12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਦੇਹਰਾ ਬਾਬਾ ਸੈਣ ਭਗਤ ਜੀ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ

ਬਿਲਗਾ, 11 ਨਵੰਬਰ (ਤਜਿੰਦਰ ਕੁਮਾਰ )-ਫਿਲੌਰ ਨੇੜੇ ਪਿੰਡ ਪ੍ਰਤਾਬਪੁਰਾ ਵਿਖੇ ਦੇਹਰਾ ਬਾਬਾ ਸੈਣ ਭਗਤ ਜੀ ਦਾ ਸਾਲਾਨਾ ਜੋੜ ਮੇਲਾ ਸਮੂਹ ਨਗਰ ਪੰਚਾਇਤ, ਐੱਨ. ਆਰ.

Ad Position 21
No active advertisement
ਅਜੀਤ ਡੈਸਕ 12-11-2026
ਬਿਲਗਾ, 11 ਨਵੰਬਰ (ਤਜਿੰਦਰ ਕੁਮਾਰ )-ਫਿਲੌਰ ਨੇੜੇ ਪਿੰਡ ਪ੍ਰਤਾਬਪੁਰਾ ਵਿਖੇ ਦੇਹਰਾ ਬਾਬਾ ਸੈਣ ਭਗਤ ਜੀ ਦਾ ਸਾਲਾਨਾ ਜੋੜ ਮੇਲਾ ਸਮੂਹ ਨਗਰ ਪੰਚਾਇਤ, ਐੱਨ.ਆਰ.ਆਈ. ਵੀਰਾਂ, ਇਲਾਕਾ ਨਿਵਾਸੀਆਂ ਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 9 ਤੇ 10 ਨਵੰਬਰ ਨੂੰ ਬੜੀ ਧੂਮ-ਧਾਮ, ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਜੋੜ ਮੇਲੇ ਦੇ ਸ਼ੁਭ ਮੌਕੇ ਦੇਹਰਾ ਬਾਬਾ ਸੈਣ ਭਗਤ ਜੀ ਦਾ ਵਿਸ਼ਾਲ ਨਗਰ ਕੀਰਤਨ ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਸ਼ਰਧਾਪੂਰਵਕ ਮਾਹੌਲ ’ਚ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਰਾਤ ਦੇ ਦੀਵਾਨ ਵੀ ਸਜਾਏ ਗਏ, ਜਿਸ ’ਚ ਧਾਰਮਿਕ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਇਤਿਹਾਸ ਨਾਲ ਜੋੜਿਆ। ਇਸ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਪਹੁੰਚ ਰਹੀਆਂ ਸੰਗਤਾਂ ਬਾਬਾ ਸੈਣ ਭਗਤ ਜੀ ਦੇ ਦਰਬਾਰ ‘ਤੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। ਸਮਾਗਮਾਂ ਦੌਰਾਨ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਵਾਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਫਿਲੌਰ ਇੰਚਾਰਜ ਹਰਜੋਤ ਕੌਰ ਲੋਹਟੀਆ, ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਤੇ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸੰਧੂ ਨੇ ਸ਼ਿਰਕਤ ਕੀਤੀ ਤੇ ਬਾਬਾ ਜੀ ਦਾ ਓਟ-ਆਸਰਾ ਲਿਆ। ਮੇਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਬੰਧਕ ਕਮੇਟੀ ਵਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ ਤੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾ ਰਹੇ ਸਨ । ਇਸ ਮੌਕੇ ਪ੍ਰਧਾਨ ਮੱਖਣ ਪੱਲਣ, ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਫ਼ੌਜੀ, ਮੀਤ ਪ੍ਰਧਾਨ ਚਰਨਜੀਤ ਸਿੰਘ, ਜਨਰਲ ਸਕੱਤਰ ਸਰਵਣ ਸਿੰਘ ਮੁਲਾਂਪੁਰ, ਖ਼ਜ਼ਾਨਚੀ ਮਾਸਟਰ ਜਸਵਿੰਦਰ ਸਿੰਘ, ਸਹਾਇਕ ਖ਼ਜ਼ਾਨਚੀ ਗੁਰਜੀਤ ਸਿੰਘ, ਸੁਖਵਿੰਦਰ ਸਿੰਘ ਪ੍ਰੋਪੋਗੰਡਾ, ਰਾਜ ਕਿਸ਼ਨ ਪਟਿਆਲਾ, ਸੁਖਵਿੰਦਰ ਸਿੰਘ ਘਰਾਚੋ, ਡਾ. ਗੁਰਪ੍ਰੀਤ ਸਿੰਘ, ਹਰਮੇਸ਼ ਲਾਲ, ਮੁਖਤਿਆਰ ਸਿੰਘ, ਲਾਲ ਚੰਦ ਅਤੇ ਹੋਰ ਮੋਹਤਬਰ ਸ਼ਖ਼ਸੀਅਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੇਵ ਸਿੰਘ ਮਾਹਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਸਰਕਾਰ ਨਾਲ ਰਲ ਕੇ ਚੱਲਣ ਤੇ ਸਰਕਾ... ਅਗਲੀ ਖ਼ਬਰ ਪਾਲਾ ਜਲਾਲਪੁਰ ਨੇ ਪਿੰਡ ਐਦਲਪੁਰ ਤੇ ਫ਼ਖਰੂਵਾਲ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪ੍ਰਾਪਰਟੀ ਕਾਰਡ ਵੰਡੇ
Ad Position 24