12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਿੰਡ ਦੀਵਾਲੀ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 15 ਨੂੰ

ਜਮਸ਼ੇਰ ਖ਼ਾਸ, 11 ਨਵੰਬਰ (ਹਰਵਿੰਦਰ ਕੁਮਾਰ)- ਪਿੰਡ ਦੀਵਾਲੀ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਲਗਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਨੌਰਦਨ ਨਿਵਾਡਾ ਸਿੱਖ ਸੁਸਾਇਟੀ ਰੀਨੋ ਅਮਰੀਕਾ ਤੇ ਗੁਰਮੇਜ ਸਿੰਘ ਜੂਤਲਾ ਯੂ.

Ad Position 21
No active advertisement
ਅਜੀਤ ਡੈਸਕ 12-11-2026
ਜਮਸ਼ੇਰ ਖ਼ਾਸ, 11 ਨਵੰਬਰ (ਹਰਵਿੰਦਰ ਕੁਮਾਰ)- ਪਿੰਡ ਦੀਵਾਲੀ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਲਗਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਨੌਰਦਨ ਨਿਵਾਡਾ ਸਿੱਖ ਸੁਸਾਇਟੀ ਰੀਨੋ ਅਮਰੀਕਾ ਤੇ ਗੁਰਮੇਜ ਸਿੰਘ ਜੂਤਲਾ ਯੂ.ਐਸ.ਏ ਦੇ ਸਮੂਹ ਪਰਿਵਾਰ ਵਲੋਂ ਅਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 15 ਨਵੰਬਰ ਦਿਨ ਐਤਵਾਰ ਨੂੰ ਅੱਖਾਂ ਦਾ ਆਪ੍ਰੇਸ਼ਨ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਲਗਾਇਆ ਜਾਵੇਗਾ। ਜਥੇਦਾਰ ਤਰਸੇਮ ਸਿੰਘ ਤੇ ਕਰਨੈਲ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਅਕਾਲ ਹਸਪਤਾਲ ਜਲੰਧਰ ਦੇ ਮਾਹਰ ਡਾਕਟਰਾਂ ਦੁਆਰਾ ਲੋੜਵੰਦ ਮਰੀਜ਼ਾਂ ਦੇ ਮੁਫਤ ਚੈੱਕਅਪ ਅਤੇ ਆਪ੍ਰੇਸ਼ਨ ਬਿਨ੍ਹਾਂ ਟਾਂਕੇ ਦੇ ਕੀਤੇ ਜਾਣਗੇ ਅਤੇ ਲੈਨਜ਼ ਪਾਏ ਜਾਣਗੇ ,ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਐਨਕਾਂ ਦਵਾਈਆਂ ਵੀ ਦਿੱਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਐਨ . ਡੀ . ਪੀ . ਐਸ . ਦੇ ਮੁਲਜ਼ਮ ਨੂੰ ਜ਼ਮਾਨਤ ਅਗਲੀ ਖ਼ਬਰ ਰੈਸਟੋਰੈਂਟ, ਕਲੱਬ ਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ
Ad Position 24