਨਵੰਬਰ ਤੱਕ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਵਿਖੇ ਕਰਵਾਏ ਜਾ ਰਹੇ ਹਨ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਨਵੀਨਰ ਪ੍ਰਿੰਸੀਪਲ ਯੋਗੇਸ਼ ਕੁਮਾਰ ਤੇ ਸਹਾਇਕ ਕਨਵੀਨਰ ਸੁਰਿੰਦਰ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਤੇ ਅੰਤਰਰਾਸ਼ਟਰੀ ਜੂਡੋ ਰੈਫਰੀ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ। ਮੁਕਾਬਲਿਆਂ ਦੇ ਉਦਘਾਟਨੀ ਸਮਾਗਮ ’ਚ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਨੀਤਿਨ ਕੋਹਲੀ ਹਲਕਾ ਇੰਚਾਰਜ ਜਲੰਧਰ ਸੈਂਟਰਲ ਅਤੇ ਕੌਂਸਲਰ ਹਰਜਿੰਦਰ ਸਿੰਘ ਲਾਡਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਸਟੇਟ ਐਵਾਰਡੀ ਸੁਰਿੰਦਰ ਕੁਮਾਰ ਵਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ । ਮੁੱਖ ਮਹਿਮਾਨ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਨਿਤਿਨ ਕੋਹਲੀ ਹਲਕਾ ਇੰਚਾਰਜ ਜਲੰਧਰ ਨੇ ਖਿਡਾਰੀਆਂ, ਕੋਚਾਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮੁੱਖ ਮਹਿਮਾਨ ਵਲੋਂ ਖੇਡਾਂ ਦੇ ਸਫ਼ਲ ਆਯੋਜਨ ਲਈ ਸਿੱਖਿਆ ਵਿਭਾਗ ਤੇ ਸੁਰਿੰਦਰ ਕੁਮਾਰ ਅੰਤਰਰਾਸ਼ਟਰੀ ਰੈਫਰੀ ਤੇ ਸਮੂਹ ਪ੍ਰਬੰਧਕੀ ਟੀਮ ਦੀ ਸ਼ਲਾਘਾ ਕੀਤੀ। ਇਨ੍ਹਾਂ ਮੁਕਾਬਲਿਆਂ ’ਚ ਰੈਫਰੀ ਦੀ ਭੂਮਿਕਾ ਸੁਰਜੀਤ ਵਾਲੀਆ ਪਟਿਆਲਾ, ਰਜਨੀ ਠਾਕੁਰ, ਦੀਪਿਕਾ, ਰਾਕੇਸ਼ ਕੁਮਾਰ, ਪਵਨ ਕੁਮਾਰ, ਸੰਦੀਪ, ਨਰੇਸ਼ ਕੁਮਾਰ, ਆਸ਼ਾ ਰਾਣੀ, ਪਵਨ, ਨਿਸ਼ਾ ਰਾਣੀ, ਸੁਲਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਵਲੋਂ ਬਾਖੂਬੀ ਨਿਭਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਪ੍ਰਸ਼ਾਸਨ ’ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਦੇ ਤਬਾਦਲੇ ਚੋਣਾਂ ਤੋਂ ਪਹਿਲਾਂ ਵਿਕਾਸ ਕੰਮ ਤੇਜ਼ ਕਰਵਾਉਣ ਲਈ... ਅਗਲੀ ਖ਼ਬਰ ਨਿਰਮਲ ਸਿੱਧੂ ਦੇ ਲਿਖੇ ਗੀਤਾਂ ਦੀ ਕਿਤਾਬ ‘ਗੀਤ ਵੀ ਬੋਲਦੇ ਨੇ’ ਲੋਕ ਅਰਪਣ
Ad Position 24