ਨਗਰ ਨਿਗਮ ਪ੍ਰਸ਼ਾਸਨ ’ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਦੇ ਤਬਾਦਲੇ
ਚੋਣਾਂ ਤੋਂ ਪਹਿਲਾਂ ਵਿਕਾਸ ਕੰਮ ਤੇਜ਼ ਕਰਵਾਉਣ ਲਈ ਸੱਤਾ ਧਿਰ ਦੀ ਹੋਵੇਗੀ ਵੱਡੀ ਚੁਣੌਤੀ
ਜਲੰਧਰ, 11 ਨਵੰਬਰ (ਸ਼ਿਵ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਪੱਧਰ ‘ਤੇ ਤਬਾਦਲਿਆਂ ਦਾ ਦੌਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਨਗਰ ਨਿਗਮ ਪ੍ਰਸ਼ਾਸਨ ਵਿਚ ਵੀ ਵੱਡੇ ਪੱਧਰ ‘ਤੇ ਫੇਰਬਦਲ ਕਰਦਿਆਂ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਜਲੰਧਰ, 11 ਨਵੰਬਰ (ਸ਼ਿਵ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਪੱਧਰ ‘ਤੇ ਤਬਾਦਲਿਆਂ ਦਾ ਦੌਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਨਗਰ ਨਿਗਮ ਪ੍ਰਸ਼ਾਸਨ ਵਿਚ ਵੀ ਵੱਡੇ ਪੱਧਰ ‘ਤੇ ਫੇਰਬਦਲ ਕਰਦਿਆਂ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਨਗਰ ਨਿਗਮ ਦੇ ਕਰੀਬ ਸਾਰੇ ਵਿਭਾਗਾਂ ਦੇ ਅਫਸਰਾਂ ਨੂੰ ਹੋਰ ਜ਼ਿਲਿਆਂ ਵਿਚ ਭੇਜਿਆ ਗਿਆ ਹੈ। ਜਿਨ੍ਹਾਂ ਦੀ ਬਦਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਸੁਪਰਡੈਂਟ ਇੰਜੀਨੀਅਰਾਂ ’ਚ ਰਜਨੀਸ਼ ਡੋਗਰਾ ਨੂੰ ਲੁਧਿਆਣਾ, ਰਾਹੁਲ ਧਵਨ ਨੂੰ ਅੰਮ੍ਰਿਤਸਰ ਅਤੇ ਬਟਾਲਾ, ਜਦਕਿ ਜਸਪਾਲ ਨੂੰ ਕਪੂਰਥਲਾ ਤੇ ਹੁਸ਼ਿਆਰਪੁਰ ਵਿਚ ਤਾਇਨਾਤ ਕੀਤਾ ਗਿਆ ਹੈ। ਪ੍ਰਵੀਨ ਕੁਮਾਰ ਤੇ ਸ਼ਾਮ ਲਾਲ ਗੁਪਤਾ ਨੂੰ ਜਲੰਧਰ ਵਿਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਸਹਾਇਕ ਕਮਿਸ਼ਨਰ ਵਿਕਰਾਂਤ ਵਰਮਾ ਨੂੰ ਅੰਮ੍ਰਿਤਸਰ ਤੇ ਰਾਜੇਸ਼ ਖੋਖਰ ਨੂੰ ਹੁਸ਼ਿਆਰਪੁਰ ਭੇਜਿਆ ਗਿਆ ਹੈ, ਜਦਕਿ ਵਿਸ਼ਾਲ ਵਧਾਵਨ ਨੂੰ ਜਲੰਧਰ ਵਿਚ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਕੱਤਰ ਸੁਸ਼ਾਂਤ ਭਾਟੀਆ ਦੀ ਵੀ ਜਲੰਧਰ ਵਿਖੇ ਨਿਯੁਕਤੀ ਕੀਤੀ ਗਈ ਹੈ। ਟਾਊਨ ਪਲੈਨਿੰਗ ਵਿਭਾਗ ’ਚ ਵੀ ਅਹਿਮ ਬਦਲਾਅ ਕਰਦਿਆਂ ਲਖਬੀਰ ਸਿੰਘ ਨੂੰ ਜਲੰਧਰ ਦਾ ਨਵਾਂ ਸੀਨੀਅਰ ਟਾਊਨ ਪਲੈਨਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਤੇਜਪ੍ਰੀਤ ਸਿੰਘ ਨੂੰ ਫਿਰੋਜ਼ਪੁਰ ਤੇ ਮੇਹਰਬਾਨ ਸਿੰਘ ਨੂੰ ਅੰਮ੍ਰਿਤਸਰ ਤਬਦੀਲ ਕੀਤਾ ਗਿਆ ਹੈ। ਐਕਸੀਅਨ ਰਾਮਪਾਲ ਤੇ ਸੁਖਵਿੰਦਰ ਸਿੰਘ ਦਾ ਤਬਾਦਲਾ ਅੰਮ੍ਰਿਤਸਰ, ਜਦਕਿ ਰਣਵੀਰ ਸਿੰਘ ਨੂੰ ਲੁਧਿਆਣਾ ਭੇਜਿਆ ਗਿਆ ਹੈ। ਬਲਵਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਨੂੰ ਜਲੰਧਰ ਵਿਚ ਤਾਇਨਾਤ ਕੀਤਾ ਗਿਆ ਹੈ।