12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਰੈਸਟੋਰੈਂਟ, ਕਲੱਬ ਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ

ਜਲੰਧਰ,11 ਨਵੰਬਰ (ਜਤਿੰਦਰ ਪੰਮੀ)-ਪੁਲਿਸ ਕਮਿਸ਼ਨਰੇਟ ਦੇ ਅਧਿਕਾਰ ਖੇਤਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ ਕਮਿਸ਼ਨਰ ਪੁਲਿਸ ਸਤਿੰਦਰ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਰਦਿਆਂ ਸਮੁੱਚੇ ਰੈਸਟੋਰੈਂਟ, ਕਲੱਬ ਤੇ ਹੋਰ ਅਜਿਹੀਆਂ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਅੱਧੀ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਕਮਿਸ਼ਨਰੇਟ ਦੀ ਹਦੂਦ ਅੰਦਰ ਕਿਸੇ ਰੈਸਟੋਰੈਂਟ, ਕਲੱਬ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਵਿੱਚ ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਅਤੇ ਕਿਸੇ ਵੀ ਨਵੇਂ ਗਾਹਕ ਨੂੰ ਰਾਤ 11:30 ਤੋਂ ਬਾਅਦ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀ ਥਾਵਾਂ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 12-11-2026
ਜਲੰਧਰ,11 ਨਵੰਬਰ (ਜਤਿੰਦਰ ਪੰਮੀ)-ਪੁਲਿਸ ਕਮਿਸ਼ਨਰੇਟ ਦੇ ਅਧਿਕਾਰ ਖੇਤਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ ਕਮਿਸ਼ਨਰ ਪੁਲਿਸ ਸਤਿੰਦਰ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਰਦਿਆਂ ਸਮੁੱਚੇ ਰੈਸਟੋਰੈਂਟ, ਕਲੱਬ ਤੇ ਹੋਰ ਅਜਿਹੀਆਂ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਅੱਧੀ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਕਮਿਸ਼ਨਰੇਟ ਦੀ ਹਦੂਦ ਅੰਦਰ ਕਿਸੇ ਰੈਸਟੋਰੈਂਟ, ਕਲੱਬ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਵਿੱਚ ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਅਤੇ ਕਿਸੇ ਵੀ ਨਵੇਂ ਗਾਹਕ ਨੂੰ ਰਾਤ 11:30 ਤੋਂ ਬਾਅਦ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀ ਥਾਵਾਂ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ਼ਰਾਬ ਦੀਆਂ ਦੁਕਾਨਾਂ ਨਾਲ ਲੱਗਦੇ ਅਹਾਤੇ ਰਾਤ 12 ਵਜੇ ਜਾਂ ਲਾਇਸੈਂਸ ਦੀਆਂ ਸ਼ਰਤਾਂ ਅਨੁਸਾਰ ਮੁਕੰਮਲ ਬੰਦ ਹੋ ਜਾਣੇ ਚਾਹੀਦੇ ਹਨ। ਹੁਕਮਾਂ ਵਿੱਚ ਸਾਰੀਆਂ ਸੰਸਥਾਵਾਂ ਨੂੰ ਆਵਾਜ਼ ਦਾ ਪੱਧਰ 10 ਡੀ.ਬੀ. (ਏ) ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਡੀ.ਜੇ., ਲਾਈਵ ਆਰਕੈਸਟਰਾ/ਸਿੰਗਰ ਸਮੇਤ ਸਾਰੇ ਸਾਊਂਡ ਸਿਸਟਮ ਰਾਤ 10 ਵਜੇ ਬੰਦ ਹੋਣੇ ਚਾਹੀਦੇ ਹਨ ਜਾਂ ਉਨ੍ਹਾਂ ਦੀ ਆਵਾਜ਼ ਘੱਟ ਹੋਣੀ ਚਾਹੀਦੀ ਹੈ। ਮਿਊਜ਼ਿਕ ਸਿਸਟਮ ਵਾਲੇ ਵਾਹਨਾਂ ਦੇ ਮਾਮਲੇ ’ਚ, ਦਿਨ ਦੇ ਕਿਸੇ ਵੀ ਸਮੇਂ ਮਿਊਜ਼ਿਕ ਸਿਸਟਮ ਦੀ ਆਵਾਜ਼ ਵਾਹਨ ਦੇ ਬਾਹਰ ਨਹੀਂ ਸੁਣਾਈ ਨਹੀਂ ਦੇਣੀ ਚਾਹੀਦੀ। ਇਹ ਹੁਕਮ 7 ਜਨਵਰੀ 2027 ਤੱਕ ਲਾਗੂ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦੀਵਾਲੀ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 15 ਨੂੰ ਅਗਲੀ ਖ਼ਬਰ ਖੁੱਲ੍ਹੇ ਗਟਰ ਬਣ ਸਕਦੇ ਹਨ ਹਾਦਸਿਆਂ ਦਾ ਕਾਰਨ, ਸੜਕ ਵਿਚਕਾਰ ਟੁੱਟੇ ਗਟਰਾਂ ਅਤੇ ਖਿੱਲਰੇ ਮਲਬੇ ਕਾਰਨ ਰਾਹਗੀਰਾਂ ਨੂੰ ਕਰਨ...
Ad Position 24