12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਲਾਡੋਵਾਲੀ ਰੋਡ ਤੋਂ ਗੁਰੂ ਨਾਨਕਪੁਰਾ ਰੋਡ ਨੂੰ ਜਾਂਦੇ ਚੌਕ ’ਚ ਲੱਗੀਆਂ ਬੰਦ ਬੱਤੀਆਂ ਬਣ ਰਹੀਆਂ ਨੇ ਜਾਮ ਦਾ ਕਾਰਨ ਟ੍ਰੈਫਿਕ ਸਿਗਨਲ ਬੰਦ ਹੋਣ ਕਾਰਨ ਵਾਹਨ ਚਾਲਕਾਂ ਨੂੰ ਕਰਨਾ ਪੈ ਰਿਹਾ ਹੈ ਪ੍ਰੇਸ਼ਾਨੀਆਂ ਦਾ ਸਾਹਮਣਾ

ਜਲੰਧਰ, 11 ਨਵੰਬਰ (ਮੋਹਿਤ ਸਿੰਘ )-ਸ਼ਹਿਰ ਦੀ ਲਾਡੋਵਾਲੀ ਰੋਡ ਤੋਂ ਗੁਰੂ ਨਾਨਕਪੁਰਾ ਰੋਡ ਵੱਲ ਜਾਣ ਵਾਲੇ ਚੌਕ ’ਚ ਲੱਗੀਆਂ ਟ੍ਰੈਫਿਕ ਲਾਈਟਾਂ ਬੰਦ ਹੋਣ ਕਾਰਨ ਆਵਾਜਾਈ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਚੌਕ ’ਚ ਟ੍ਰੈਫਿਕ ਸਿਗਨਲ ਕੰਮ ਨਾ ਕਰਨ ਕਾਰਨ ਵੱਖ-ਵੱਖ ਪਾਸਿਆਂ ਤੋਂ ਆਉਣ ਵਾਲੇ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 12-11-2026
ਜਲੰਧਰ, 11 ਨਵੰਬਰ (ਮੋਹਿਤ ਸਿੰਘ )-ਸ਼ਹਿਰ ਦੀ ਲਾਡੋਵਾਲੀ ਰੋਡ ਤੋਂ ਗੁਰੂ ਨਾਨਕਪੁਰਾ ਰੋਡ ਵੱਲ ਜਾਣ ਵਾਲੇ ਚੌਕ ’ਚ ਲੱਗੀਆਂ ਟ੍ਰੈਫਿਕ ਲਾਈਟਾਂ ਬੰਦ ਹੋਣ ਕਾਰਨ ਆਵਾਜਾਈ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਚੌਕ ’ਚ ਟ੍ਰੈਫਿਕ ਸਿਗਨਲ ਕੰਮ ਨਾ ਕਰਨ ਕਾਰਨ ਵੱਖ-ਵੱਖ ਪਾਸਿਆਂ ਤੋਂ ਆਉਣ ਵਾਲੇ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਸਵੇਰੇ ਤੇ ਸ਼ਾਮ ਦੇ ਸਮੇਂ ਜਦੋਂ ਸੜਕ ’ਤੇ ਵਾਹਨਾਂ ਦੀ ਆਵਾਜਾਈ ਵਧ ਜਾਂਦੀ ਹੈ ਤਾਂ ਇੱਥੇ ਜਾਮ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ। ਚੌਕ ’ਚ ਟ੍ਰੈਫਿਕ ਲਾਈਟਾਂ ਲੱਗੀਆਂ ਹੋਣ ਦੇ ਬਾਵਜੂਦ ਉਹ ਬੰਦ ਪਈਆਂ ਹਨ। ਇਸ ਕਾਰਨ ਕਾਰਾਂ, ਸਕੂਟਰਾਂ, ਮੋਟਰਸਾਈਕਲਾਂ ਤੇ ਹੋਰ ਵਾਹਨ ਚਾਲਕ ਆਪਣੀ ਸਹੂਲਤ ਅਨੁਸਾਰ ਚੌਕ ’ਚੋਂ ਲੰਘਣ ਦੀ ਕੋਸ਼ਿਸ਼ ਕਰਦੇ ਹਨ। ਕਈ ਵਾਰ ਇੱਕ ਪਾਸੇ ਤੋਂ ਆ ਰਹੇ ਵਾਹਨ ਦੂਜੇ ਪਾਸੇ ਤੋਂ ਆਉਣ ਵਾਲੇ ਵਾਹਨਾਂ ਦੇ ਰਸਤੇ ’ਚ ਆ ਜਾਂਦੇ ਹਨ , ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਚੌਕ ’ਚ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਸਿਗਨਲਾਂ ਦਾ ਚਾਲੂ ਹੋਣਾ ਬਹੁਤ ਜ਼ਰੂਰੀ ਹੈ। ਇਸ ਰਸਤੇ ਤੋਂ ਰੋਜ਼ਾਨਾ ਵੱਡੀ ਗਿਣਤੀ ’ਚ ਲੋਕ ਆਪਣੇ ਕੰਮਾਂ-ਕਾਰਾਂ ਲਈ ਲੰਘਦੇ ਹਨ। ਵਿਦਿਆਰਥੀਆਂ, ਦਫ਼ਤਰ ਜਾਣ ਵਾਲੇ ਮੁਲਾਜ਼ਮਾਂ ਤੇ ਦੁਕਾਨਦਾਰਾਂ ਨੂੰ ਵੀ ਇਸ ਸਮੱਸਿਆ ਕਾਰਨ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਟ੍ਰੈਫਿਕ ਲਾਈਟਾਂ ਬੰਦ ਹੋਣ ਕਾਰਨ ਵਾਹਨ ਚਾਲਕਾਂ ’ਚ ਪਹਿਲਾਂ ਲੰਘਣ ਦੀ ਹੋੜ ਲੱਗੀ ਰਹਿੰਦੀ ਹੈ, ਜਿਸ ਨਾਲ ਕਿਸੇ ਸਮੇਂ ਵੀ ਸੜਕ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਲਾਕਾ ਵਾਸੀਆਂ ਤੇ ਰਾਹਗੀਰਾਂ ਦੀ ਮੰਗ ਹੈ ਕਿ ਸਬੰਧਤ ਵਿਭਾਗ ਵਲੋਂ ਇਸ ਚੌਕ ’ਚ ਲੱਗੀਆਂ ਟ੍ਰੈਫਿਕ ਲਾਈਟਾਂ ਦੀ ਤੁਰੰਤ ਜਾਂਚ ਕਰਵਾ ਕੇ ਉਨ੍ਹਾਂ ਨੂੰ ਚਾਲੂ ਕੀਤਾ ਜਾਵੇ। ਜਦੋਂ ਤੱਕ ਲਾਈਟਾਂ ਠ ੀਕ ਨਹੀਂ ਹੁੰਦੀਆਂ, ਉਦੋਂ ਤੱਕ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਜਾਵੇ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ ਤੇ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸੰਬੰਧੀ ਹੁਕਮ ਜਾਰੀ ਅਗਲੀ ਖ਼ਬਰ ਨਗਰ ਪੰਚਾਇਤ ਸ਼ਾਹਕੋਟ ਦੇ ਮੈਂਬਰ ਪ੍ਰਵੀਨ ਗਰੋਵਰ ਨੂੰ ਸਦਮਾ-ਪਿਤਾ ਦਾ ਦਿਹਾਂਤ ਗਮਗੀਨ ਮਾਹੌਲ ’ਚ ਹੋਇਆ ਅੰਤਿਮ ਸੰਸਕਾਰ
Ad Position 24