12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕੈਬਨਿਟ ਮੰਤਰੀ ਨੇ ਸਕੂਲ ਆਫ਼ ਐਮੀਨੈਂਸ ਭਾਰਗੋ ਕੈਂਪ ’ਚ ਇੱਕ ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਜਲੰਧਰ, 11 ਨਵੰਬਰ (ਜਤਿੰਦਰ ਪੰਮੀ)-ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਭਾਰਗੋ ਕੈਂਪ ਸਥਿਤ ਗੌਰਮਿੰਟ ਸਕੂਲ ਆਫ਼ ਐਮੀਨੈਂਸ ਵਿਖੇ 1 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਿੱਖਿਆ, ਸਿਹਤ ਤੇ ਖੇਡਾਂ ਦੇ ਖੇਤਰ ਨੂੰ ਬਿਹਤਰ ਬਣਾਉਣ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 12-11-2026
ਜਲੰਧਰ, 11 ਨਵੰਬਰ (ਜਤਿੰਦਰ ਪੰਮੀ)-ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਭਾਰਗੋ ਕੈਂਪ ਸਥਿਤ ਗੌਰਮਿੰਟ ਸਕੂਲ ਆਫ਼ ਐਮੀਨੈਂਸ ਵਿਖੇ 1 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਿੱਖਿਆ, ਸਿਹਤ ਤੇ ਖੇਡਾਂ ਦੇ ਖੇਤਰ ਨੂੰ ਬਿਹਤਰ ਬਣਾਉਣ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਇੱਕ ਕਰੋੜ ਰੁਪਏ ਦੀ ਲਾਗਤ ਵਾਲੇ ਇਸ ਨਵੇਂ ਪ੍ਰਾਜੈਕਟ ਵਿੱਚ ਸਕੂਲ ਦੀ ਇਮਾਰਤ ਦੇ ਵਿਆਪਕ ਨਵੀਨੀਕਰਨ ਅਤੇ ਅਪਗ੍ਰੇਡ ਕਰਨ ਦੇ ਨਾਲ-ਨਾਲ ਇੱਕ ਆਧੁਨਿਕ ਮਲਟੀ-ਸਪੋਰਟਸ ਸਟੇਡੀਅਮ ਦੀ ਉਸਾਰੀ ਵੀ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਖੇਡ ਕੰਪਲੈਕ ਸ ਵਿੱਚ ਬੈਡਮਿੰਟਨ, ਕ੍ਰਿਕਟ ਤੇ ਬਾਸਕਟਬਾਲ ਸਮੇਤ ਵੱਖ-ਵੱਖ ਖੇਡਾਂ ਲਈ ਵਿਸ਼ੇਸ਼ ਸਹੂਲਤਾਂ ਹੋਣਗੀਆਂ, ਤਾਂ ਜੋ ਸਥਾਨਕ ਖੇਡ ਪ੍ਰਤਿਭਾਵਾਂ ਨੂੰ ਨਿਖਾਰਿਆ ਜਾ ਸਕੇ। ਇਸ ਤੋਂ ਇਲਾਵਾ ਬਜ਼ੁਰਗ ਨਾਗਰਿਕਾਂ ਦੀ ਸਹੂਲਤ ਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਕੰਪਲੈਕਸ ਦੇ ਅੰਦਰ ਸੈਰ ਕਰਨ ਲਈ ਵਾਕਿੰਗ ਟਰੈਕ ਵੀ ਬਣਾਏ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਧੁਨਿਕ ਕਲਾਸਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਿਸਥਾਰ ਦੇਣ ਲਈ ਨਾਲ ਲੱਗਦੇ ਲੜਕੀਆਂ ਦੇ ਸਕੂਲ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲਾ ਇੱਕ ਹੋਰ ਇਮਾਰਤੀ ਕੰਪਲੈਕਸ ਪ੍ਰਾਜੈਕਟ ਬਹੁਤ ਜਲਦੀ ਸ਼ੁਰੂ ਕੀ ਤਾ ਜਾਵੇਗਾ। ਇਸ ਮੌਕੇ ਵਾਰਡ 44 ਦੇ ਕੌਂਸਲਰ ਰਾਜ ਕੁਮਾਰ ਰਾਜੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖੁੱਲ੍ਹੇ ਗਟਰ ਬਣ ਸਕਦੇ ਹਨ ਹਾਦਸਿਆਂ ਦਾ ਕਾਰਨ, ਸੜਕ ਵਿਚਕਾਰ ਟੁੱਟੇ ਗਟਰਾਂ ਅਤੇ ਖਿੱਲਰੇ ਮਲਬੇ ਕਾਰਨ ਰਾਹਗੀਰਾਂ ਨੂੰ ਕਰਨ... ਅਗਲੀ ਖ਼ਬਰ 21 ਨੂੰ ਮੁੱਖ ਨਗਰ ਕੀਰਤਨ ਸੰਬੰਧੀ ਧਾਰਮਿਕ ਸ਼ਖਸੀਅਤਾਂ ਨੂੰ ਦਿੱਤਾ ਸੱਦਾ
Ad Position 24